Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਪ੍ਰਦੂਸ਼ਣ ਦੇ ਦੋਸ਼ ਹੇਠ ਐਨ ਜੀ ਟੀ ਵੱਲੋਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਜੁਰਮਾਨਾ

November 15, 2018 08:29 AM

ਜਲੰਧਰ, 14 ਨਵੰਬਰ, (ਪੋਸਟ ਬਿਊਰੋ)- ਪੰਜਾਬ ਵਿਚਲੇ ਸਤਲੁਜ ਤੇ ਬਿਆਸ ਦਰਿਆਵਾਂ ਦੇ ਪਾਣੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੇ ਅੱਜ ਅਹਿਮ ਫੈਸਲਾ ਦੇਂਦੇ ਹੋਏ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਇਹ ਪਹਿਲੀ ਵਾਰ ਹੈ, ਜਦੋਂ ਪੰਜਾਬ ਦੇ ਦਰਿਆਵਾਂ ਵਿਚ ਗੰਦ ਪਾਉਣ ਦੇ ਬਦਲੇ ਏਨੀ ਮੋਟੀ ਰਕਮ ਦਾ ਜੁਰਮਾਨਾ ਲਾਇਆ ਗਿਆ ਹੈ।
ਰਾਜਸਥਾਨ ਤੋਂ ਸ੍ਰੀਮਤੀ ਸੋਭਾ ਸਿੰਘ ਨੇ 19 ਮਈ 2014 ਨੂੰ ਐਨ ਜੀ ਟੀ ਵਿੱਚ ਕੇਸ ਕੀਤਾ ਸੀ ਕਿ ਰਾਜਸਥਾਨ ਨੂੰ ਪੰਜਾਬ ਤੋਂ ਆ ਰਹੀ ਨਹਿਰ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਆ ਰਿਹਾ ਹੈ। ਚਾਰ ਸਾਲ ਐਨ ਜੀ ਟੀ ਵਿੱਚ ਕੇਸ ਚੱਲਦਾ ਰਿਹਾ। ਜੁਲਾਈ 2018 ਨੂੰ ਐਨ ਜੀ ਟੀ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਡਲ ਏਜੰਸੀ ਬਣਾ ਕੇ ਨਿਗਰਾਨ ਕਮੇਟੀ ਬਣਾਈ ਸੀ, ਜਿਸ ਦਾ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਮੈਂਬਰ ਲਿਆ ਸੀ। ਸੰਤ ਸੀਚੇਵਾਲ ਨੇ ਸਤਲੁਜ ਤੇ ਬਿਆਸ ਦਰਿਆ ਦੇ ਦੁਆਲੇ ਲੱਗੇ 44 ਟਰੀਟਮੈਂਟ ਪਲਾਂਟਾਂ ਦਾ ਦੌਰਾ ਕੀਤਾ ਤਾਂ ਸਿਰਫ ਇਕ ਟਰੀਟਮੈਂਟ ਪਲਾਂਟ ਸਹੀ ਚੱਲ ਰਿਹਾ ਸੀ। ਸੰਤ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੋਕਲ ਬਾਡੀਜ਼ ਵਿਭਾਗ ਦੇ ਅਧਿਕਾਰੀਆਂ, ਸੀਵਰੇਜ ਬੋਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆਵਾਂ ਵਿਚ ਗੰਦਾ ਪਾਣੀ ਪੈਣੋਂ ਰੋਕਣ ਲਈ ਬਣੇ 1974 ਦੇ ਕਾਨੂੰਨ ਨੂੰ ਲਾਗੂ ਕਰਨ ਵੱਲ ਧਿਆਨ ਦੇਣ।
ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਹਿਮਾਚਲ ਪ੍ਰਦੇਸ਼ ਤੋਂ ਵੱਡੀ ਮਾਤਰਾ ਵਿੱਚ ਸ਼ਹਿਰਾਂ ਤੇ ਫੈਕਟਰੀਆਂ ਦਾ ਗੰਦ ਸਤਲੁਜ ਤੇ ਬਿਆਸ ਵਿੱਚ ਪੈਂਦਾ ਹੈ। ਕੁਝ ਸਾਲਾਂ ਤੋਂ ਪੰਜਾਬ ਨੂੰ ਆਉਂਦੇ ਦਰਿਆਵਾਂ ਦਾ ਪਾਣੀ ‘ਏ` ਤੋਂ ‘ਬੀ` ਗਰੇਡ ਹੋ ਗਿਆ ਹੈ। ਸੀਚੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਲੱਗਾ ਜੁਰਮਾਨਾ ਇਸ ਸਮੱਸਿਆ ਦਾ ਹੱਲ ਨਹੀਂ। ਦਰਿਆਵਾਂ ਨੂੰ ਗੰਦਾ ਤੇ ਜ਼ਹਿਰੀਲਾ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੇ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ