Welcome to Canadian Punjabi Post
Follow us on

02

July 2025
 
ਕੈਨੇਡਾ

ਟਰਾਂਸ ਮਾਊਨਟੇਨ ਪਾਈਪਲਾਈਨ ਬਾਰੇ ਫਰਸਟ ਨੇਸ਼ਨਜ਼ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਖਾਰਜ

July 02, 2020 11:30 PM

ਬ੍ਰਿਟਿਸ਼ ਕੋਲੰਬੀਆ, 2 ਜੁਲਾਈ (ਪੋਸਟ ਬਿਊਰੋ) : ਕੈਨੇਡਾ ਦੇ ਸੁਪਰੀਮ ਕੋਰਟ ਵੱਲੋਂ ਟਰਾਂਸ ਮਾਊਨਟੇਨ ਪਾਈਪਲਾਈਨ ਦੇ ਪਸਾਰ ਦੇ ਸਬੰਧ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਫਰਸਟ ਨੇਸ਼ਨਜ਼ ਦੀ ਨਵੀਂ ਅਪੀਲ ਨਹੀਂ ਸੁਣੀ ਜਾਵੇਗੀ। 

ਵੀਰਵਾਰ ਨੂੰ ਅਦਾਲਤ ਨੇ ਸਕੁਆਮਿਸ਼ ਨੇਸ਼ਨ, ਸਲੇਲ ਵਾਅਟੁਥ ਨੇਸ਼ਨ, ਦ ਸੈਲਕਸਵੇਯੈਕ ਟਰਾਈਬਜ਼ ਤੇ ਕੋਲਡਵਾਟਰ ਇੰਡੀਅਨ ਬੈਂਡ ਦੀ ਅਪੀਲ ਖਾਰਜ ਕਰ ਦਿੱਤੀ। ਇਸ ਨਾਲ ਇਸ ਪ੍ਰੋਜੈਕਟ ਬਾਰੇ ਕਈ ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਖ਼ਤਮ ਹੋ ਗਈ ਹੈ। ਅਦਾਲਤ ਵੱਲੋਂ ਆਪਣੇ ਇਸ ਫੈਸਲੇ ਸਬੰਧੀ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।

ਅਦਾਲਤ ਦੇ ਇਸ ਫੈਸਲੇ ਦੇ ਸਬੰਧ ਵਿੱਚ ਫਰਸਟ ਨੇਸ਼ਨਜ਼ ਦੇ ਆਗੂਆਂ ਵੱਲੋਂ ਨਿਊਜ਼ ਕਾਨਫਰੰਸ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿ਼ਕਰਯੋਗ ਹੈ ਕਿ ਟਰਾਂਸ ਮਾਊਨਟੇਨ ਪ੍ਰੋਜੈਕਟ ਨੂੰ ਪਹਿਲੀ ਵਾਰੀ 2016 ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਪਰ ਦੋ ਸਾਲ ਬਾਅਦ ਫਰਸਟ ਨੇਸ਼ਨਜ਼ ਤੇ ਐਨਵਾਇਰਮੈਂਟਲ ਗਰੱੁਪਜ਼ ਵੱਲੋਂ ਇਸ ਮਨਜ਼ੂਰੀ ਨੂੰ ਚੁਣੌਤੀ ਦਿੱਤੇ ਜਾਣ ਤੋਂ ਬਾਅਦ ਫੈਡਰਲ ਕੋਰਟ ਆਫ ਅਪੀਲ ਵੱਲੋਂ ਇਸ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ।

ਫਿਰ ਫੈਡਰਲ ਸਰਕਾਰ ਵੱਲੋਂ ਪ੍ਰਭਾਵਿਤ ਕਮਿਊਨਿਟੀਜ਼ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਜੂਨ 2019 ਵਿੱਚ ਇਸ ਪ੍ਰੋਜੈਕਟ ਨੂੰ ਦੂਜੀ ਵਾਰੀ ਮਨਜ਼ੂਰੀ ਦਿੱਤੀ ਗਈ ਪਰ ਇਨ੍ਹਾਂ ਕਮਿਊਨਿਟੀਜ਼ ਦਾ ਅਜੇ ਵੀ ਇਹ ਮੰਨਣਾ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਸਹੀ ਢੰਗ ਨਾਲ ਨਹੀਂ ਕੀਤਾ। ਇਸ ਲਈ ਇੱਕ ਵਾਰੀ ਫਿਰ ਇਸ ਫੈਸਲੇ ਖਿਲਾਫ ਅਪੀਲ ਕੀਤੀ ਗਈ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ