Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸੀ ਐੱਨ ਐੱਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਕੇਸ ਕਰ ਦਿੱਤਾ

November 15, 2018 08:38 AM

ਵਾਸ਼ਿੰਗਟਨ, 14 ਨਵੰਬਰ, (ਪੋਸਟ ਬਿਊਰੋ)- ਅਮਰੀਕੀ ਨਿਊਜ਼ ਚੈਨਲ ਸੀ ਐਨ ਐਨ ਨੇ ਮੰਗਲਵਾਰ ਨੂੰ ਡੋਨਾਲਡ ਟਰੰਪ ਤੇ ਪ੍ਰਸ਼ਾਸਨ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਵ੍ਹਾਈਟ ਹਾਊਸ ਨੇ ਅਮਰੀਕਾ ਦੇ ਰਾਸ਼ਟਰਪਤੀ ਨਾਲ ਬਹਿਸ ਤੋਂ ਬਾਅਦ ਰਿਪੋਰਟਰ ਜਿਮ ਐਕੋਸਟਾ ਦਾ ਪ੍ਰੈਸ ਕਾਰਡ ਰੱਦ ਕਰਨ ਵੇਲੇ ਸੰਵਿਧਾਨ ਤਹਿਤ ਮਿਲੇ ਹੋਏ ਪੱਤਰਕਾਰਾਂ ਦੇ ਸੁਤੰਤਰ ਅਧਿਕਾਰਾਂ ਦਾ ਉਲੰਘਣ ਕੀਤਾ ਹੈ।
ਸੀ ਐਨ ਐਨ ਨੇ ਕੇਸ ਦਾ ਐਲਾਨ ਕਰਦੇ ਹੋਏ ਇਕ ਬਿਆਨ ਵਿੱਚ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨੂੰ ਗਲਤ ਢੰਗ ਨਾਲ ਰੱਦ ਕਰਨਾ ਪ੍ਰੈਸ ਦੀ ਆਜ਼ਾਦੀ ਦੇ ਸੀ ਐਨ ਐਨ ਅਤੇ ਐਕੋਸਟਾ ਦੇ ਪਹਿਲੇ ਅਧਿਕਾਰ ਅਤੇ ਪ੍ਰਸਤਾਵਿਤ ਪ੍ਰਕਿਰਿਆ ਦੇ 5ਵੇਂ ਸੋਧ ਦੇ ਅਧਿਕਾਰ ਦਾ ਉਲੰਘਣ ਹੈ। ਬਿਆਨ ਮੁਤਾਬਕ ਅਸੀਂ ਅਦਾਲਤ ਨੂੰ ਆਦੇਸ਼ `ਤੇ ਤੁਰੰਤ ਰੋਕ ਲਾਉਣ ਅਤੇ ਜਿਮ ਦਾ ਕਾਰਡ ਵਾਪਸ ਕਰਨ ਲਈ ਕਿਹਾ ਹੈ ਅਤੇ ਅਸੀਂ ਇਸ ਪ੍ਰਕਿਰਿਆ ਦੌਰਾਨ ਸਥਾਈ ਰਾਹਤ ਮੰਗਾਂਗੇ।
ਵਰਨਣ ਯੋਗ ਹੈ ਕਿ ਵ੍ਹਾਈਟ ਹਾਊਸ ਨੇ ਸੀ ਐਨ ਐਨ ਦੇ ਉਸ ਰਿਪੋਰਟਰ ਦਾ ਪ੍ਰੈਸ ਸਕੱਤਰ ਰੱਦ ਕਰ ਦਿੱਤਾ ਸੀ, ਜਿਸ ਨੇ ਪ੍ਰੈਸ ਕਾਨਫਰੰਸ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਕੀਤੀ ਸੀ। ਇਸ ਕੇਸ ਬਾਰੇ ਵਿਵਾਦ ਵਧਣ ਉੱਤੇ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਸ ਨੇ ਕਿਹਾ ਕਿ ਸੀ ਐਨ ਐਨ ਦੇ ਰਿਪੋਰਟਰ ਦੀ ਮਾਨਤਾ ਇਸ ਲਈ ਰੱਦ ਕੀਤੀ ਗਈ ਕਿ ਉਸ ਨੇ ਪ੍ਰੈਸ ਕਾਨਫਰੰਸ ਵਿੱਚ ਇਕ ਮਹਿਲਾ ਇੰਟਰਨ ਉੱਤੇ ਹੱਥ ਰੱਖ ਦਿੱਤੇ ਸਨ। ਪ੍ਰੈਸ ਕਾਨਫਰੰਸ ਦੌਰਾਨ ਟਰੰਪ ਨੇ ਇਸ ਰਿਪੋਰਟਰ ਨੂੰ ਅੜੀਅਲ ਅਤੇ ਅਜੀਬ ਇਨਸਾਨ ਕਿਹਾ ਸੀ। ਟਰੰਪ ਪ੍ਰਸ਼ਾਸਨ ਨੇ ਸੀ ਐਨ ਐਨ ਦੇ ਰਿਪੋਰਟਰ ਦਾ ਪ੍ਰੈੱਸ ਕਾਰਡ ਰੱਦ ਕਰਨ ਦੇ ਫੈਸਲੇ ਦਾ ਬੁੱਧਵਾਰ ਅਦਾਲਤ `ਚ ਬਚਾਅ ਕੀਤਾ ਤੇ ਦਲੀਲ ਦਿੱਤੀ ਕਿ ਕਿਸੇ ਵੀ ਪੱਤਰਕਾਰ ਨੂੰ ਸੰਵਿਧਾਨ ਦੇ ਪਹਿਲੇ ਸੋਧ ਦੇ ਤਹਿਤ ਵ੍ਹਾਈਟ ਹਾਊਸ `ਚ ਦਾਖਲ ਹੋਣ ਦਾ ਅਧਿਕਾਰ ਨਹੀਂ। ਸੀ ਐਨ ਐਨ ਨੇ ਡੋਨਾਲਡ ਟਰੰਪ ਤੇ ਉਨ੍ਹਾਂ ਦੇ ਕਈ ਸਹਿਯੋਗੀਆਂ ਦੇ ਖਿਲਾਫ ਕੇਸ ਦਾਇਰ ਕਰ ਕੇ ਨੈਟਵਰਕ ਦੇ ਪੱਤਰਕਾਰ ਜਿਮ ਐਕੋਸਟਾ ਦੇ ਵ੍ਹਾਈਟ ਹਾਊਸ ਦੇ ਪ੍ਰੈੱਸ ਕਾਰਡ ਦੀ ਤੁਰੰਤ ਬਹਾਲੀ ਦੀ ਮੰਗ ਕੀਤੀ ਹੈ। ਕਾਨੂੰਨ ਮੰਤਰਾਲੇ ਨੇ ਅਦਾਲਤ ਨੂੰ ਕਿਹਾ ਕਿ ਕਿਸੇ ਵੀ ਪੱਤਰਕਾਰ ਨੂੰ ਸੰਵਿਧਾਨ ਦੇ ਪਹਿਲੇ ਸੋਧ ਹੇਠ ਵ੍ਹਾਈਟ ਹਾਊਸ `ਚ ਦਾਖਲੇ ਦਾ ਅਧਿਕਾਰ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ