Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਪੀ ਪੀ ਈ ਕਿੱਟ ਘਪਲਾ : ਅੰਮ੍ਰਿਤਸਰ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਅਹੁਦੇ ਤੋਂ ਹਟਾਈ ਗਈ

July 03, 2020 02:41 AM

* ਵਾਈਸ ਪ੍ਰਿੰਸੀਪਲ ਅਤੇ ਸਿ਼ਕਾਇਤ ਕਰਤਾ ਵੀ ਬਦਲੇ ਗਏ

ਅੰਮ੍ਰਿਤਸਰ, 2 ਜੁਲਾਈ (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਮੈਡੀਕਲ ਸਿਖਿਆ ਤੇ ਰਿਸਰਚ ਵਿਭਾਗ ਵੱਲੋਂ ਸਥਾਨਕ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਪ੍ਰਿੰਸੀਪਲ ਡਾਕਟਰ ਸੁਜਾਤਾ ਸ਼ਰਮਾ ਤੇ ਵਾਈਸ ਪ੍ਰਿੰਸੀਪਲ ਡਾਕਟਰ ਵੀਨਾ ਨੂੰ ਅਹੁਦਿਆਂ ਤੋਂ ਹਟਾ ਕੇ ਡਾਕਟਰ ਰਾਜੀਵ ਕੁਮਾਰ ਦੇਵਗਨ ਨੂੰ ਨਵਾਂ ਪ੍ਰਿੰਸੀਪਲ ਤੇ ਡਾਕਟਰ ਜਗਦੇਵ ਸਿੰਘ ਕੁਲਾਰ ਨੂੰ ਨਵਾਂ ਵਾਈਸ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਡਾਕਟਰ ਦੇਵਗਨ ਇਸ ਤੋਂ ਪਹਿਲਾਂ ਰੇਡੀਓ ਥੈਰੇਪੀ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਸਨ, ਜਦੋਂ ਕਿ ਡਾਕਟਰ ਕੁਲਾਰ ਐਨੌਟਮੀ ਵਿਭਾਗ ਦੇ ਪ੍ਰੋਫੈਸਰ ਸਨ।

ਵਰਣਨ ਯੋਗ ਹੈ ਕਿ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਪੀ ਪੀ ਈ ਕਿੱਟਾਂ ਦੀ ਖਰੀਦ ਕਰਨ ਵਿੱਚ ਹੋਏ ਘਪਲੇ ਦੀ ਹਰ ਪਾਸੇ ਚਰਚਾ ਹੈ। ਕੁਝ ਹਫਤੇ ਪਹਿਲਾਂ ਅੰਮ੍ਰਿਤਸਰ ਤੋਂ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਕੋਰੋਨਾ ਵਾਇਰਸ ਦੇ ਇਲਾਜ ਕਰਨ ਵਾਲੇ ਡਾਕਟਰਾਂ ਲਈ ਪੀ ਪੀ ਈ ਕਿੱਟਾਂ, ਐੱਨ 95 ਮਾਸਕ, ਸੈਨੇਟਾਈਜ਼ਰ ਤੇ ਹੋਰ ਲੋੜੀਂਦਾ ਸਾਮਾਨ ਖਰੀਦਣ ਲਈ ਆਪਣੇ ਐੱਮ ਪੀ ਹਲਕਾ ਵਿਕਾਸ ਫੰਡ ਵਿੱਚੋਂ ਇੱਕ ਕਰੋੜ ਰੁਪਏ ਦਿੱਤੇ ਸਨ। ਕਾਲਜ ਨੇ ਤਿੰਨ ਵੱਖ-ਵੱਖ ਕੰਪਨੀਆਂ ਕੋਲੋਂ ਪੀ ਪੀ ਈ ਕਿੱਟਾਂ ਮੰਗਵਾਈਆਂ, ਪਰ ਡਾਕਟਰਾਂ ਅਤੇ ਹੋਰ ਅਮਲੇ ਨੇ ਇਨ੍ਹਾਂ ਕਿੱਟਾਂ ਦੇ ਗੈਰ ਮਿਆਰੀ ਹੋਣ ਦਾ ਦੋਸ਼ ਲਾਇਆ ਸੀ। ਇਸ ਦੀ ਜਾਂਚ ਦੀ ਸੁਸਤ ਰਫਤਾਰ ਕਾਰਨ ਐੱਮ ਪੀ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਭੇਜ ਕੇ ਇਸ ਦੀ ਸ਼ਿਕਾਇਤ ਕੀਤੀ ਤਾਂ ਕੇਂਦਰੀ ਸਿਹਤ ਵਿਭਾਗ ਨੇ ਪੰਜਾਬ ਸਰਕਾਰ ਨੂੰ ਜਾਂਚ ਸਮਾਂਬੱਧ ਕਰਨ ਅਤੇ ਰਿਪੋਰਟ ਜਲਦੀ ਭੇਜਣ ਨੂੰ ਕਿਹਾ ਸੀ। ਇਸ ਤੋਂ ਕੁਝ ਦਿਨ ਬਾਅਦ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਨੂੰ ਹਟਾ ਕੇ ਨਵਾਂ ਪ੍ਰਿੰਸੀਪਲ ਲਾ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਵਾਈਸ ਪ੍ਰਿੰਸੀਪਲ ਅਤੇ ਇਸ ਕੇਸ ਦੇ ਸਿ਼ਕਾਇਤ ਕਰਤਾ ਨੂੰ ਵੀ ਟਰਾਂਸਫਰ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ