Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕਾ 'ਚ ਸਿੱਖਾਂ ਦੀ ਵੱਡੀ ਪ੍ਰਾਪਤੀ: ਨਿਊਜਰਸੀ ਸੂਬੇ ਦੀ ਸੈਨੇਟ ਅਤੇ ਅਸੈਂਬਲੀ ਨੇ ਅਹਿਮ ਬਿੱਲ ਸਾਝੇ ਤੌਰ ਉੱਤੇ ਪਾਸ ਕੀਤਾ

July 02, 2020 02:40 AM

ਨਿਊਜਰਸੀ, 1 ਜੁਲਾਈ (ਪੋਸਟ ਬਿਊਰੋ)- ਬੀਤੀ 29 ਜੂਨ ਦਾ ਦਿਨ ਵਿਸ਼ਵ ਦੇ ਸਿੱਖਾਂ ਲਈ ਨਿਵੇਕਲੀ ਖ਼ੁਸ਼ਖ਼ਬਰੀ ਲੈ ਕੇ ਆਇਆ ਹੈ। ਅਮਰੀਕਾ ਦੇ ਨਿਊਜਰਸੀ ਸੂਬੇ ਦੀ ਸੈਨੇਟ ਅਤੇ ਐਸੰਬਲੀ ਨੇ ਇੱਕ ਸਾਂਝ ਬਿੱਲ ਪਾਸ ਕੀਤਾ ਹੈ। ਇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੈਨੇਟ ਅਤੇ ਐਸੰਬਲੀ ਨੇ ਧਾਰਮਿਕ, ਸੱਭਿਆਚਾਰਕ ਤੇ ਬਾਕੀ ਧਰਮਾਂ ਨਾਲ ਸਾਂਝ ਬਣਾਈ ਰੱਖਣ ਦਾ ਦਰਜਾ ਦਿੱਤਾ ਹੈ। ਇਸ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤ ਗੁਰੂ ਵਜੋਂ ਪਰਵਾਨ ਕੀਤਾ ਹੈ। ਇਸ ਬਿੱਲ ਵਿੱਚ ਸਿੱਖ ਕੌਮ ਨੂੰ ਵੱਖਰਾ ਧਰਮ ਅਤੇ ਘੱਟ ਗਿਣਤੀ ਧਰਮ ਐਲਾਨਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਕਨਵੀਨਰ ਬੂਟਾ ਸਿੰਘ ਖੜੌਦ ਨੇ ਦੱਸਿਆ ਕਿ ਇਸ ਬਿੱਲ ਨੂੰ ਸੈਨੇਟ ਅਤੇ ਐਸੰਬਲੀ ਵਿੱਚ ਕ੍ਰਮਵਾਰ ਪਿਛਲੇ ਦਸੰਬਰ ਅਤੇ ਇਸ ਸਾਲ ਫਰਵਰੀ ਵਿੱਚ ਪੇਸ਼ ਕੀਤਾ ਗਿਆ ਸੀ, ਪਰ ਇਸ ਸਾਲ 15 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਪ੍ਰਤੀਨਿਧਾਂ ਵੱਲੋਂ ਮੈਜਾਰਟੀ ਸੈਨੇਟ ਆਫਿਸ ਨਾਲ ਮੀਟਿੰਗ ਕਰ ਕੇ ਬਿੱਲ ਵਿੱਚ ਕੁਝ ਸੋਧਾਂ ਕਰ ਕੇ ਦਰੁਸਤ ਕੀਤਾ ਗਿਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਹਿਮਤੀ ਤੋਂ ਬਾਅਦ ਦੁਬਾਰਾ ਸੈਨੇਟ ਵਿੱਚ 22 ਜੂਨ ਨੂੰ ਪੇਸ਼ ਕੀਤਾ ਗਿਆ। ਇਸ ਬਿੱਲ ਦੇ ਸਪੌਂਸਰ ਮਿਸਟਰ ਸਟੀਫਨ ਸਬੀਨੀ, ਜੋ ਨਿਊਜਰਸੀ ਸਟੇਟ ਦੀ ਸੈਨੇਟ ਦੇ ਪ੍ਰਧਾਨ ਹਨ ਅਤੇ ਕੋ-ਸਪਾਂਸਰ ਪੈਟਰਿਕ ਡੀਗਨੈਨ ਹਨ। ਮਿਸਟਰ ਪੈਟਰਿਕ ਡੀਗਨੈਨੇ ਦੀਆਂ ਕੋਸ਼ਿਸ਼ਾਂ ਸਦਕਾ ਇਹ ਪ੍ਰਸਤਾਵ ਸੈਨੇਟ ਵਿੱਚ 29 ਜੂਨ ਨੂੰ 37-0 ਦੀ ਬਹੁਗਿਣਤੀ ਨਾਲ ਪਾਸ ਕਰ ਦਿੱਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ