Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਕੈਨੇਡਾ ਸਮੇਤ 14 ਦੇਸ਼ਾਂ ਲਈ ਯੂਰਪੀਅਨ ਯੂਨੀਅਨ ਨੇ ਖੋਲ੍ਹੇ ਆਪਣੇ ਦਰਵਾਜੇ਼

July 01, 2020 02:45 AM

*ਅਮਰੀਕੀ ਨਾਗਰਿਕਾਂ ਨੂੰ ਯੂਰਪੀ ਦੇਸ਼ਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ

ਬਰਸਲਜ਼, 30 ਜੂਨ (ਪੋਸਟ ਬਿਊਰੋ) : ਯੂਰਪੀਅਨ ਯੂਨੀਅਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ 14 ਦੇਸ਼ਾਂ ਦੇ ਯਾਤਰੀਆਂ ਲਈ ਆਪਣੀ ਸਰਹੱਦ ਖੋਲ੍ਹਣ ਜਾ ਰਹੀ ਹੈ। ਇਸ ਸੂਚੀ ਵਿੱਚ ਕੈਨੇਡੀਅਨ ਵੀ ਸ਼ਾਮਲ ਹਨ ਪਰ ਕਰੋਨਾਵਾਇਰਸ ਦੇ ਹੱਦੋਂ ਵੱਧ ਮਾਮਲਿਆਂ ਕਾਰਨ ਅਜੇ ਦੋ ਹੋਰ ਹਫਤਿਆਂ ਲਈ ਅਮਰੀਕੀ ਨਾਗਰਿਕਾਂ ਨੂੰ ਯੂਰਪੀ ਦੇਸ਼ਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰੂਸ, ਬ੍ਰਾਜ਼ੀਲ ਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਯੂਰਪੀ ਦੇਸ਼ਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।

ਕਰੋਨਾਵਾਇਰਸ ਤੋਂ ਝੰਬੇ ਹੋਏ ਯੂਰਪ ਦੇ ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਗ੍ਰੀਸ, ਇਟਲੀ ਤੇ ਸਪੇਨ ਵਰਗੇ ਦੇਸ਼ ਆਪਣੀ ਟੂਰਿਜ਼ਮ ਇੰਡਸਟਰੀ ਵਿੱਚ ਰੂਹ ਫੂਕਣ ਲਈ ਪੱਬਾਂ ਭਾਰ ਹੋਏ ਪਏ ਹਨ। ਇਕ ਅੰਦਾਜੇ਼ ਮੁਤਾਬਕ ਹਰ ਸਾਲ ਯੂਰਪ ਵਿੱਚ 15 ਮਿਲੀਅਨ ਅਮਰੀਕੀ ਟਰੈਵਲ ਕਰਦੇ ਹਨ ਜਦਕਿ 10 ਮਿਲੀਅਨ ਯੂਰਪੀਅਨ ਹੋਰਨਾਂ ਦੇਸ਼ਾਂ ਵਿੱਚ ਘੁੰਮਣ ਜਾਂਦੇ ਹਨ।

ਯੂਰਪੀਅਨ ਯੂਨੀਅਨ ਦੇ 27 ਮੈਂਬਰ ਮੁਲਕਾਂ ਵਿੱਚ ਅੱਗੇ ਦੱਸੇ ਜਾ ਰਹੇ ਦੇਸ਼ਾਂ ਦੇ ਨਾਗਰਿਕਾਂ ਨੂੰ ਘੁੰਮਣ ਫਿਰਨ ਦੀ ਇਜਾਜ਼ਤ ਹੋਵੇਗੀ : ਅਲਜ਼ੀਰੀਆ, ਆਸਟਰੇਲੀਆ, ਕੈਨੇਡਾ, ਜਾਰਜੀਆ, ਜਾਪਾਨ, ਮੌਂਟੇਨੈਗਰੋ, ਮੋਰੌਕੋ, ਨਿਊਜ਼ੀਲੈਂਡ, ਰਵਾਂਡਾ, ਸਰਬੀਆ, ਸਾਉੂਥ ਕੋਰੀਆ, ਥਾਈਲੈਂਡ, ਟਿਊਨੇਸ਼ੀਆ ਤੇ ਉਰੂਗੁਏ।

ਯੂਰਪੀਅਨ ਯੂਨੀਅਨ ਦਾ ਕਹਿਣਾ ਹੈ ਕਿ ਚੀਨ ਦੇ ਨਾਗਰਿਕਾਂ ਨੂੰ ਇਸ ਸ਼ਰਤ ਉੱਤੇ ਹੀ ਯੂਰਪੀਅਨ ਦੇਸ਼ਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜੇ ਉਹ ਯੂਰਪੀਅਨ ਨਾਗਰਿਕਾਂ ਨੂੰ ਉੱਥੇ ਦਾਖਲ ਹੋਣ ਦੀ ਇਜਾਜ਼ਤ ਦੇਵੇਗਾ। ਇਸ ਸੂਚੀ ਨੂੰ ਹਰ 14 ਦਿਨਾਂ ਬਾਅਦ ਅਪਡੇਟ ਕੀਤਾ ਜਾਵੇਗਾ। ਮਹਾਂਮਾਰੀ ਨੂੰ ਕਾਬੂ ਵਿੱਚ ਰੱਖਣ ਦੇ ਆਧਾਰ ਉੱਤੇ ਇਸ ਵਿੱਚ ਕੱੁਝ ਨਵੇਂ ਦੇਸ਼ ਜੋੜੋ ਜਾ ਸਕਦੇ ਹਨ ਤੇ ਕੁੱਝ ਕੱਢੇ ਵੀ ਜਾ ਸਕਦੇ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ