Welcome to Canadian Punjabi Post
Follow us on

05

August 2021
 
ਪੰਜਾਬ

ਨਵਜੋਤ ਸਿੱਧੂ ਕਾਂਗਰਸ ਦਾ ਚੰਗਾ ਬੁਲਾਰਾ ਹੈ, ਉਸ ਦੀ ਭੂਮਿਕਾ ਹਾਈ ਕਮਾਨ ਤੈਅ ਕਰੇਗੀ: ਅਮਰਿੰਦਰ

June 30, 2020 07:06 AM

* ਮੌਜੂਦਾ ਸਥਿਤੀ ਵਿੱਚ ਪੰਜਾਬ ਵਿੱਚ ਲਾਕਡਾਊਨ ਨਹੀਂ ਲੱਗੇਗਾ

ਚੰਡੀਗੜ੍ਹ, 29 ਜੂਨ, (ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਹੀ ਹੈ ਤੇ ਉਸ ਦੀ ਕੋਈ ਵੀ ਭੂਮਿਕਾ ਸਿਰਫ ਕਾਂਗਰਸ ਹਾਈ ਕਮਾਨ ਤੈਅ ਕਰੇਗੀ। ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਕਰਵਾਏ ‘ਸਪੀਕਅਪ ਇੰਡੀਆ` ਪ੍ਰੋਗਰਾਮ ਵਿਚ ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਰਾਜ ਦੀ ਆਰਥਿਕਤਾ ਬਾਰੇ ਚੁੱਕੇ ਸਵਾਲਾਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਆਰਥਿਕ ਹਾਲਤ ਏਨੀ ਮਾੜੀ ਨਹੀਂ, ਇਸ ਨੂੰ ਲੀਹ ਉੱਤੇ ਲਿਆਉਣ ਲਈ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੀ ਕਮੇਟੀ ਦੀ ਪਹਿਲੀ ਰਿਪੋਰਟ ਆ ਗਈ ਹੈ ਅਤੇ ਇਹ ਕਮੇਟੀ ਬਿਹਤਰ ਕੋਸ਼ਿਸ਼ਾਂ ਕਰ ਰਹੀ ਹੈ।
ਅੱਜ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦਾ ਇਕ ਚੰਗਾ ਬੁਲਾਰਾ ਹੈ, ਜਿਸ ਨੂੰ ‘ਸਪੀਕਅਪ ਇੰਡੀਆ’ ਵਿਚ ਵੀ 220-221ਵੇਂ ਨੰਬਰ ਉੱਤੇ ਬੋਲਣ ਲਈ ਸੱਦਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਦੀ 2022 ਵਿਚ ਭੂਮਿਕਾ ਬਾਰੇ ਪੱਤਰਕਾਰਾਂ ਵਲੋਂ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਓਦੋਂ ਦੀ ਸਿੱਧੂ ਦੀ ਭੂਮਿਕਾ ਕਾਂਗਰਸ ਹਾਈ ਕਮਾਨ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਦਾ ਹਿੱਸਾ ਹੈ ਅਤੇ ਉਸ ਬਾਰੇ ਆਖਰੀ ਫ਼ੈਸਲਾ ਹਾਈ ਕਮਾਨ ਨੇ ਲੈਣਾ ਹੈ, ਪਰ ਪੰਜਾਬ ਸਰਕਾਰ ਵਿੱਚ ਵਾਧੇ ਦਾ ਕੋਈ ਯੋਜਨਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਾਹਮਣੇ ਕੋਰੋਨਾ ਮਹਾਮਾਰੀ ਦੇ ਵੱਡੇ ਸੰਕਟ ਨਾਲ ਸਿੱਝਣ ਦਾ ਸਵਾਲ ਹੋਣ ਕਰ ਕੇ ਮੰਤਰੀ ਮੰਡਲ ਵਿੱਚ ਹਾਲੇ ਕੋਈ ਵਾਧਾ ਨਹੀਂ ਹੋ ਰਿਹਾ, ਇਹ ਚਰਚੇ ਸਿਰਫ ਮੀਡੀਆ ਵਿਚ ਹਨ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਚਲਾਉਣ ਦੇ ਢੰਗ ਬਾਰੇ ਸਵਾਲ ਕਰਨ ਵਾਲੇ ਆਗੂਆਂ ਨੂੰ ਸਿੱਧਾ ਜਵਾਬ ਦੇਂਦਿਆਂ ਕਿਹਾ ਕਿ ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ, ਕਿਸੇ ਦੀ ਸਲਾਹ ਲੈਣ ਦੀ ਲੋੜ ਨਹੀਂ। ਇਸ ਦੇ ਨਾਲ ਉਨ੍ਹਾ ਨੇ ਕਾਂਗਰਸ ਦੇ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦੀ ਸਲਾਹ ਰੱਦ ਕਰ ਕੇ ਕਿਹਾ ਕਿ ਮੈਂ ਤਾਂ ਬਾਜਵਾ ਤੇ ਦੂਲੋ ਦੇ ਭੇਜੇ ਪੱਤਰ ਅਜੇ ਤਕ ਦੇਖੇ ਵੀ ਨਹੀਂ। ਵਰਨਣ ਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਕਈ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੱਖ-ਵੱਖ ਮੁੱਦਿਆਂ ਉੱਤੇ ਪੱਤਰ ਲਿਖ ਰਹੇ ਹਨ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਲਾਕਡਾਊਨ ਦੇ ਦੌਰਾਨ ਨਾਜਾਇਜ਼ ਸ਼ਰਾਬ ਦੀ ਵਿਕਰੀ ਦੇ ਮੁੱਦੇ ਉੱਤੇ ਕੈਪਟਨ ਨੂੰ ਪੱਤਰ ਲਿਖਣ ਦੇ ਇਲਾਵਾ ਸੀ ਬੀ ਆਈ ਜਾਂਚ ਹੋਣ ਦੀ ਮੰਗ ਵੀ ਕੀਤੀ ਸੀ। ਦੋਵੇਂ ਜਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਸ ਜਤਾਈ ਕਿ ਪੰਜਾਬ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਏਥੇ ਲਾਕਡਾਊਨ ਨਹੀਂ ਕਰਨਾ ਪਵੇਗਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਅਤੇ ਪੰਜਾਬ ਦਾ ਬਚਾਅ ਹੋ ਸਕੇ। ਉਨ੍ਹਾ ਕਿਹਾ ਕਿ ਨੇੜੇ ਭਵਿੱਖ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੱਕ ਪੰਜਾਬ ਵਿੱਚ 5216 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਮਿਲੇ ਹਨ, ਜਿਨ੍ਹਾਂ ਵਿੱਚੋਂ 133 ਦੀ ਮੌਤ ਹੋ ਗਈ ਤੇ 23 ਮਰੀਜ਼ ਹਾਈ ਡਿਪੈਂਡਸੀ (ਐਚ ਡੀ) ਯੂਨਿਟਾਂ ਵਿੱਚ ਦਾਖਲ ਹਨ। ਉਨਾਂ ਦੱਸਿਆ ਕਿ ਚਾਰ ਨਵੀਆਂ ਲੈਬਜ਼ ਆਉਣ ਦੇ ਨਾਲ ਕੋਵਿਡ ਟੈਸਟਿੰਗ ਦੀ ਸਮਰੱਥਾ ਜੁਲਾਈ ਦੇ ਅੰਤ ਤੱਕ 20,000 ਰੋਜ਼ਾਨਾ ਤੱਕ ਵਧਾ ਦਿੱਤੀ ਜਾਵੇਗੀ, ਜਿਹੜੀ ਹਾਲੇ 10,000 ਰੋਜ਼ਾਨਾ ਦੇ ਨੇੜੇ ਹੈ। ਪੰਜਾਬੀ ਲੋਕਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤਾਂ ਲਈ ਇਸ ਸੰਕਟ ਦੀ ਘੜੀ ਵਿੱਚ ਠਰ੍ਹੰਮਾ ਰੱਖਣ। ਉਨ੍ਹਾਂ ਕਿਹਾ ਕਿ ਆਪਣੇ ਰਾਜਾਂ ਨੂੰ ਗਏ ਪ੍ਰਵਾਸੀ ਕਾਮੇ ਫਿਰ ਪੰਜਾਬ ਪਰਤਣ ਲੱਗ ਪਏ ਹਨ, ਕਿਉਂਕਿ ਉਹ ਜਾਣਦੇ ਹਨ ਕਿ ਏਥੇ ਰੋਜ਼ਗਾਰ ਦੇ ਬਹੁਤ ਮੌਕੇ ਹਨ ਤੇ ਬਹੁਤੀਆਂ ਉਦਯੋਗਿਕ ਯੂਨਿਟਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਛੇਤੀ ਹੀ ਪੂਰਾ ਕੰਮ ਚੱਲਣ ਲੱਗ ਪਵੇਗਾ।
ਕੇਂਦਰ ਰਾਜ ਸੰਬੰਧਾਂ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਦੇ ਸੰਕਟ ਦੌਰਾਨ ਸਾਡਾ 33,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਪਰ ਕੇਂਦਰ ਸਰਕਾਰ ਨੇ 20 ਲੱਖ ਕਰੋੜ ਰੁਪਏ ਦੇ ਪੈਕੇਜ ਵਿੱਚੋਂ ਧੇਲਾ ਵੀ ਪੰਜਾਬ ਨੂੰ ਨਹੀਂ ਦਿੱਤਾ, ਸਿਰਫ ਸਾਡੇ ਹਿੱਸੇ ਦਾ 2200 ਕਰੋੜ ਰੁਪਏ ਦਾ ਜੀ ਐਸ ਟੀ ਦਿੱਤਾ ਹੈ, ਜੋ ਸਾਡਾ ਕਾਨੂੰਨੀ ਹੱਕ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੋਰੀ ਦੀਆਂ ਚਾਲੀ ਵਾਰਦਾਤਾਂ ਕਰਨ ਵਾਲੇ ਗੈਂਗ ਦੇ 7 ਦੋਸ਼ੀ ਗ੍ਰਿਫਤਾਰ
ਬੇਅਦਬੀ ਕੇਸ ਵਿੱਚ ਡੇਰਾ ਪ੍ਰੇਮੀਆਂ ਨੂੰ ਚਲਾਣ ਦੀਆਂ ਕਾਪੀਆਂ ਦਿਤੀਆਂ
ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣਾ ਇਨਕਮ ਟੈਕਸ ਖੁਦ ਭਰਨਗੇ
ਚੋਣਾਂ ਦਾ ਚੱਕਾ ਰਿੜ੍ਹਿਆ: ਬਾਦਲ ਅਕਾਲੀ ਦਲ ਵੱਲੋਂ ਸਰਕਾਰ ਬਣਨ ਉੱਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ
ਪੰਜਾਬ ਦੇ ਖਜ਼ਾਨਾ ਮੰਤਰੀ ਦੇ ਐਲਾਨਾਂ ਨੂੰ ਖਜ਼ਾਨਾ ਵਿਭਾਗ ਨੇ ਹੀ ਨਹੀਂ ਮੰਨਿਆ
ਸੁਮੇਧ ਸਿੰਘ ਸੈਣੀ ਨੂੰ ਰਾਹਤ: ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ
ਰਣਜੀਤ ਸਾਗਰ ਡੈਮ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਡਿੱਗਣ ਨਾਲ ਦੋਵੇਂ ਪਾਇਲਟ ਲਾਪਤਾ
ਰਿਲਾਇੰਸ ਆਊਟਲੈਟ ਬੰਦ ਹੋਣ ਨਾਲ ਪੰਜ ਹਜ਼ਾਰ ਤੋਂ ਵੱਧ ਨੌਕਰੀਆਂ ਉਤੇ ਖਤਰੇ ਦਾ ਪਰਛਾਵਾਂ
ਪੰਜਾਬੀ ਯੂਨੀਵਰਸਿਟੀ ਵਿੱਚ ਫੇਕ ਬਿਲਿੰਗ ਕਰਨ ਦੇ ਕੇਸ ਵਿੱਚ ਸੱਤ ਜਣੇ ਨਾਮਜ਼ਦ