Welcome to Canadian Punjabi Post
Follow us on

29

March 2024
 
ਭਾਰਤ

ਭਾਰਤ ਵਿਚ ਕੋਰੋਨਾ ਵਾਇਰਸ ਦੀ ਮਾਰ ਹੋਰ ਵਧੀ

June 30, 2020 07:15 AM

* ਦਿੱਲੀ ਵਿੱਚ ਇੱਕੋ ਦਿਨ 2,054 ਨਵੇਂ ਕੇਸ ਮਿਲੇ 

ਨਵੀਂ ਦਿੱਲੀ, 30 ਜੂਨ, (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਦੀ ਮਹਾਮਾਰੀ ਦਾ ਕਹਿਰ ਹਾਲੇ ਵਧੀ ਜਾ ਰਿਹਾ ਹੈ ਅਤੇ ਇਸ ਸੋਮਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 2,084 ਹੋਰ ਕੇਸ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 85 ਹਜ਼ਾਰ ਤੋਂ ਟੱਪ ਗਈ ਹੈ। ਇਸ ਦੌਰਾਨ ਦਿੱਲੀ ਵਿੱਚ 2,680 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।
ਸਾਰੇ ਭਾਰਤ ਵਿੱਚ ਅੱਜ ਮੰਗਲਵਾਰ ਦੀ ਸਵੇਰ ਹੋਣ ਤੱਕ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 5,67,536 ਤੱਕ ਚਲੀ ਗਈ ਅਤੇ 16,904 ਲੋਕ ਮਾਰੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 7429 ਮੌਤਾਂ ਮਹਾਰਾਸ਼ਟਰ ਵਿੱਚ ਹੋਈਆਂ ਤੇ ਦਿੱਲੀ ਵਿੱਚ 2680 ਲੋਕ ਮਾਰੇ ਗਏ ਹਨ। ਗੁਜਰਾਤ ਵਿੱਚ ਮੌਤਾਂ ਦੀ ਗਿਣਤੀ 1808, ਤਾਮਿਲ ਨਾਡੂ ਵਿੱਚ 1079 ਦੇ ਬਾਅਦ ਉੱਤਰ ਪ੍ਰਦੇਸ਼ ਵਿੱਚ 660, ਪੱਛਮੀ ਬੰਗਾਲ ਵਿੱਚ 639 ਅਤੇ ਮੱਧ ਪ੍ਰਦੇਸ਼ ਵਿੱਚ 557 ਦੱਸੀ ਗਈ ਹੈ।
ਦਿੱਲੀ ਦੇ ਸਿਹਤ ਵਿਭਾਗ ਦੀ ਸੂਚਨਾ ਦੇ ਅਨੁਸਾਰ ਏਥੇ ਮਨਾਹੀ ਵਾਲੇ ਕੰਟੇਨਮੈਂਟ ਜ਼ੋਨਜ਼ ਦੀ ਗਿਣਤੀ ਵੀ ਵੱਧ ਕੇ 435 ਹੋ ਗਈ ਹੈ। ਇਸ ਬੁਲੇਟਿਨ ਦੇ ਅਨੁਸਾਰ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 57 ਲੋਕਾਂ ਦੀ ਮੌਤ ਹੋਈ ਹੈ।
ਪੰਜਾਬ ਵਿੱਚ ਇਸ ਦੌਰਾਨ ਕੋਰੋਨਾ ਵਾਇਰਸ ਨਾਲ ਕੁੱਲ ਮੌਤਾਂ ਦੀ ਗਿਣਤੀ 139 ਹੋ ਗਈ ਹੈ, ਜਦ ਕਿ ਕੇਸਾਂ ਦੀ ਗਿਣਤੀ ਵਧ ਕੇ 5216 ਤੱਕ ਚਲੀ ਗਈ ਹੈ, ਜਿਨ੍ਹਾਂ ਵਿੱਚੋਂ 23 ਮਰੀਜ਼ ਇਸ ਵਕਤ ਬਹੁਤ ਖਤਰਨਾਕ ਹਾਲਤ ਦੇ ਕਾਰਨ ਹਸਪਤਾਲਾਂ ਦੇ ਆਈ ਸੀ ਯੂ ਵਿੱਚ ਲਗਾਤਾਰ ਨਿਗਰਾਨੀ ਹੇਠ ਹਨ। ਇਸ ਦੌਰਾਨ 3526 ਲੋਕ ਇਲਾਜ ਦੇ ਬਾਅਦ ਠੀਕ ਹੋ ਕੇ ਆਪਣੇ ਘਰਾਂ ਵਿੱਚ ਜਾ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 67.59 ਫੀਸਦੀ ਚੱਲ ਰਿਹਾ ਹੈ ਅਤੇ ਡੈੱਥ ਰੇਟ ਵੀ ਹਾਲੇ ਤੱਕ ਬਹੁਤ ਘੱਟ ਸਮਝਿਆ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ