Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿੱਲੀ ਸਿੱਖ ਕਤਲੇਆਮ ਵਾਲੇ ਮਹੀਪਾਲਪੁਰ ਕਤਲ ਕੇਸ ਵਿੱਚ ਦੋ ਜਣੇ ਦੋਸ਼ੀ ਕਰਾਰ

November 15, 2018 08:27 AM

ਨਵੀਂ ਦਿੱਲੀ, 14 ਨਵੰਬਰ, (ਪੋਸਟ ਬਿਊਰੋ)- ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਦੋ ਸਿੱਖਾਂ ਦੇ ਕੇਸ ਵਿੱਚ ਦੋ ਵਿਅਕਤੀਆਂ ਨੂੰ ਅੱਜ ਦੋਸ਼ੀ ਕਰਾਰ ਦਿੱਤਾ ਹੈ।
ਐਡੀਸ਼ਨਲ ਸੈਸ਼ਨ ਜੱਜ ਅਜੈ ਪਾਂਡੇ ਨੇ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਸਿੱਖ ਕਤਲੇਆਮ ਵੇਲੇ ਮਹੀਪਾਲ ਇਲਾਕੇ ਵਿੱਚ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੇ ਕਤਲ ਦੇ ਦੋਸ਼ੀ ਮੰਨਿਆ ਹੈ। ਮ੍ਰਿਤਕ ਹਰਦੇਵ ਸਿੰਘ ਦੇ ਭਰਾ ਸੰਤੋਖ ਸਿੰਘ ਦੀ ਸ਼ਿਕਾਇਤ ਉੱਤੇ ਚੱਲਦੀ ਇਸ ਕੇਸ ਦੀ ਸੁਣਵਾਈ ਵਿੱਚ ਅਦਾਲਤ ਵੱਲੋਂ 15 ਨਵੰਬਰ ਨੂੰ ਸਜ਼ਾ ਦੱਸੀ ਜਾਵੇਗੀ। ਵਰਨਣ ਯੋਗ ਹੈ ਕਿ ਦਿੱਲੀ ਪੁਲੀਸ ਨੇ ਇਹ ਕੇਸ 1994 ਵਿੱਚ ਸਬੂਤਾਂ ਦੀ ਘਾਟ ਦੱਸ ਕੇ ਬੰਦ ਕਰ ਦਿੱਤਾ ਸੀ, ਪਰ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਕੇਸ ਫਿਰ ਖੋਲ੍ਹਿਆ ਸੀ। ਅਦਾਲਤ ਨੇ ਦੋਵਾਂ ਨੂੰ ਧਾਰਾ 302, 307, 395 ਤੇ 324 ਦਾ ਦੋਸ਼ੀ ਕਰਾਰ ਦਿੱਤਾ ਹੈ, ਜਿਸ ਹੇਠ ਦੋਸ਼ੀਆਂ ਨੂੰ ਵੱਧ ਤੋਂ ਵੱਧ ਮੌਤ ਅਤੇ ਘੱਟੋ-ਘੱਟ ਉਮਰ ਕੈਦ ਹੋ ਸਕਦੀ ਹੈ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਗੁਰਦੁਆਰਾ ਕਮੇਟੀ ਦਫ਼ਤਰ `ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ 1984 ਪਿੱਛੋਂ ਇਨਸਾਫ਼ ਵੀ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹੀਪਾਲਪੁਰ ਕੇਸ ਦਾ ਸਿੱਟਾ ਨਿਕਲਣ ਦਾ ਮੁੱਖ ਕਾਰਨ ਤ੍ਰਿਲੋਕ ਸਿੰਘ, ਸੰਗਤ ਸਿੰਘ ਅਤੇ ਕੁਲਦੀਪ ਸਿੰਘ ਵੱਲੋਂ ਬਿਨਾਂ ਡਰੇ ਤੋਂ ਪੈਰਵੀ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ 9 ਸਾਲ ਬਾਅਦ ਕੇਸ ਦਰਜ ਹੋਇਆ ਤੇ ਉਸ ਤੋਂ 25 ਸਾਲ ਪਿੱਛੋਂ 2 ਵਿਅਕਤੀ ਦੋਸ਼ੀ ਕਰਾਰ ਦਿੱਤੇ ਗਏ ਹਨ, ਜਦ ਕਿ ਭੀੜ ਦੀ ਅਗਵਾਈ ਕਰਨ ਵਾਲਾ ਮੁੱਖ ਕਾਂਗਰਸੀ ਆਗੂ ਜੇ ਪੀ ਇਸ ਕੇਸ ਦਾ ਦੋਸ਼ੀ ਐਲਾਨੇ ਜਾਣ ਤੋਂ ਬਚ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਅਦਾਲਤ ਦੇ ਫ਼ੈਸਲੇ ਨੂੰ ਦਿੱਲੀ ਕਮੇਟੀ ਦੀ ਵੱਡੀ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ 2013 ਤੋਂ ਸੇਵਾ ਕਰ ਰਹੀ ਕਮੇਟੀ ਨੂੰ 6 ਸਾਲ ਪਿੱਛੋਂ ਇਹ ਪ੍ਰਾਪਤੀ ਮਿਲ ਸਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ