Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤ-ਚੀਨ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੀ ਗੱਲ ਚੱਲੀ

July 02, 2020 02:53 AM

ਨਵੀਂ ਦਿੱਲੀ, 1 ਜੁਲਾਈ (ਪੋਸਟ ਬਿਊਰੋ)- ਪੂਰਬੀ ਲੱਦਾਖ ਦੇ ਵੱਖ-ਵੱਖੇ ਇਲਾਕਿਆਂ ਵਿੱਚ ਅਸਲ ਕੰਟਰੋਲ ਰੇਖਾ (ਐੱਲ ਏ ਸੀ) ਉੱਤੇ ਜਾਰੀ ਤਣਾਅ ਘੱਟ ਕਰਨ ਤੇ ਫੌਜ ਨੂੰ ਪਿੱਛੇ ਹਟਾਉਣ ਬਾਰੇ ਭਾਰਤ ਤੇ ਚੀਨ ਵਿਚਾਲੇ ਲੈਫਟੀਨੈਂਟ ਜਨਰਲ ਪੱਧਰ ਦੀ ਤੀਜੇ ਦੌਰ ਦੀ ਗੱਲਬਾਤ ਹੋਈ ਹੈ। ਜਾਣਕਾਰ ਸੂਤਰਾਂ ਨੇ ਦੱਸਿਆ ਕਿ ਇਹ ਗੱਲਬਾਤ ਚੁਸ਼ੂਲ ਸੈਕਟਰ 'ਚ ਐੱਲ ਏ ਸੀ (ਅਸਲ ਕੰਟਰੋਲ ਰੇਖਾ) ਨੇੜੇ ਭਾਰਤੀ ਖੇਤਰ ਵਿੱਚ ਹੋ ਰਹੀ ਹੈ।
ਵਰਨਣ ਯੋਗ ਹੈ ਕਿ ਪਹਿਲੇ ਦੋ ਗੇੜਾਂ ਦੀ ਗੱਲਬਾਤ ਵਿੱਚ ਭਾਰਤ ਨੇ ਚੀਨ ਨੂੰ ਸਪੱਸ਼ਟ ਕਿਹਾ ਸੀ ਉਹ ਐੱਲ ਏ ਸੀ ਉੱਤੇ ਪਹਿਲਾਂ ਵਾਲੀ ਸਥਿਤੀ ਰੱਖਣ ਲਈ ਗਲਵਾਨ ਘਾਟੀ, ਪੈਂਗਗੋਂਗ ਤਸੋ ਅਤੇ ਹੋਰ ਖੇਤਰਾਂ ਤੋਂ ਆਪਣੀ ਫੌਜ ਨੂੰ ਤੁਰੰਤ ਹਟਾਏ। ਪੂਰਬੀ ਲੱਦਾਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਭਾਰਤ ਅਤੇ ਚੀਨ ਦੇ ਫੌਜੀਆਂ ਵਿਚਕਾਰ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਗਲਵਾਨ ਘਾਟੀ ਵਿੱਚ 15 ਜੂਨ ਨੂੰ ਦੋਵਾਂ ਦੇਸ਼ਾਂ ਦੇ ਫੌਜੀਆਂ ਵਿਚਾਲੇ ਹਿੰਸਕ ਝੜਪ ਹੋਈ ਸੀ ਜਿਸ ਵਿੱਚ ਵੀਹ ਭਾਰਤੀ ਜਵਾਨ ਮਾਰੇ ਗਏ ਸਨ ਤੇ ਚੀਨ ਦੇ ਵੀ ਚਾਲੀ ਤੋਂ ਵੱਧ ਫੌਜੀ ਮਾਰੇ ਗਏ ਸਨ, ਪਰ ਚੀਨ ਨੇ ਆਪਣੇ ਫੌਜੀਆਂ ਦੀ ਗਿਣਤੀ ਜਾਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਉਸ ਹਿੰਸਕ ਝੜਪ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਫੌਜੀ ਪੱਧਰ 'ਤੇ ਗੱਲਬਾਤ 22 ਜੂਨ ਨੂੰ ਹੋਈ ਸੀ। ਇਹ ਮੀਟਿੰਗ ਚੀਨ ਵੱਲੋਂ ਮੋਲਡੋ 'ਚ ਹੋਈ ਸੀ ਅਤੇ ਇਸ ਵਿੱਚ ਭਾਰਤ ਨੇ ਪੂਰਬੀ ਲੱਦਾਖ ਦੇ ਪੈਂਗਗੋਂਗ ਤਸੋ ਇਲਾਕੇ ਵਿੱਚੋਂ ਚੀਨੀ ਫੌਜੀਆਂ ਨੂੰ ਹਟਾਉਣ ਦੀ ਮੰਗ ਕੀਤੀ ਸੀ। ਭਾਰਤ ਨੇ ਚੀਨ ਕੋਲ ਮੰਗ ਰੱਖੀ ਸੀ ਕਿ ਉਹ ਲੱਦਾਖ ਵਿੱਚ ਆਪਣੇ ਫੌਜੀਆਂ ਦੀ ਗਿਣਤੀ ਘਟਾ ਕੇ ਉਸ ਪੱਧਰ 'ਤੇ ਲੈ ਜਾਵੇ, ਜੋ ਅਪ੍ਰੈਲ ਵਿੱਚ ਸੀ।
ਦੋਵਾਂ ਦੇਸ਼ਾਂ ਵਿਚਾਲੇ ਪਹਿਲੇ ਦੌਰ ਦੀ ਮੀਟਿੰਗ ਛੇ ਜੂਨ ਨੂੰ ਹੋਈ ਸੀ। ਇਹ ਮੀਟਿੰਗ ਐੱਲ ਏ ਸੀ ਉੱਤੇ ਚੀਨ ਵੱਲ ਮੋਲਡੋ ਵਿੱਚ ਹੋਈ ਸੀ। ਇਸ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਸ਼ਾਂਤੀ ਪੂਰਨ ਤਰੀਕੇ ਨਾਲ ਸੁਲਝਾ ਕੇ ਆਪਸੀ ਸੰਬੰਧਾਂ ਨੂੰ ਅੱਗੇ ਵਧਾਉਣ ਦੀ ਗੱਲ ਹੋਈ ਸੀ ਅਤੇ ਗਲਵਾਨ ਘਾਟੀ ਤੋਂ ਹੌਲੀ-ਹੌਲੀ ਫੌਜੀਆਂ ਨੂੰ ਹਟਾਉਣ 'ਤੇ ਸਹਿਮਤੀ ਬਣੀ ਸੀ। ਚੀਨ ਇੱਕ ਪਾਸੇ ਗੱਲਬਾਤ ਕਰ ਰਿਹਾ ਸੀ ਤੇ ਦੂਜੇ ਪਾਸੇ ਐੱਲ ਏ ਸੀ ਉੱਤੇ ਆਪਣੇ ਫੌਜੀਆਂ ਦੀ ਗਿਣਤੀ ਵਧਾ ਰਿਹਾ ਸੀ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵੀ ਐੱਲ ਏ ਸੀ 'ਤੇ ਵੱਡੀ ਗਿਣਤੀ ਵਿੱਚ ਫੌਜੀਆਂ ਦੀ ਤੈਨਾਤੀ ਕਰਨੀ ਸ਼ੁਰੂ ਕੀਤੀ। ਨਾਲ ਹੀ ਫੌਜੀਆਂ ਨੂੰ ਲੋੜ ਪੈਣ 'ਤੇ ਹਥਿਆਰ ਵਰਤਣ ਦੀ ਛੋਟ ਵੀ ਦੇ ਦਿੱਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ