Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਸਿਰਫ 200 ਭਾਰਤੀ ਯਾਤਰੀ ਰੋਜ਼ਾਨਾ ਲਾਂਘੇ ਰਾਹੀਂ ਕਰਤਾਰਪੁਰ ਵੱਲ ਜਾ ਸਕਣਗੇ

July 02, 2020 02:36 AM

ਲਾਹੌਰ, 1 ਜੁਲਾਈ (ਪੋਸਟ ਬਿਊਰੋ)- ਪਾਕਿਸਤਾਨ ਨੇ ਕੱਲ੍ਹ ਇੱਕ ਵਾਰ ਫਿਰ ਲਗੱਭਗ 104 ਦਿਨਾਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਹੈ। ਇਸ ਲਾਂਘੇ ਬਾਰੇ ਪਾਕਿ ਵਿਦੇਸ਼ ਦਫ਼ਤਰ ਦੀ ਬੁਲਾਰਾ ਆਇਸ਼ਾ ਫ਼ਾਰੂਕੀ ਨੇ ਕਿਹਾ ਹੈ ਕਿ ਮੌਜੂਦਾ ਕੋਰੋਨਾ ਵਾਇਰਸ ਸੰਕਡਟ ਦੌਰਾਨ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਬਾਵਜੂਦ ‘ਕੋਵਿਡ ਹੈਲਥ ਸੇਫ਼ਟੀ ਪ੍ਰੋਟੋਕਾਲ' ਤਹਿਤ ਭਾਰਤ ਵੱਲੋਂ ਪ੍ਰਤੀ ਦਿਨ ਵੱਧ ਤੋਂ ਵੱਧ 200 ਯਾਤਰੂਆਂ ਨੂੰ ਹੀ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਆਗਿਆ ਦਿੱਤੀ ਗਈ ਹੈ।
ਆਇਸ਼ਾ ਫ਼ਾਰੂਕੀ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਰਾਹੀਂ ਸ਼ੁਰੂ ਵਿੱਚ ਸਿਰਫ਼ ਸਿੱਖ ਯਾਤਰੀਆਂ ਤੇ ਨਾਨਕ ਨਾਮ-ਲੇਵਾ ਨੂੰ ਹੀ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਗ਼ੈਰ-ਸਿੱਖਾਂ ਨੂੰ ਮਨਜ਼ੂਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਸਿੱਖ ਭਾਈਚਾਰੇ ਲਈ ਤਿੰਨ ਦਿਨ ਰਾਖਵੇਂ ਰੱਖੇ ਗਏ ਹਨ ਅਤੇ ਹਫ਼ਤੇ ਦੇ ਬਾਕੀ ਚਾਰ ਦਿਨ, ਵੀਰਵਾਰ, ਸ਼ੁੱਕਰਵਾਰ, ਸਨਿਚਰਵਾਰ ਅਤੇ ਐਤਵਾਰ ਭਾਰਤੀ ਯਾਤਰੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਸਕਣਗੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਫਿਲਹਾਲ ਪਾਕਿ ਨੇ ਗਲਿਆਰੇ ਦਾ ਆਪਣੇ ਵੱਲ ਦਾ ਹਿੱਸਾ ਖੋਲ੍ਹਿਆ ਹੈ। ਭਾਰਤ ਨੇ ਲਾਂਘਾ ਦੁਬਾਰਾ ਖੋਲ੍ਹਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਭਾਰਤ ਸਰਕਾਰ ਨੇ ਪਾਕਿ ਸਰਕਾਰ ਦੇ ਇਸ ਰੁਖ 'ਤੇ ਕਰੜਾ ਇਤਰਾਜ਼ ਕਰਦੇ ਹੋਏ ਕਿਹਾ ਹੈ ਕਿ ਦੋਵਾਂ ਦੇਸ਼ਾਂ 'ਚ ਤਹਿ ਹੋਇਆ ਸੀ ਕਿ ਲਾਂਘਾ ਖੋਲ੍ਹਣ ਤੋਂ ਪਹਿਲਾਂ ਸੱਤ ਦਿਨ ਦਾ ਸਮਾਂ ਦਿੱਤਾ ਜਾਵੇਗਾ, ਪਰ ਪਾਕਿ ਸਰਕਾਰ ਵੱਲੋਂ ਸਿਰਫ਼ ਦੋ ਦਿਨ ਦਾ ਸਮਾਂ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ 27 ਜੂਨ ਨੂੰ ਭਾਰਤ ਨੂੰ ਦੱਸਿਆ ਸੀ ਕਿ ਪਾਕਿ ਵੱਲੋਂ 29 ਜੂਨ ਤੋਂ ਲਾਂਘਾ ਖੋਲ੍ਹਿਆ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ