Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਵਿਵਾਦ ਵਿਚਾਲੇ ਪੋਂਪੀਓ ਨੇ ਤਾਲਿਬਾਨ ਆਗੂ ਨਾਲ ਮੁਲਾਕਾਤ ਕੀਤੀ

July 02, 2020 02:43 AM

ਇਸਲਾਮਾਬਾਦ, 1 ਜੁਲਾਈ (ਪੋਸਟ ਬਿਊਰੋ)- ਅਮਰੀਕੀ ਫੌਜੀਆਂ ਦੇ ਕਤਲ ਕਰਨ ਬਦਲੇ ਤਾਲਿਬਾਨੀ ਅੱਤਵਾਦੀਆਂ ਨੂੰ ਇਨਾਮ ਦੇਣ ਦੀ ਰੂਸੀ ਪੇਸ਼ਕਸ਼ ਉਤੇ ਜਾਰੀ ਵਿਵਾਦ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਤਵਾਦੀ ਸੰਗਠਨ ਦੇ ਮੁੱਖ ਵਾਰਤਾਕਾਰ ਨਾਲ ਗੱਲਬਾਤ ਕੀਤੀ ਹੈ। ਪਤਾ ਲੱਗਾ ਹੈ ਕਿ ਸੋਮਵਾਰ ਨੂੰ ਹੋਈ ਵਾਰਤਾ ਵਿੱਚ ਇਨ੍ਹਾਂ ਦੋਸ਼ਾਂ 'ਤੇ ਕਿਸੇ ਤਰ੍ਹਾਂ ਦੀ ਚਰਚਾ ਨਹੀਂ ਕੀਤੀ ਗਈ।
ਵਰਣਨ ਯੋਗ ਹੈ ਕਿ ਨਿਊ ਯਾਰਕ ਟਾਈਮਜ਼ ਨੇ ਸ਼ਨੀਵਾਰ ਨੂੰ ਇੱਕ ਖਬਰ ਛਾਪੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਖੁਫੀਆ ਅਧਿਕਾਰੀਆਂ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਜਾਰੀ ਯੁੱਧ ਸਮਾਪਤ ਕਰਨ ਲਈ ਸ਼ਾਂਤੀ ਵਾਰਤਾ ਵਿਚਾਲੇ ਰੂਸ ਦੀ ਫੌਜੀ ਖੁਫੀਆ ਬ੍ਰਾਚ ਗੁਪਤ ਰੂਪ ਨਾਲ ਤਾਲਿਬਾਨ ਨਾਲ ਜੁੜੇ ਅੱਤਵਾਦੀਆਂ ਨੂੰ ਅਫਗਾਨਿਸਤਾਨ ਵਿੱਚ ਅਮਰੀਕੀ ਫੌਜੀਆਂ ਸਮੇਤ ਗਠਜੋੜ ਫੌਜਾਂ ਨੂੰ ਨਿਸ਼ਾਨਾ ਬਣਾਉਣ 'ਤੇ ਇਨਾਮ ਦੇਣ ਦੀ ਪੇਸ਼ਕਸ਼ ਕਰ ਰਹੀ ਹੈ।
ਤਾਲਿਬਾਨ ਦੇ ਬੁਲਾਰੇ ਸੁਹੇਲ ਸ਼ਹੀਨ ਨੇ ਟਵੀਟ ਕੀਤਾ ਕਿ ਪੋਂਪੀਓ ਤੇ ਮੁੱਲਾ ਅਬਦੁਲ ਗਨੀ ਬਰਾਦਰ ਨੇ ਸੋਮਵਾਰ ਰਾਤ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕੀਤੀ। ਇਸ ਦੌਰਾਨ ਪੋਂਪੀਓ ਨੇ ਬਾਗੀਆਂ ਨਾਲ ਗੱਲਬਾਤ ਮੌਕੇ ਅਫਗਾਨਿਸਤਾਨ ਵਿੱਚ ਹਿੰਸਾ ਘੱਟ ਕਰਨ 'ਤੇ ਜ਼ੋਰ ਦਿੱਤਾ ਅਤੇ ਫਰਵਰੀ ਵਿੱਚ ਅਮਰੀਕਾ ਅਤੇ ਤਾਲਿਬਾਨ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਨੂੰ ਅੱਗੇ ਵਧਾਉਣ ਦੇ ਢੰਗਾਂ 'ਤੇ ਚਰਚਾ ਕੀਤੀ। ਇਨ੍ਹਾਂ ਦੋਵਾਂ ਵਿਚਾਲੇ ਇਹ ਗੱਲਬਾਤ ਓਦੋਂ ਹੋਈ ਹੈ, ਜਦੋਂ ਅਫਗਾਨਿਸਤਾਨ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਜਾਲਮੇ ਖਲੀਲਜਾਦ ਸਮਝੌਤੇ ਨੂੰ ਅੱਗੇ ਵਧਾਉਣ ਲਈ ਖੇਤਰ ਦਾ ਦੌਰਾ ਕਰ ਰਹੇ ਹਨ। ਉਹ ਕੱਲ੍ਹ ਸਵੇਰੇ ਉਜ਼ਬੇਕਿਸਤਾਨ ਵਿੱਚ ਸਨ। ਉਹ ਕਤਰ ਦੀ ਰਾਜਧਾਨੀ ਦੋਹਾ ਵੀ ਜਾਣਗੇ, ਜਿੱਥੇ ਤਾਲਿਬਾਨ ਦਾ ਮੁੱਖ ਸਿਆਸੀ ਦਫਤਰ ਹੈ। ਖੁਫੀਆ ਮਾਮਲਿਆਂ ਨਾਲ ਜੁੜੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਸਾਲ 2019 ਦੀ ਸ਼ੁਰੂਆਤ ਤੋਂ ਵ੍ਹਾਈਟ ਹਾਊਸ ਦੇ ਸਿਖਰ ਅਧਿਕਾਰੀਆਂ ਨੂੰ ਪਤਾ ਸੀ ਕਿ ਰੂਸ ਅਫਗਾਨਿਸਤਾਨ ਵਿੱਚ ਅਮਰੀਕਾ ਅਤੇ ਨਾਟੋ ਫੌਜੀਆਂ ਦੀ ਹੱਤਿਆ ਦੇ ਬਦਲੇ ਵਿੱਚ ਉਨ੍ਹਾਂ ਨੂੰ ਇਨਾਮ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ।
ਖਬਰ ਏਜੰਸੀ ਐਸੋਸੀਏਟਿਡ ਪ੍ਰੈਸ ਦੀ ਇੱਕ ਪੜਤਾਲ ਵਿੱਚ ਪਤਾ ਲੱਗਾ ਹੈ ਕਿ ਰੈਗੂਲਰ ਇੰਟੈਲੀਜੈਂਸ ਬ੍ਰੀਫਿੰਗ ਦੇ ਦੌਰਾਨ ਇੱਕ ਵਾਰ ਰਾਸ਼ਟਰਪਤੀ ਟਰੰਪ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ। ਓਦੋਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਆਪਣੇ ਸਹਿਯੋਗੀਆਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਟਰੰਪ ਨੂੰ ਮਾਰਚ 2019 ਵਿੱਚ ਖੁਫੀਆ ਸੂਚਨਾ ਬਾਰੇ ਜਾਣਕਾਰੀ ਦਿੱਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ