Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਤਿੰਨ ਮਹੀਨਿਆਂ ਬਾਅਦ ਪਾਕਿ ਨੇ ਕਰਤਾਰਪੁਰ ਲਾਂਘਾ ਫਿਰ ਖੋਲ੍ਹਿਆ

July 01, 2020 02:54 AM

* ਭਾਰਤ ਵੱਲੋਂ ਕੋਈ ਕਰਤਾਰਪੁਰ ਸਾਹਿਬ ਨਹੀਂ ਗਿਆ

ਲਾਹੌਰ, 30 ਜੂਨ (ਪੋਸਟ ਬਿਊਰੋ)- ਪਾਕਿਸਤਾਨ ਨੇ ਕੱਲ੍ਹ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਪਿੱਛੋਂ ਕਰਤਾਰਪੁਰ ਲਾਂਘਾ ਫਿਰ ਖੋਲ੍ਹ ਦਿੱਤਾ ਹੈ। ਇਸ ਲਾਂਘੇ ਨੂੰ ਕੋਵਿਡ 19 ਮਹਾਮਾਰੀ ਕਾਰਨ ਅਸਥਾਈ ਰੂਪ ਨਾਲ ਬੰਦ ਕੀਤਾ ਗਿਆ ਸੀ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਇਹ ਲਾਂਘਾ ਖੋਲ੍ਹ ਦਿੱਤਾ ਹੈ, ਪਰ ਭਾਰਤ ਦਾ ਕੋਈ ਵੀ ਯਾਤਰੀ ਗੁਰਦੁਆਰਾ ਸਾਹਿਬ ਨਹੀਂ ਆਇਆ। ਭਾਰਤ ਨੇ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਯਾਤਰਾ ਅਤੇ ਰਜਿਸਟਰੇਸ਼ਨ ਨੂੰ ਵਕਤੀ ਤੌਰ ਉੱਤੇ ਮੁਲਤਵੀ ਕਰ ਦਿੱਤਾ ਸੀ। ਇਵੈਕਯੂਈ ਟਰੱਸਟ ਪ੍ਰਾਪਰਟੀਜ਼ ਬੋਰਡ (ਈ ਟੀ ਪੀ ਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ, ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਕੱਲ੍ਹ ਫਿਰ ਖੋਲ੍ਹ ਦਿੱਤਾ ਹੈ, ਪਰ ਕਿਸੇ ਵੀ ਭਾਰਤੀ ਤੀਰਥ ਯਾਤਰੀ ਨੇ ਯਾਤਰਾ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿੱਚ ਵਿਸ਼ੇਸ਼ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ, ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂਆਂ ਨੂੰ ਸਮਾਜਕ ਦੂਰੀ ਰੱਖਣ ਦੇ ਨਿਯਮਾਂ ਦਾ ਪਾਲਣ ਕਰ ਕੇ ਦਰਬਾਰ ਸਾਹਿਬ ਜਾਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਈ ਟੀ ਪੀ ਬੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪਾਕਿਸਤਾਨ ਸਿੱਖ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਫਿਰ ਖੋਲ੍ਹ ਸਕਦੀ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲੇ ਵਿੱਚ ਸਥਿਤ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ