Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਕਿਸਾਨਾਂ ਦੀ ਰਾਖੀ ਲਈ ਹਰ ਕੁਰਬਾਨੀ ਕਰਨ ਨੂੰ ਤਿਆਰ ਹਾਂ

July 02, 2020 07:28 AM

* ਕਿਸਾਨ ਸੰਗਠਨਾਂ ਦੀ ਮੀਟਿੰਗ ਵਿੱਚ ਕੇਂਦਰ ਵਿਰੁੱਧ ਮਤਾ ਪਾਸ

ਚੰਡੀਗੜ੍ਹ, 1 ਜੁਲਾਈ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਫੈਡਰਲ ਢਾਂਚੇ ਦੇ ਵਿਰੁੱਧ ਜਾਂਦੇ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਾਵਤ ਸੋਧਾਂ ਦੇ ਖਿਲਾਫ਼ ਰੋਸ ਦਾ ਸਖ਼ਤ ਸੰਦੇਸ਼ ਦੇਣ ਲਈ ਕਿਸਾਨ ਜਥੇਬੰਦੀਆਂ ਨੂੰ ਸਿੱਧਾ ਸੱਦਾ ਦਿੱਤਾ ਹੈ ਅਤੇ ਮੁੱਖ ਮੰਤਰੀ ਦੇ ਇਸ ਸੱਦੇ ਉੱਤੇ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੂੰ ਆਪਣੇ ਕਦਮਾਂ ਉੱਤੇ ਮੁੜ ਵਿਚਾਰ ਕਰਨ ਅਤੇ ਇਨ੍ਹਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। 

ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੱਦੀ ਵੀਡੀਓ ਮੀਟਿੰਗ ਵਿੱਚ ਸ਼ਾਮਲ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਅਤੇ ਬਿਜਲੀ ਐਕਟ-2003 ਵਿੱਚ ਪ੍ਰਸਾਵਤ ਸੋਧਾਂ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ। ਮੀਟਿੰਗ ਵੱਲੋਂ ਸਰਬ ਸੰਮਤੀ ਨਾਲ ਪਾਸ ਕੀਤੇ ਮਤੇ ਵਿੱਚ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਆਰਡੀਨੈਂਸ ਅਤੇ ਸੋਧਾਂ ਭਾਰਤ ਦੇ ਫੈਡਰਲ ਢਾਂਚੇ ਉੱਤੇ ਹਮਲਾ ਹਨ ਤੇ ਇਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਹ ਮਤਾ ਪਾਸ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪੋ ਆਪਣੇ ਸਿਆਸੀ ਵਖਰੇਵਿਆਂ ਦੇ ਬਾਵਜੂਦ ਇਸ ਮੁੱਦੇ ਉੱਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਅਤੇ ਪੰਜਾਬੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਉਹ ਕੋਈ ਵੀ ਕਦਮ ਚੁੱਕਣ ਲਈ ਤਿਆਰ ਹਨ ਤੇ ਸਤੁਲਜ ਯਮੁਨਾ ਲਿੰਕ ਨਹਿਰ ਦੇ ਪਾਣੀ ਦੀ ਵੰਡ ਦੇ ਮੁੱਦੇ ਉੱਤੇ ਵੀ ਉਨ੍ਹਾਂ ਨੇ ਇਹੋ ਕੀਤਾ ਸੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਫੌਜੀਆਂ ਦੇ ਯੋਗਦਾਨ ਦਾ ਮਹੱਤਵ ਘਟਾਉਣ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਸਲ ਵਿੱਚ ਕੇਂਦਰ ਨੇ ‘ਜੈ ਜਵਾਨ, ਜੈ ਕਿਸਾਨ` ਦੇ ਨਾਅਰੇ ਵਿੱਚੋਂ ਕਿਸਾਨ ਨੂੰ ਵਿਸਾਰ ਦਿੱਤਾ ਹੈ, ਜਦ ਕਿ ਇਹ ਨਾਅਰੇ ਪੰਜਾਬ ਦੇ ਕਿਸਾਨਾਂ ਵੱਲੋਂ ਇਸ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਦੇ ਵਕਤ ਸਾਰੇ ਦੇਸ਼ ਵਿੱਚ ਗੂੰਜਦੇ ਸਨ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਹੋਰ ਸੂਬੇ ਵੀ ਅਨਾਜ ਪੈਦਾ ਕਰਨ ਲੱਗੇ ਹਨ ਤੇ ਜਾਪਦਾ ਹੈ ਕਿ ਕੇਂਦਰ ਸਰਕਾਰ ਨੇ ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਖੂੰਜੇ ਲਾ ਦਿੱਤਾ, ਉਥੇ ਕਿਸਾਨਾਂ ਦੇ ਹਿੱਤ ਵੀ ਤਬਾਹ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਬਹੁਤੇ ਛੋਟੇ ਕਿਸਾਨ ਹਨ।

ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਉੱਤੇ ਰਾਜਾਂ ਦੇ ਸਾਰੇ ਅਧਿਕਾਰ ਖੋਹਣ ਹਥਿਆਉਣ ਦੀ ਕੋਸ਼ਿਸ਼ ਦਾ ਦੋਸ਼ ਲਾ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ, ‘ਸਾਨੂੰ ਸਾਂਝੀ ਆਵਾਜ਼ ਬੁਲੰਦ ਕਰ ਕੇ ਕੇਂਦਰ ਨੂੰ ਸਖਤ ਸੁਨੇਹਾ ਦੇਣਾ ਚਾਹੀਦਾ ਹੈ ਕਿ ਅਸੀਂ ਏਦਾਂ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ, ਭਾਵੇਂ ਕੋਈ ਬੱਚਾ ਵੀ ਹੋਵੇ, ਕੇਂਦਰ ਸਰਕਾਰ ਦੇ ਇਰਾਦੇ ਨੂੰ ਦੇਖ ਸਕਦਾ ਹੈ ਕਿ ਕਿਵੇਂ ਉਹ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੀ ਹੈ ਤੇ ਇੱਥੋਂ ਤੱਕ ਕਿ ਕਿਸਾਨਾਂ ਤੋਂ ਮੁਫ਼ਤ ਬਿਜਲੀ ਵੀ ਖੋਹਣ ਦੀ ਤਾਕ ਵਿੱਚ ਹੈ। ਤੇਲ ਦੀ ਵਧੀਆਂ ਕੀਮਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਨੇ ਵਾਧਾ ਵਾਪਸ ਲੈਣ ਦਾ ਮਤਾ ਪਾਸ ਕੀਤਾ ਹੈ, ਕਿਉਂਕਿ ਇਸ ਵਾਧੇ ਨਾਲ ਕਿਸਾਨਾਂ ਅਤੇ ਆਮ ਲੋਕਾਂ ਉੱਤੇ ਬੋਝ ਪਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਪੰਜਾਬ ਮੰਡੀ ਬੋਰਡ ਤੇ ਪੇਂਡੂ ਵਿਕਾਸ ਬੋਰਡ ਨੂੰ ਸਾਲਾਨਾ 3900 ਕਰੋੜ ਰੁਪਏ ਦੇ ਨੁਕਸਾਨ ਤੋਂ ਬਿਨਾ ਅਨਾਜ ਭੰਡਾਰ ਵਿੱਚ ਭਾਰਤ ਦੀ ਸਵੈ-ਨਿਰਭਰਤਾ ਵੀ ਤਬਾਹ ਹੋ ਜਾਵੇਗੀ, ਜਿਹੜੀ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਆਪਣੇ ਕੁਦਰਤੀ ਸਰੋਤ ਪਾਣੀ ਦਾ ਵੱਡਾ ਮੁੱਲ ਤਾਰ ਕੇ ਦਿੱਤੀ ਹੈ।

  

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ