Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਮਾਫੀਆ ਦੀ ਏ ਟੀਮ ਅਤੇ ਕਾਂਗਰਸ ਨੂੰ ਬੀ ਟੀਮ ਗਰਦਾਨਿਆ

July 01, 2020 03:08 AM

ਚੰਡੀਗੜ੍ਹ, 30 ਜੂਨ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਵਸਤਾਂ ਬਾਰੇ ਤਿੰਨ ਆਰਡੀਨੈਂਸ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀ ਢਾਂਚੇ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰ ਦੇਣਗੇ। ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਸਮੇਤ ਖੇਤੀ ਉੱਤੇ ਨਿਰਭਰ ਸਾਰੇ ਵਰਗਾਂ ਨਾਲ ਖੇਡੀ ਜਾ ਰਹੀ ਘਾਤਕ ਖੇਡ ਵਿੱਚ ਅਕਾਲੀ ਦਲ (ਬਾਦਲ), ਭਾਜਪਾ ਤੇ ਕਾਂਗਰਸ ਬਰਾਬਰ ਸ਼ਾਮਲ ਹਨ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ, ਵਿਧਾਇਕ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸੰਗਠਨ ਇੰਚਾਰਜ ਗੈਰੀ ਬੜਿੰਗ ਨੇ ਕਿਹਾ ਕਿ ਬਿਹਾਰ ਵਰਗੇ ਰਾਜਾਂ ਵਿੱਚ ਕੋਈ ਏ ਪੀ ਐੱਮ ਸੀ ਸਿਸਟਮ ਨਹੀਂ ਹੈ। ਇਨ੍ਹਾਂ ਰਾਜਾਂ ਵਿੱਚ ਕਿਸਾਨਾਂ ਦੀ ਹਾਲਤ ਬਹੁਤ ਬੁਰੀ ਹੈ। ਕਿਸਾਨ ਖੁੱਲ੍ਹੇ ਬਾਜ਼ਾਰਾਂ ਨਾਲੋਂ ਏ ਪੀ ਐੱਮ ਸੀ ਦੇ ਸਿਸਟਮ ਨੂੰ ਪਹਿਲ ਦਿੰਦੇ ਹਨ, ਕਿਉਂਕਿ ਖੁੱਲ੍ਹੇ ਬਾਜ਼ਾਰ ਵਿੱਚ ਉਨ੍ਹਾਂ ਦੀ ਸੌਦੇਬਾਜ਼ੀ ਦੀ ਸ਼ਕਤੀ ਘਟ ਜਾਂਦੀ ਹੈ। ਜਦੋਂ ਕਿਸਾਨ ਆਪਣੀ ਫਸਲ ਨੂੰ ਏ ਪੀ ਐੱਮ ਸੀ ਦੀ ਥਾਂ ਖੁੱਲ੍ਹੇ ਬਾਜ਼ਾਰ ਵਿੱਚ ਵੇਚਦੇ ਹਨ ਤਾਂ ਉਹ ਸਰਕਾਰ ਵੱਲੋਂ ਤੈਅ ਘੱਟੋ-ਘੱਟ ਖਰੀਦ ਕੀਮਤ (ਐੱਮ ਐੱਸ ਪੀ) ਦੀ ਰਕਮ ਨਹੀਂ ਲੈ ਸਕਦੇ। ਉਨ੍ਹਾ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਹਿੰਦੇ ਹਨ, ਪ੍ਰੰਤੂ ਸੱਚਾਈ ਇਹ ਹੈ ਕਿ ਅਕਾਲੀ ਦਲ ਮਾਫੀਆ ਦੀ ਏ ਟੀਮ ਅਤੇ ਕਾਂਗਰਸ ਮਾਫੀਆ ਦੀ ਬੀ ਟੀਮ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰਾ ਅਕਾਲੀ ਦਲ ਇਕੱਲੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦੇ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2020-21 ਦਾ ਬਜਟ ਜਦੋਂ ਪਾਰਲੀਮੈਂਟ ਵਿੱਚ ਵਿੱਚ ਪੇਸ਼ ਕੀਤਾ ਤਾਂ ਇਹ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਕਮਾਈ 2022 ਤੱਕ ਦੁੱਗਣਾ ਕਰਨ ਦਾ ਟੀਚਾ ਰੱਖਿਆ ਗਿਆ ਹੈ, 6.11 ਕਰੋੜ ਦਾ ਕਿਸਾਨਾਂ ਨੂੰ ਬੀਮਾ ਯੋਜਨਾ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਲਈ 16 ਨੁਕਾਤੀ ਐਕਸ਼ਨ ਪਲਾਨ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਕਾਫੀ ਸੁਧਾਰ ਹੋਵੇਗਾ, ਪਰ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਦੀ ਥਾਂ ਦੇਸ਼ ਦੇ ਉਨ੍ਹਾਂ ਲਈ ਘਾਤਕ ਬਿੱਲ ਲਿਆ ਕੇ ਉਨ੍ਹਾਂ ਨੂੰ ਆਤਮ ਹੱਤਿਆ ਦੇ ਰਾਹ ਅਪਣਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ