Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਚੀਨ ਦੀ ਸਰਕਾਰ ਵੱਲੋਂ ਚਾਰ ਅਮਰੀਕੀ ਅਦਾਰਿਆਂ ਉੱਤੇ ਸ਼ਿਕੰਜਾ

July 03, 2020 02:36 AM

ਬੀਜਿੰਗ, 2 ਜੁਲਾਈ (ਪੋਸਟ ਬਿਊਰੋ)- ਚੀਨ ਨੇ ਅਮਰੀਕਾ ਦੇ ਚਾਰ ਮੀਡੀਆ ਅਦਾਰਿਆਂ ਨੂੰ ਆਪਣੇ ਕੰਮਾਂ ਬਾਰੇ ਵੇਰਵਾ ਪੇਸ਼ ਕਰਨ ਨੂੰ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਸ ਨੇ ਇਹ ਕਦਮ ਅਮਰੀਕਾ ਵੱਲੋਂ ਚੀਨ ਦੇ ਮੀਡੀਆ ਸੰਸਥਾਨਾਂ 'ਤੇ ਕੀਤੀ ਗਈ ਕਾਰਵਾਈ ਦੇ ਵਿਰੋਧ 'ਚ ਚੁੱਕਿਆ ਹੈ।
ਇਸ ਸੰਬੰਧ ਵਿੱਚ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਝਿਆਨ ਨੇ ਆਪਣੀ ਰੈਗੂਲਰ ਪ੍ਰੈੱਸ ਬ੍ਰੀਫਿੰਗ 'ਚ ਦੱਸਿਆ ਕਿ ਐਸੋਸੀਏਟਿਡ ਪ੍ਰੈੱਸ (ਏ ਪੀ), ਯੂ ਪੀ ਆਈ, ਸੀ ਬੀ ਐਸ ਤੇ ਨੈਸ਼ਨਲ ਪਬਲਿਕ ਰੇਡੀਓ ਨੂੰ ਸੱਤ ਦਿਨਾਂ ਦੇ ਅੰਦਰ ਚੀਨ 'ਚ ਆਪਣੇ ਮੁਲਾਜ਼ਮਾਂ, ਵਿੱਤੀ ਸੰਚਾਲਨ ਤੇ ਅਚੱਲ ਜਾਇਦਾਦ ਬਾਰੇ ਜਾਣਕਾਰੀ ਦੇਣੀ ਪਵੇਗੀ। ਲਿਝਿਆਨ ਨੇ ਕਿਹਾ ਕਿ ਅਸੀਂ ਅਮਰੀਕਾ ਨੂੰ ਸੁਚੇਤ ਕਰਦੇ ਹਾਂ ਕਿ ਉਹ ਆਪਣੀ ਗਲਤੀ ਸੁਧਾਰੇ ਅਤੇ ਚੀਨੀ ਮੀਡੀਆ ਸੰਸਥਾਨਾਂ ਦਾ ਸਿਆਸੀ ਦਮਨ ਰੋਕੇ ਤੇ ਉਨ੍ਹਾਂ 'ਤੇ ਲਾਈਆਂ ਪਾਬੰਦੀਆਂ ਹਟਾਏ।
ਵਰਨਣ ਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਚੀਨ ਤੇ ਅਮਰੀਕਾ ਇੱਕ ਦੂਜੇ ਦੇ ਮੀਡੀਆ ਸੰਸਥਾਨਾਂ ਤੇ ਉਨ੍ਹਾਂ ਦੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰ ਰਹੇ ਹਨ। ਕੁਝ ਦਿਨ ਪਹਿਲਾਂ ਅਮਰੀਕਾ ਨੇ ਚੀਨ ਦੇ ਚਾਰ ਮੀਡੀਆ ਸੰਸਥਾਨਾਂ ਨੂੰ ਵਿਦੇਸ਼ੀ ਮਿਸ਼ਨ ਦਾ ਦਰਜਾ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਫਰਵਰੀ ਵਿੱਚ ਪੰਜ ਚੀਨੀ ਮੀਡੀਆ ਸੰਸਥਾਨਾਂ ਨੂੰ ਵਿਦੇਸ਼ ਮਿਸ਼ਨ ਦਾ ਦਰਜਾ ਦੇ ਚੁੱਕਿਆ ਸੀ। ਮਾਰਚ ਵਿੱਚ ਚੀਨ ਨੇ ਅਮਰੀਕਾ ਦੇ ਦੋ ਦਰਜਨ ਪੱਤਰਕਾਰਾਂ ਨੂੰ ਕੱਢ ਦਿੱਤਾ ਸੀ। ਜਿਨ੍ਹਾਂ ਪੱਤਰਕਾਰਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਸੀ, ਉਨ੍ਹਾਂ ਵਿੱਚ ਨਿਊ ਯਾਰਕ ਟਾਈਮਜ਼, ਵਾਲ ਸਟਰੀਟ ਜਰਨਲ, ਵਾਸ਼ਿੰਗਟਨ ਪੋਸਟ ਦੇ ਰਿਪੋਰਟਰ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ