Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼
 
ਪੰਜਾਬ

ਬਾਘਾ ਪੁਰਾਣਾ ਵਿੱਚ ਕੋਰੀਅਰ ਦਫਤਰ ਵਿੱਚ ਪਾਰਸਲ ਬੰਬ ਧਮਾਕਾ

July 02, 2020 02:50 AM

ਮੋਗਾ, 1 ਜੁਲਾਈ (ਪੋਸਟ ਬਿਊਰੋ)- ਇਸ ਜ਼ਿਲੇ ਦੀ ਸਬ ਡਵੀਜ਼ਨ ਬਾਘਾ ਪੁਰਾਣਾ ਵਿੱਚ ਕੱਲ੍ਹ ਸ਼ਾਮ ਇੱਕ ਕੋਰੀਅਰ ਦੀ ਦੁਕਾਨ ਉਤੇ ਧਮਾਕਾ ਹੋ ਗਿਆ ਅਤੇ ਇਸ ਪਾਰਸਲ ਧਮਾਕੇ ਵਿੱਚ ਕੋਰੀਅਰ ਕਾਮਾ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ ਐੱਸ ਪੀ ਹਰਮਨਬੀਰ ਸਿੰਘ ਗਿੱਲ, ਐੱਸ ਪੀ (ਆਈ) ਹਰਿੰਦਰਪਾਲ ਸਿੰਘ ਪਰਮਾਰ ਤੇ ਹੋਰ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਜ਼ਖਮੀ ਕਾਮੇ ਤੇ ਹੋਰਾਂ ਤੋਂ ਘਟਨਾ ਦੀ ਜਾਣਕਾਰੀ ਹਾਸਲ ਕੀਤੀ।
ਪਤਾ ਲੱਗਾ ਹੈ ਕਿ ਬਾਘਾਪੁਰਾਣਾ ਵਿੱਚ ਕੋਟਕਪੂਰਾ ਸੜਕ ਉੱਤੇ ਸਟਾਰ ਕੋਰੀਅਰ ਸਰਵਿਸ ਉਤੇ ਦੋ ਨੌਜਵਾਨ ਮੋਗੇ ਤੋਂ ਕੋਰੀਅਰ ਬੈਗ ਲੈ ਕੇ ਪਹੁੰਚੇ ਤਾਂ ਇਕਦਮ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ ਕੋਰੀਅਰ ਲਿਆਉਣ ਵਾਲਾ ਨੌਜਵਾਨ ਛੋਟੂ ਰਾਮ ਜ਼ਖਮੀ ਹੋ ਗਿਆ। ਇਹ ਕੋਰੀਅਰ ਡੀ ਟੀ ਡੀ ਸੀ ਕੰਪਨੀ ਵੱਲੋਂ ਬੁਕ ਕੀਤੀ ਗਈ ਹੈ। ਕੁਰੀਅਰ ਉੱਤੇ ਭੇਜਣ ਵਾਲੇ ਦਾ ਪਤਾ ਦੀਪਿਕਾ ਵਾਸੀ ਅਦਰਸ਼ ਮੁਹੱਲਾ, ਨਾਭਾ ਗੇਟ, ਸੰਗਰੂਰ ਵੱਲੋਂ ਨਿਰਭੈ ਸਿੰਘ ਪਿੰਡ ਗੁਲਾਬ ਸਿੰਘ ਵਾਲਾ, ਸਮਾਧ ਰੋਡ, ਮੋਗਾ ਨੂੰ ਭੇਜਣ ਦਾ ਪਤਾ ਲਿਖਿਆ ਹੋਇਆ ਹੈ। ਪਾਰਸਲ ਉੱਤੇ ਦੋਵਾਂ ਦੇ ਮੋਬਾਈਲ ਨੰਬਰ ਵੀ ਲਿਖੇ ਹੋਏ ਹਨ। ਪੁਲਸ ਮੁਤਾਬਕ ਇਹ ਪਾਰਸਲ ਬੰਬ ਜ਼ਿਆਦਾ ਸ਼ਕਤੀਸ਼ਾਲੀ ਨਹੀਂ ਜਾਪਦਾ, ਪਰ ਇਹ ਪਾਰਸਲ ਬੰਬ ਸੀ ਜਿਸ ਵਿੱਚੋਂ ਲੋਹੇ ਦੀਆਂ ਮੇਖਾਂ ਤੇ ਲੋਹੇ ਦਾ ਬੂਰਾ ਬਰਾਮਦ ਹੋਇਆ ਹੈ।
ਕਰੀਬ ਪੌਣੇ ਦੋ ਸਾਲ ਪਹਿਲਾਂ ਵੀ ਇਥੇ ਸੂਦ ਕੋਰੀਅਰ ਸਰਵਿਸ ਉੱਤੇ ਪਾਰਸਲ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ ਕੋਰੀਅਰ ਕਾਰੋਬਾਰੀ ਵਿਕਾਸ ਸੂਦ ਜ਼ਖਮੀ ਹੋ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ