Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਟੋਅ ਟਰੱਕ ਇੰਡਸਟਰੀ ਵਿੱਚ ਸੁਧਾਰ ਲਈ ਫੋਰਡ ਸਰਕਾਰ ਨੇ ਕਾਇਮ ਕੀਤੀ ਟਾਸਕ ਫੋਰਸ

June 30, 2020 02:05 AM

ਟੋਰਾਂਟੋ, 29 ਜੂਨ (ਪੋਸਟ ਬਿਊਰੋ) : ਕਈ ਸਾਲਾਂ ਦੀਆਂ ਅਗਜ਼ਨੀ, ਸ਼ੂਟਿੰਗ ਤੇ ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ਕਾਰਨ ਅਤੇ ਘੱਟੋ ਘੱਟ ਇੱਕ ਕਤਲ ਤੋਂ ਬਾਅਦ ਓਨਟਾਰੀਓ ਸਰਕਾਰ ਨੇ ਟੋਇੰਗ ਇੰਡਸਟਰੀ (towing industry) ਵਿੱਚ ਸੁਧਾਰ ਕਰਨ ਤੇ ਇਸ ਨੂੰ ਨਿਯੰਤਰਿਤ ਕਰਨ ਲਈ ਇੱਕ ਟਾਸਕ ਫੋਰਸ ਕਾਇਮ ਕੀਤੀ ਹੈ।

ਇੰਡਸਟਰੀ ਵਿੱਚ ਮੁਜਰਮਾਨਾ ਗਤੀਵਿਧੀਆਂ ਸਬੰਧੀ ਦੋ ਵੱਡੀਆਂ ਪੁਲਿਸ ਜਾਂਚ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਟੋਰਾਂਟੋ ਪੁਲਿਸ ਅਧਿਕਾਰੀ ਨਾਲ ਸਬੰਧਤ ਹੈ ਜਿਸ ਵਿੱਚ ਉਸ ਵੱਲੋਂ ਕਥਿਤ ਤੌਰ ਉੱਤੇ ਟੋਅ ਟਰੱਕ ਡਰਾਈਵਰਾਂ ਨੂੰ ਪੁਲਿਸ ਦਾ ਗੁਪਤ ਡਾਟਾ ਮੁਹੱਈਆ ਕਰਵਾਉਣ ਦਾ ਦੋਸ਼ ਹੈ।

ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਹ ਸਮਝਦੇ ਹਨ ਕਿ ਵੱਡੀ ਗਿਣਤੀ ਟੋਅ ਟਰੱਕ ਡਰਾਈਵਰ ਇਮਾਨਦਾਰ ਲੋਕ ਹਨ ਜਿਹੜੇ ਆਪਣੇ ਪਰਿਵਾਰਾਂ ਲਈ ਪੂਰੀ ਮਸ਼ੱਕਤ ਕਰਦੇ ਹਨ ਪਰ ਇੱਕ ਨਿਕਾ ਜਿਹਾ ਗਰੁੱਪ ਗੜਬੜੀ ਕਰਕੇ ਬਾਕੀਆਂ ਲਈ ਵੀ ਖੱਡੇ ਪੱੁਟ ਰਿਹਾ ਹੈ। ਫੋਰਡ ਨੇ ਤੈਸ਼ ਵਿੱਚ ਆਉਂਦਿਆਂ ਆਖਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਲਈ ਕੋਈ ਗੁੰਜਾਇਸ਼ ਨਹੀਂ ਹੈ, ਜਿਹੜੇ ਇਹ ਸੱਭ ਗੜਬੜੀ ਕਰ ਰਹੇ ਹਨ, ਉਨ੍ਹਾਂ ਨੂੰ ਅਸੀਂ ਇਹ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਅਸੀਂ ਤੁਹਾਨੂੰ ਫੜ੍ਹ ਕੇ ਜੇਲ੍ਹ ਵਿੱਚ ਡੱਕਾਂਗੇ।

ਇਸ ਮੌਕੇ ਟਰਾਂਸਪੋਰਟੇਸ਼ਨ ਮੰਤਰੀ ਕੈਰੋਲੀਨ ਮਲਰੋਨੀ ਨੇ ਆਖਿਆ ਕਿ ਟਾਸਕ ਫੋਰਸ ਵਿੱਚ ਪ੍ਰੋਵਿੰਸ਼ੀਅਲ ਸਰਕਾਰ ਦੇ ਨੁਮਾਇੰਦਿਆਂ ਤੋਂ ਇਲਾਵਾ ਓਪੀਪੀ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਆਖਿਆ ਕਿ ਅਸੀਂ ਚਾਹੁੰਦੇ ਹਾਂ ਕਿ ਟੋਅ ਟਰੱਕ ਸਿਸਟਮ ਕਿਸੇ ਵੀ ਮੁਜਰਮਾਨਾ ਗਤੀਵਿਧੀ ਤੋਂ ਪਾਸੇ ਰਹੇ। ਪਿਛਲੇ ਦੋ ਸਾਲਾਂ ਵਿੱਚ ਟੋਅ ਟਰੱਕ ਡਰਾਈਵਰਾਂ ਦਾ ਇੱਕ ਗਰੱੁਪ ਅਗਜ਼ਨੀ ਦੀਆਂ ਘਟਨਾਵਾਂ ਤੋਂ ਇਲਾਵਾ ਇੱਕ ਕਤਲ ਦੇ ਮਾਮਲੇ ਵਿੱਚ ਵੀ ਸ਼ਾਮਲ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ