Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪਾਕਿ ਦੂਤਘਰ ਦੇ ਅਧਿਕਾਰੀ ਗਏ ਤੇ ਭਾਰਤ ਦੇ ਵਾਪਸ ਆਏ

July 02, 2020 02:45 AM

* ਸਾਲ 2001 ਤੋਂ ਬਾਅਦ ਪਹਿਲੀ ਵਾਰ ਲਿਆ ਸਟਾਫ ਦੀ ਛਾਂਟੀ 

ਅਟਾਰੀ, 1 ਜੂਨ (ਪੋਸਟ ਬਿਊਰੋ)- ਭਾਰਤ-ਪਾਕਿਸਤਾਨ ਦੋਵਾਂ ਧਿਰਾਂ ਵੱਲੋਂ ਇਸਲਾਮਾਬਾਦ ਅਤੇ ਦਿੱਲੀ ਵਿਚਲੇ ਦੁੂਤਘਰਾਂ 'ਚ ਅਧਿਕਾਰੀਆਂ ਦੀ ਗਿਣਤੀ 50 ਫ਼ੀਸਦੀ ਘਟਾਉਣ ਦੇ ਫੈਸਲੇ ਪਿੱਛੋਂ ਕੱਲ੍ਹ ਦਿੱਲੀ ਵਿਚਲੇ ਪਾਕਿਸਤਾਨੀ ਦੂਤਘਰ ਦੇ 143 ਅਧਿਕਾਰੀ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰ ਮੁਹੰਮਦ ਯੂਸਫ਼ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਚਲੇ ਗਏ ਅਤੇ ਇਸਲਾਮਾਬਾਦ ਵਿਚਲੇ ਭਾਰਤੀ ਦੂਤਘਰ ਦੇ 38 ਅਧਿਕਾਰੀ ਤੇ ਉਨ੍ਹਾਂ ਦੇ ਪਰਵਾਰਕ ਮੈਂਬਰ ਅਖ਼ਿਲੇਸ਼ ਸਿੰਘ ਫਸਟ ਸੈਕਟਰੀ ਦੀ ਅਗਵਾਈ ਹੇਠ ਇਸੇ ਸੜਕ ਰਸਤੇ ਭਾਰਤ ਆ ਗਏ।
ਵਰਨਣ ਯੋਗ ਹੈ ਕਿ ਸਾਲ 2001 ਦੇ ਬਾਦਅ ਇਹ ਪਹਿਲੀ ਵਾਰ ਹੋਇਆ ਹੈ ਕਿ ਦੋਹਾਂ ਦੇਸ਼ਾਂ ਨੇ ਆਪਣੇ ਦੂਤਘਰਾਂ ਦੇ ਅਧਿਕਾਰੀਆਂ ਦੀ ਗਿਣਤੀ 'ਚ ਵੱਡੀ ਛਾਂਟੀ ਕੀਤੀ ਹੈ। ਭਾਰਤ ਵੱਲੋਂ ਪਾਕਿਸਤਾਨ ਖ਼ਿਲਾਫ਼ ਲਏ ਸਖ਼ਤ ਫ਼ੈਸਲੇ ਕਾਰਨ ਕੱਲ੍ਹ ਦੋਹਾਂ ਦੇਸ਼ਾਂ ਦੇ ਦੂਤਘਰਾਂ ਵਿੱਚ ਅਧਿਕਾਰੀਆਂ ਦੀ ਗਿਣਤੀ 'ਚ 50 ਫ਼ੀਸਦੀ ਕਟੌਤੀ ਕਰ ਦਿੱਤੀ ਗਈ ਹੈ। ਦੋਵਾਂ ਦੇਸ਼ਾਂ ਦੇ ਦੂਤਘਰ ਅਧਿਕਾਰੀਆਂ ਦੀ ਵਾਪਸੀ ਦਾ ਮੁੱਖ ਕਾਰਨ ਇਸਲਾਮਾਬਾਦ ਵਿੱਚ ਭਾਰਤੀ ਦੂਤਘਰ ਦੇ ਦੋ ਅਧਿਕਾਰੀਆਂ ਪੋਲ ਸਿਲਵਾਦਾਸ ਅਤੇ ਦਿਵੁ ਬ੍ਰਹਮਾ ਨੂੰ ਬੀਤੇ ਹਫ਼ਤੇ ਕੰਮ ਉੱਤੇ ਜਾਣ ਸਮੇਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ ਐਸ ਆਈ ਵੱਲੋਂ ਅਗਵਾ ਕਰਕੇ ਕਈ ਘੰਟੇ ਪੁੱਛਗਿੱਛ ਦੇ ਨਾਂਅ 'ਤੇ ਜ਼ਲੀਲ ਕੀਤੇ ਜਾਣਾ ਮੰਨਿਆ ਜਾ ਰਿਹਾ ਹੈ। ਭਾਰਤ ਵੱਲੋਂ ਦਬਾਅ ਪਾਉਣ 'ਤੇ ਇਨ੍ਹਾਂ ਦੋਹਾਂ ਦੇ ਖ਼ਿਲਾਫ਼ ਐਕਸੀਡੈਂਟ ਦੀ ਝੂਠੀ ਸਿ਼ਕਾਇਤ ਦਰਜ ਕਰਕੇ ਇਨ੍ਹਾਂ ਨੂੰ ਗਰੁੱਪ ਕੈਪਟਨ ਮੰਨੂੰ ਮੱਢਾ, ਸ਼ਿਵ ਕੁਮਾਰ ਸੁੰਦਰ ਮੂਰਤੀ ਅਤੇ ਪੰਕਜ ਕੁਮਾਰ ਨਾਲ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਭੇਜ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਭਾਰਤ ਨੇ 31 ਮਈ ਨੂੰ ਦਿੱਲੀ ਵਿੱਚ ਪਾਕਿਸਤਾਨੀ ਦੂਤਘਰ ਦੇ ਦੋ ਅਧਿਕਾਰੀਆਂ ਆਬਿਦ ਹੁਸੈਨ ਅਤੇ ਮੁਹੰਮਦ ਤਾਹਿਰ ਨੂੰ ਭਾਰਤ ਦੀ ਜਾਸੂਸੀ ਕਰਦਿਆਂ ਕੁਝ ਖ਼ੁਫ਼ੀਆ ਕਾਗਜ਼ਾਤਾਂ ਸਮੇਤ ਫੜੇ ਜਾਣ ਪਿੱਛੋਂ 24 ਘੰਟਿਆਂ ਵਿੱਚ ਭਾਰਤ ਛੱਡ ਜਾਣ ਦੇ ਹੁਕਮ ਦਿੱਤੇ ਗਏ ਸਨ। ਓਦੋਂ ਤੋਂ ਲਗਾਤਾਰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ ਐਸ ਆਈ ਵੱਲੋਂ ਭਾਰਤੀ ਅਧਿਕਾਰੀਆਂ ਨੂੰ ਤੰਗ ਕੀਤਾ ਜਾ ਰਿਹਾ ਸੀ।
ਕੁਝ ਸਮਾਂ ਪਹਿਲਾਂ ਇਸਲਾਮਾਬਾਦ ਦੇ ਭਾਰਤੀ ਦੂਤਘਰ ਦੇ ਅਧਿਕਾਰੀ ਗੌਰਵ ਆਹੁਲੂਵਾਲੀਆ ਨੂੰ ਆਈ ਐਸ ਆਈ ਦੇ ਮੋਟਰ ਸਾਈਕਲ ਸਵਾਰ ਏਜੰਟਾਂ ਨੇ ਪਿੱਛਾ ਕਰਕੇ ਤੰਗ ਕੀਤਾ ਸੀ। ਇਨ੍ਹਾਂ ਨੀਤੀਆਂ ਤੋਂ ਤੰਗ ਆ ਕੇ ਅਤੇ ਭਾਰਤ ਵਿੱਚ ਰਹਿ ਕੇ ਪਾਕਿਸਤਾਨੀ ਦੂਤਘਰ ਦੇ ਅਧਿਕਾਰੀਆਂ ਵੱਲੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਕਰ ਕੇ ਭਾਰਤ ਵੱਲੋਂ ਇਹ ਸਖ਼ਤ ਫ਼ੈਸਲਾ ਲਿਆ ਗਿਆ ਹੈ, ਜਿਸ ਕਾਰਨ ਕੱਲ੍ਹ ਦੋਹਾਂ ਦੇਸ਼ਾਂ ਦੇ ਦੂਤਘਰ ਦੇ ਅਧਿਕਾਰੀ ਅਟਾਰੀ-ਵਾਹਗਾ ਰਸਤੇ ਆਪੋ ਆਪਣੇ ਵਤਨ ਚਲੇ ਗਏ ਹਨ। ਪਿਛਲੇ ਸਾਲ ਪੁਲਵਾਮਾ ਹਮਲੇ ਕਾਰਨ ਭਾਰਤ ਪਾਕਿਸਤਾਨ ਵਿਚਾਲੇ ਹੁੰਦਾ ਖਰਬਾਂ ਰੁਪਏ ਦਾ ਵਪਾਰ, ਸਮਝੌਤਾ ਐਕਸਪ੍ਰੈਸ ਰੇਲ ਗੱਡੀ ਤੇ ਦਿੱਲੀ ਲਾਹੌਰ ਬੱਸ ਸੇਵਾ ਸਸਪੈਂਡ ਕੀਤੀ ਜਾ ਚੁੱਕੀ ਹੈ। ਦੋਹਾਂ ਦੇਸ਼ਾਂ ਵੱਲੋਂ ਕੂਟਨੀਤਕ ਸਬੰਧ ਘਟਾਉਣ ਕਾਰਨ ਦੋਹਾਂ ਦੇਸ਼ਾਂ ਦੇ ਹਾਈ ਕਮਿਸ਼ਨਰ ਪਹਿਲਾਂ ਹੀ ਆਪੋ ਆਪਣੇ ਦੇਸ਼ ਮੁੜ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ