Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਨੂੰਹ ਅਤੇ ਕੁੜਮ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

June 30, 2020 02:20 AM

ਨਕੋਦਰ, 29 ਜੂਨ (ਪੋਸਟ ਬਿਊਰੋ)- ਪਿੰਡ ਕੰਗ ਸਾਹਿਬ ਰਾਏ ਵਿੱਚ ਆਪਣੀ ਨੂੰਹ ਅਤੇ ਕੁੜਮ ਦੀਆਂ ਧਮਕੀਆਂ ਅਤੇ ਲੜਾਈ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ 25 ਜੂਨ ਵੀਰਵਾਰ ਨੂੰ ਜ਼ਹਿਰੀਲੀ ਦਵਾ ਨਿਗਲ ਲਈ ਅਤੇ 26 ਜੂਨ ਸ਼ੁੱਕਰਵਾਰ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਮ੍ਰਿਤਕ ਰਾਵਲ ਸਿੰਘ ਦੇ ਬੇਟੇ ਅਵਤਾਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਖੇਤੀ ਕਰਦਾ ਹੈ। 2010 ਵਿੱਚ ਉਸ ਦਾ ਵਿਆਹ ਹਰਜੀਤ ਕੌਰ ਪੁੱਤਰੀ ਮੋਹਨ ਸਿੰਘ ਪਿੰਡ ਢੀਂਡਸਾ ਥਾਣਾ ਗੋਰਾਇਆ ਨਾਲ ਹੋਇਆ ਸੀ। ਉਸ ਦੇ ਦੋ ਬੇਟੇ ਹਨ। ਵਿਆਹ ਦੇ ਬਾਅਦ ਤੋਂ ਉਸ ਦੀ ਪਤਨੀ ਹਰਜੀਤ ਪਰਵਾਰ ਦੇ ਨਾਲ ਲੜਾਈ ਕਰ ਕੇ ਪਰੇਸ਼ਾਨ ਕਰਦੀ ਰਹਿੰਦੀ ਸੀ। ਪਿਛਲੇ ਕੁਝ ਦਿਨਾਂ ਤੋਂ ਘਰ ਵਿੱਚ ਮਾਹੌਲ ਤਣਾਅ ਪੂਰਨ ਚੱਲ ਰਿਹਾ ਸੀ। 23 ਜੂਨ ਰਾਤ ਹਰਦੀਪ ਕੌਰ ਮੇਰੇ ਮਾਤਾ-ਪਿਤਾ ਨਾਲ ਬੱਚਿਆਂ ਨੂੰ ਝਿੜਕਣ ਬਾਰੇ ਝਗੜਨ ਲੱਗੀ ਤੇ ਆਪਣੇ ਪਿਤਾ ਨੂੰ ਫੋਨ ਕਰ ਦਿੱਤਾ। ਇਸ 'ਤੇ ਫੋਨ ਦਾ ਸਪੀਕਰ ਆਨ ਕਰ ਕੇ ਉਸ ਨੇ ਆਪਣੇ ਪਿਤਾ ਮੋਹਨ ਸਿੰਘ ਨਾਲ ਗੱਲ ਕਰਵਾਈ ਤਾਂ ਗਾਲੀ-ਗਲੌਚ ਕਰਨ ਅਤੇ ਪਰਵਾਰ ਨੂੰ ਧਮਕੀਆਂ ਦੇਣ ਲੱਗੇ। 24 ਜੂਨ ਨੂੰ ਫਿਰ ਝਗੜਾ ਕੀਤਾ ਅਤੇ ਦਾਜ ਦਾ ਝੂਠਾ ਕੇਸ ਕਰਨ ਦੀਆਂ ਧਮਕੀਆਂ ਦਿੱਤੀਆਂ। ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਰਾਵਲ ਸਿੰਘ ਨੇ ਉਸ ਦੇ ਸਹੁਰੇ ਅਤੇ ਪਤਨੀ ਦੀਆਂ ਧਮਕੀਆਂ ਅਤੇ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਖੇਤਾਂ ਵਿੱਚ ਬਣੇ ਕਮਰੇ ਵਿੱਚ ਜਾ ਕੇ ਜ਼ਹਿਰੀਲੀ ਦਵਾਈ ਖਾ ਲਈ। ਰਾਤ ਨੂੰ ਘਰ ਆਉਣ 'ਤੇ ਉਲਟੀਆਂ ਹੋਣ ਲੱਗੀਆਂ। ਪੁੱਛਣ 'ਤੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ, ਜਿਸ ਤੋਂ ਘਬਰਾ ਕੇ ਅਵਤਾਰ ਨੇ ਵੀ ਜ਼ਹਿਰੀਲੀ ਦਵਾ ਪੀ ਲਈ। ਉਸ ਦੀ ਮਾਤਾ ਜਸਵਿੰਦਰ ਕੌਰ ਨੇ ਰੌਲਾ ਪਾ ਕੇ ਆਂਢ-ਗੁਆਂਢ ਦੇ ਲੋਕਾਂ ਤੇ ਰਿਸ਼ਤੇਦਾਰਾਂ ਨੂੰ ਬੁਲਾ ਲਿਆ ਜੋ ਪਿਓ-ਪੁੱਤ ਨੂੰ ਨਿੱਜੀ ਹਸਪਤਾਲ ਵਿੱਚ ਲੈ ਗਏ। ਓਥੇ ਪਿਤਾ ਦੀ ਮੌਤ ਹੋ ਗਈ ਅਤੇ ਅਵਤਾਰ ਨੂੰ ਬਚਾ ਲਿਆ ਗਿਆ। ਥਾਣਾ ਸਦਰ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਉੱਤੇ ਨੂੰਹ ਹਰੀਜਤ ਕੌਰ ਅਤੇ ਉਸ ਦੇ ਬਾਪ ਮੋਹਨ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ