Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਇਰਾਨ-ਅਮਰੀਕਾ ਤਣਾਅL ਡੋਨਾਲਡ ਟਰੰਪ ਦੀ ਗ੍ਰਿਫਤਾਰੀ ਲਈ ਇਰਾਨ ਵਿੱਚ ਵਾਰੰਟ ਜਾਰੀ

July 01, 2020 02:56 AM

ਤਹਿਰਾਨ, 30 ਜੂਨ (ਪੋਸਟ ਬਿਊਰੋ)- ਇਰਾਨ ਵਿੱਚ ਬਗਦਾਦ ਵਿੱਚ ਡਰੋਨ ਹਮਲੇ ਦੌਰਾਨ ਇੱਕ ਇਰਾਨੀ ਜਨਰਲ ਦੀ ਮੌਤ ਦੇ ਕੇਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਦਰਜਨਾਂ ਹੋਰ ਲੋਕਾਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕਰ ਕੇ ਇਸ ਦੇ ਲਈ ਇੰਟਰਪੋਲ ਤੋਂ ਮਦਦ ਮੰਗੀ ਗਈ ਹੈ।
ਇੱਕ ਸਥਾਨਕ ਵਕੀਲ ਨੇ ਕੱਲ੍ਹ ਏਥੇ ਦੱਸਿਆ ਕਿ ਈਰਾਨ ਦੇ ਇਸ ਕਦਮ ਨਾਲ ਟਰੰਪ ਨੂੰ ਗ੍ਰਿਫਤਾਰੀ ਦਾ ਕੋਈ ਖਤਰਾ ਨਹੀਂ, ਪਰ ਇਨ੍ਹਾਂ ਦੋਸ਼ਾਂ ਤੋਂ ਇਰਾਨ ਅਤੇ ਅਮਰੀਕਾ ਵਿਚਾਲੇ ਵਧਦਾ ਤਣਾਅ ਸਾਫ ਹੁੰਦਾ ਹੈ। ਇਰਾਨ ਅਤੇ ਵਿਸ਼ਵ ਦੀ ਪ੍ਰਮੁੱਖ ਸ਼ਕਤੀਆਂ ਨਾਲ ਹੋਏ ਐਟਮੀ ਸਮਝੌਤੇ ਤੋਂ ਟਰੰਪ ਦੇ ਲਾਂਭੇ ਹੋਣ ਦੇ ਬਾਅਦ ਦੋਵਾਂ ਦੇਸ਼ਾਂ ਦਾ ਤਣਾਅ ਵਧ ਗਿਆ ਸੀ। ਤਹਿਰਾਨ ਦੇ ਵਕੀਲ ਅਲੀ ਅਲਕਾਸੀਮਹਰ ਨੇ ਕਿਹਾ ਕਿ ਇਰਾਨ ਨੇ ਤਿੰਨ ਜਨਵਰੀ ਨੂੰ ਬਗਦਾਦ ਵਿੱਚ ਹੋਏ ਹਮਲੇ ਵਿੱਚ ਟਰੰਪ ਅਤੇ ਤੀਹ ਤੋਂ ਵੱਧ ਹੋਰਨਾਂ ਲੋਕਾਂ ਦੇ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਉਸੇ ਹਮਲੇ ਵਿੱਚ ਜਨਰਲ ਕਾਸਿਮ ਸੋਲੇਮਾਨੀ ਦੀ ਮੌਤ ਹੋ ਗਈ ਸੀ। ਅਲਕਾਸੀਮਰ ਨੇ ਟਰੰਪ ਦੇ ਇਲਾਵਾ ਕਿਸੇ ਹੋਰ ਕਿਸੇ ਦੀ ਪਛਾਣ ਨਹੀਂ ਕੀਤੀ, ਪਰ ਜ਼ੋਰ ਦਿੱਤਾ ਹੈ ਕਿ ਇਰਾਨ ਟਰੰਪ ਦਾ ਕਾਰਜਕਾਲ ਖਤਮ ਹੋਣ ਪਿੱਛੋਂ ਵੀ ਕੇਸ ਜਾਰੀ ਰੱਖੇਗਾ।
ਫਰਾਂਸ ਦੇ ਲਿਓਨ ਵਿੱਚ ਇੰਟਰਪੋਲ ਨੇ ਇਰਾਨ ਦੀ ਇਸ ਅਪੀਲ 'ਤੇ ਤੁਰੰਤ ਕੋਈ ਜਵਾਬ ਨਹੀਂ ਦਿੱਤਾ। ਅਜਿਹੀ ਸੰਭਾਵਨਾ ਨਹੀਂ ਕਿ ਇੰਟਰਪੋਲ ਇਰਾਨ ਦੀ ਅਪੀਲ ਨੂੰ ਸਵੀਕਾਰ ਕਰੇਗੀ, ਕਿਉਂਕਿ ਉਸ ਦੇ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਉਹ ਕਿਸੇ ਰਾਜਨੀਤਕ ਪ੍ਰਕ੍ਰਿਤੀ ਦੇ ਮਾਮਲੇ ਵਿੱਚ ਦਖਲ ਨਹੀਂ ਕਰ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ