Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਤਨੀ ਸਮੇਤ ਫਰਾਂਸ ਦੇ ਸਾਬਕਾ ਪ੍ਰਧਾਨ ਮੰਤਰੀ ਭਿ੍ਰਸ਼ਟਾਚਾਰ ਦੇ ਦੋਸ਼ੀ ਕਰਾਰ ਦਿੱਤੇ ਗਏ

July 01, 2020 03:02 AM

ਪੈਰਿਸ, 30 ਜੂਨ (ਪੋਸਟ ਬਿਊਰੋ)- ਪੈਰਿਸ ਦੀ ਇੱਕ ਅਦਾਲਤ ਨੇ ਫਰਾਂਸ ਦੇ ਸਾਬਕਾ ਪ੍ਰਧਾਨ ਮੰਤਰੀ ਫਰਾਂਸਵਾ ਫਿਲੋਨ ਨੂੰ ਪਤਨੀ ਤੇ ਬੱਚਿਆਂ ਨੂੰ ਭੁਗਤਾਨ ਕਰਨ 'ਚ ਸਰਕਾਰੀ ਪੈਸੇ ਦੀ ਵਰਤੋਂ ਦਾ ਦੋਸ਼ੀ ਪਾਇਆ ਹੈ। ਉਨ੍ਹਾਂ ਦੋਵਾਂ ਨੇ ਜਿਹੜਾ ਕੰਮ ਕੀਤਾ ਹੀ ਨਹੀਂ, ਉਸ ਕੰਮ ਲਈ ਸਰਕਾਰੀ ਖਾਤੇ ਵਿੱਚੋਂ ਭੁਗਤਾਨ ਕੀਤਾ ਗਿਆ ਹੈ। 1998 ਤੋਂ ਇਸ ਕੰਮ ਰਾਹੀਂ ਇਸ ਪਰਵਾਰ ਨੇ 10 ਲੱਖ ਯੂਰੋ ਦੀ ਕਮਾਈ ਕੀਤੀ ਦੱਸੀ ਜਾਂਦੀ ਹੈ।
ਸਾਬਕਾ ਪ੍ਰਧਾਨ ਮੰਤਰੀ ਅਤੇ ਉਸ ਦੀ ਪਤਨੀ ਦੇ ਵਕੀਲ ਨੇ ਅਪੀਲ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਫਿਲੋਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਵਿੱਚੋਂ ਤਿੰਨ ਸਾਲ ਸਜ਼ਾ ਮੁਲਤਵੀ ਰਹੇਗੀ। ਇਸ ਤੋਂ ਇਲਾਵਾ ਤਿੰਨ ਲੱਖ 75 ਹਜ਼ਾਰ ਯੂਰੋ ਦਾ ਜੁਰਮਾਨਾ ਕੀਤਾ ਗਿਆ ਹੈ। ਉਹ 10 ਸਾਲ ਚੋਣਾਂ ਨਹੀਂ ਲੜ ਸਕਣਗੇ। ਅਪੀਲ ਦੌਰਾਨ ਉਹ ਬਾਹਰ ਰਹਿਣਗੇ। ਉਨ੍ਹਾਂ ਦੀ ਪਤਨੀ ਪੈਨੇਲੋਪ ਫਿਲੋਨ ਨੂੰ ਸਹਿਯੋਗੀ ਵਜੋਂ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਨੂੰ ਤਿੰਨ ਸਾਲ ਮੁਲਤਵੀ ਕੈਦ ਦੀ ਸਜ਼ਾ ਅਤੇ ਓਨੀ ਹੀ ਰਕਮ ਦਾ ਜੁਰਮਾਨਾ ਹੋਇਆ ਹੈ। ਸਾਲ 2017 ਵਿੱਚ ਰਾਸ਼ਟਰਪਤੀ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਇਸ ਘੁਟਾਲੇ ਦਾ ਪਤਾ ਲੱਗਾ ਸੀ। ਫਿਲੋਨ ਰਾਸ਼ਟਰਪਤੀ ਅਹੁਦੇ ਦੀ ਦੌੜ ਦੀ ਅਗਲੀ ਕਤਾਰ ਵਿੱਚ ਸਨ। ਇਸ ਨਾਲ ਉਨ੍ਹਾਂ ਦੀ ਇੱਜ਼ਤ ਨੂੰ ਧੱਕਾ ਲੱਗਿਆ ਹੈ ਅਤੇ ਉਹ ਚੋਣਾਂ 'ਚ ਤੀਜੇ ਸਥਾਨ 'ਤੇ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ