Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਪ੍ਰਿਅੰਕਾ ਗਾਂਧੀ ਨੂੰ ਇੱਕ ਮਹੀਨੇ ਵਿੱਚ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਆਦੇਸ਼ ਜਾਰੀ

July 02, 2020 07:26 AM

ਨਵੀਂ ਦਿੱਲੀ, 1 ਜੁਲਾਈ, (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਸਿਰਫ ਇਕ ਮਹੀਨੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਅੱਜ ਬੁੱਧਵਾਰ ਨੂੰ ਰੱਦ ਕਰ ਦਿੱਤੀ ਗਈ ਅਤੇ ਕਿਹਾ ਗਿਆ ਹੈ ਕਿ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸ ਪੀ ਜੀ) ਸੁਰੱਖਿਆ ਹਟਾਏ ਜਾਣ ਪਿੱਛੋਂ ਉਹ ਸਰਕਾਰੀ ਬੰਗਲੇ ਦੀ ਹੱਕਦਾਰ ਨਹੀਂ। 

ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਡਾਇਰੈਕਟੋਰੇਟ ਆਫ ਪ੍ਰਾਪਰਟੀਜ਼ ਨੇ ਸੁਰੱਖਿਆ ਆਧਾਰ ਉੱਤੇ ਪ੍ਰਿਅੰਕਾ ਗਾਂਧੀ ਦੇ ਨਾਂ ਅਲਾਟ ਹੋਏ ਲੋਦੀ ਅਸਟੇਟ ਦੇ ਬੰਗਲਾ ਨੰਬਰ 35 ਦੀ ਅਲਾਟਮੈਂਟ ਰੱਦ ਕਰਦੇ ਵਕਤ ਪ੍ਰਿਅੰਕਾ ਦੇ ਨਾਂਅ ਜਾਰੀ ਚਿੱਠੀ ਵਿੱਚ ਸਰਕਾਰੀ ਬੰਗਲੇ ਦੇ ਕਿਰਾਏ ਵਜੋਂ ਬਕਾਇਆ 3,46,677 ਰੁਪਏ ਦਾ ਭੁਗਤਾਨ ਕਰਨ ਨੂੰ ਵੀ ਕਹਿ ਦਿੱਤਾ ਹੈ। ਕਿਰਾਏ ਦਾ ਇਹ ਬਕਾਇਆ 30 ਜੂਨ ਤਕ ਦੱਸਿਆ ਗਿਆ ਹੈ। ਕਾਂਗਰਸ ਆਗੂ ਪ੍ਰਿਅੰਕਾ ਦੀ ਸੁਰੱਖਿਆ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਹਿਰੀ ਵਿਕਾਸ ਮੰਤਰਾਲੇ ਨੂੰ 30 ਜੂਨ 2020 ਨੂੰ ਸੂਚਿਤ ਕੀਤਾ ਸੀ ਕਿ ਇਸ ਵਕਤ ਉਨ੍ਹਾਂ ਦੀ ਸੁਰੱਖਿਆ ਵਿੱਚ ਐੱਸ ਪੀ ਜੀ ਤਾਇਨਾਤ ਨਹੀਂ ਹੈ, ਇਸ ਦੀ ਜਗ੍ਹਾ ਉਨ੍ਹਾਂ ਲਈ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ, ਜਿਸ ਦੇ ਆਧਾਰ ਉੱਤੇ ਉਹ ਸਰਕਾਰੀ ਬੰਗਲੇ ਦੀ ਹੱਕਦਾਰ ਨਹੀਂ। ਕਿਸੇ ਵਿਅਕਤੀ ਵਿਸ਼ੇਸ਼ ਦੀ ਸੁਰੱਖਿਆ ਲਈ ਖ਼ਤਰਾ ਵੇਖ ਕੇ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ਉੱਤੇ ਗ਼ੈਰ ਰਿਹਾਇਸ਼ੀ ਮਾਮਲਿਆਂ ਦੀ ਕੈਬਨਿਟ ਕਮੇਟੀ ਦੇ ਫ਼ੈਸਲੇ ਉੱਤੇ ਹੀ ਇਸ ਤਰ੍ਹਾਂ ਦੇ ਕੇਸ ਵਿੱਚ ਸਰਕਾਰੀ ਰਿਹਾਇਸ਼ ਅਲਾਟ ਕੀਤੀ ਜਾ ਸਕਦੀ ਹੈ।

ਸੁਰੱਖਿਆ ਦੇ ਇਨ੍ਹਾਂ ਤੱਥਾਂ ਦੇ ਆਧਾਰ ਉੱਤੇ ਪ੍ਰਿਅੰਕਾ ਗਾਂਧੀ ਦੇ ਨਾਂ ਉੱਤੇ ਬੰਗਲੇ ਦੀ ਅਲਾਟਮੈਂਟ ਰੱਦ ਕੀਤੀ ਗਈ ਅਤੇ ਉਨ੍ਹਾਂ ਨੂੰ ਬੰਗਲਾ ਖ਼ਾਲੀ ਕਰਨ ਦੇ ਨਾਲ ਬਕਾਇਆ ਅਦਾ ਕਰਨ ਨੂੰ ਕਿਹਾ ਗਿਆ ਹੈ। 

  

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼