Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਵਿੱਚ ਬੱਸ ਸਫ਼ਰ ਨੂੰ ਲੋਕਾਂ ਦਾ ਹੁੰਗਾਰਾ ਨਹੀਂ ਮਿਲ ਰਿਹਾ

July 02, 2020 02:46 AM

* ਘਾਟੇ 'ਚ ਚੱਲਦੀਆਂ ਸਰਕਾਰੀ ਬੱਸਾਂ ਕਾਰਨ ਨਿੱਜੀ ਬੱਸਾਂ ਬੰਦ 

ਚੰਡੀਗੜ੍ਹ, 1 ਜੁਲਾਈ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਇਸ ਰਾਜ ਵਿੱਚ ਜਨਤਕ ਟਰਾਂਸਪੋਰਟਸ (ਰੋਡਵੇਜ਼ ਅਤੇ ਨਿੱਜੀ ਬੱਸਾਂ) ਦੇ ਚੱਲਣ ਦੀ ਖੁੱਲ੍ਹ 19 ਮਈ ਤੋਂ ਦੇ ਦਿੱਤੀ ਸੀ ਪਰ ਕੋਰੋਨਾ ਵਾਇਰਸ ਦੇ ਡਰ ਅਤੇ ਸਰਕਾਰੀ ਫ਼ੈਸਲਿਆਂ ਬਾਰੇ ਬੇਯਕੀਨੀ ਦੇ ਕਾਰਨ ਆਮ ਲੋਕ ਹਾਲੇ ਬੱਸਾਂ ਵਿੱਚ ਸਫ਼ਰ ਕਰਨ ਤੋਂ ਝਿਜਕ ਰਹੇ ਹਨ। ਬਹੁਤਾ ਕਰ ਕੇ ਲੋਕ ਆਪਣੇ ਵਾਹਨ ਵਿੱਚ ਹੀ ਸਫ਼ਰ ਕਰਨ ਨੂੰ ਪਹਿਲ ਦੇ ਰਹੇ ਹਨ।
ਅਜੇ ਤੱਕ ਸਿਰਫ ਸਰਕਾਰੀ ਖੇਤਰ ਦੀਆਂ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਦੀਆਂ ਬੱਸਾਂ ਆਮ ਕਰਕੇ ਚੱਲ ਰਹੀਆਂ ਹਨ, ਨਿੱਜੀ ਬੱਸ ਆਪ੍ਰੇਟਰ ਅੱਧੀਆਂ ਸਵਾਰੀਆਂ ਨਾਲ ਬੱਸਾਂ ਚਲਾਉਣ ਤੋਂ ਪਾਸਾ ਵੱਟੀ ਬੈਠੇ ਰਹੇ ਹਨ। ਬੀਤੀ 28 ਜੂਨ ਨੂੰ ਮੁੱਖ ਮੰਤਰੀ ਪੰਜਾਬ ਨੇ ਬੱਸਾਂ ਵਿੱਚ ਪੂਰੀ ਸਮੱਰਥਾ ਭਾਵ 50 ਸਵਾਰੀਆਂ ਬਿਠਾ ਕੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ, ਪਰ ਇਸ ਦੇ ਨਾਲ ਵੀ ਸਵਾਰੀਆਂ ਦਾ ਵਾਧਾ ਨਹੀਂ ਹੋਇਆ ਤੇ ਨਾ ਨਿੱਜੀ ਬੱਸਾਂ ਦੇ ਚੱਲਣ 'ਚ ਕੋਈ ਫ਼ਰਕ ਪਿਆ ਹੈ। ਪਤਾ ਲੱਗਾ ਹੈ ਕਿ ਪੂਰੀਆਂ ਸਵਾਰੀਆਂ ਬਿਠਾਉਣ ਦੀ ਖੁੱਲ੍ਹ ਦੇ ਪਹਿਲੇ ਦਿਨ ਸਿਰਫ਼ 26 ਸੜਕਾਂ ਉਪਰ ਪ੍ਰਾਈਵੇਟ ਬੱਸਾਂ ਆਈਆਂ ਸਨ। ਸਰਕਾਰੀ ਬੱਸਾਂ ਦੀ 26 ਜੂਨ ਨੂੰ ਕੁੱਲ ਆਮਦਨ 18,14,019 ਰੁਪਏ ਹੋਈ, ਪਰ ਇਹ 29 ਜੂਨ ਘਟ ਕੇ 16,22,108 ਰੁਪਏ ਰਹਿ ਗਈ। ਇਸ ਤਰ੍ਹਾਂ 29 ਜੂਨ ਨੂੰ ਬੱਸਾਂ ਵਿੱਚ ਕੁੱਲ 19918 ਮੁਸਾਫ਼ਰ ਸਵਾਰ ਹੋਏ, ਪਰ 26 ਜੂਨ ਨੂੰ 18740 ਲੋਕਾਂ ਨੇ ਸਫ਼ਰ ਕੀਤਾ ਸੀ। ਰੋਡਵੇਜ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰੀ ਨੀਤੀ ਅਨੁਸਾਰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਤੱਕ ਸਵਾਰੀ ਸਫ਼ਰ ਕਰ ਸਕਦੀ ਹੈ ਤੇ ਰਸਤੇ 'ਚ ਨਾ ਸਵਾਰੀ ਬਿਠਾਈ ਜਾਂਦੀ ਤੇ ਨਾ ਉਤਾਰੀ ਜਾਂਦੀ ਹੈ। ਮਿਸਾਲ ਵਜੋਂ ਜਲੰਧਰ ਤੋਂ ਚੰਡੀਗੜ੍ਹ ਲਈ 6-7 ਵੱਡੇ ਸ਼ਹਿਰਾਂ ਵਿੱਚ ਕਿਤੇ ਵੀ ਬੱਸਾਂ ਰੋਕਣ ਦੀ ਮਨਾਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ