Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਰੀਡੋ ਹਾਲ ਨੇੜੇ ਗ੍ਰਿਫਤਾਰ ਵਿਅਕਤੀ ਫੌਜ ਦਾ ਸਰਗਰਮ ਮੈਂਬਰ ਨਿਕਲਿਆ

July 03, 2020 06:25 AM

ਓਟਵਾ, 2 ਜੁਲਾਈ (ਪੋਸਟ ਬਿਊਰੋ) : ਓਟਵਾ ਵਿੱਚ ਗਵਰਨਰ ਜਨਰਲ ਦੀ ਰਿਹਾਇਸ਼ ਲਾਗਿਓਂ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਦਾ ਸਰਗਰਮ ਮੈਂਬਰ ਦੱਸਿਆ ਜਾ ਰਿਹਾ ਹੈ।

ਆਰਸੀਐਮਪੀ ਵੱਲੋਂ ਇਸ ਵਿਅਕਤੀ ਦੀ ਪਛਾਣ ਜਾਰੀ ਨਹੀਂ ਕੀਤੀ ਗਈ ਹੈ। ਪਰ ਇਹ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਹਿਰਾਸਤ ਵਿੱਚ ਹੈ ਤੇ ਇਸ ਤੋਂ ਪੱੁਛਗਿੱਛ ਕੀਤੀ ਜਾ ਰਹੀ ਹੈ। ਮਾਊਂਟੀਜ਼ ਨੇ ਇਸ ਗੱਲ ਦੀ ਪੁਸ਼ਟੀ ਜ਼ਰੂਰ ਕੀਤੀ ਹੈ ਕਿ ਇਹ ਵਿਅਕਤੀ ਕੈਨੇਡੀਅਨ ਮਿਲਟਰੀ ਦਾ ਮੈਂਬਰ ਹੈ। ਆਰਸੀਐਮਪੀ ਨੇ ਦੱਸਿਆ ਕਿ ਇਸ ਵਿਅਕਤੀ ਨੇ ਸਵੇਰੇ ਇੱਕ ਟਰਕ ਪੈਡੈਸਟਰੀਅਨ ਗੇਟ ਵਿੱਚ ਜਾ ਮਾਰਿਆ ਤੇ ਫਿਰ ਇਹ 1 ਸਸੈਕਸ ਡਰਾਈਵ ਅੰਦਰ ਦਾਖਲ ਹੋ ਗਿਆ। ਫਿਰ ਇਹ ਵਿਅਕਤੀ ਪੈਦਲ ਹੀ ਗ੍ਰੀਨਹਾਊਸ ਵਾਲੇ ਪਾਸੇ ਵੱਲ ਵਧਿਆ, ਉੱਥੇ ਗਸ਼ਤ ਕਰ ਰਹੇ ਆਰਸੀਐਮਪੀ ਮੈਂਬਰਾਂ ਨੇ ਇਸ ਨੂੰ ਫੜ੍ਹ ਲਿਆ।

ਪੁਲਿਸ ਨੇ ਇਸ ਤੋਂ ਥੋੜ੍ਹੀ ਦੇਰ ਬਾਅਦ 7:00 ਵਜੇ, ਐਮਰਜੰਸੀ ਰਿਸਪਾਂਸ ਟੀਮ ਭੇਜੀ ਤੇ ਉਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਨੂੰ 8:30 ਵਜੇ ਪੁੱਛਗਿੱਛ ਲਈ ਲਿਜਾਇਆ ਗਿਆ। ਆਰਸੀਐਮਪੀ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੀ ਗੜਬੜੀ ਤੋਂ ਪਹਿਲਾਂ ਹੀ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਓਟਵਾ ਪੁਲਿਸ ਵੱਲੋਂ ਸਥਾਨਕ ਵਾਸੀਆਂ ਨੂੰ ਇਸ ਇਲਾਕੇ ਵਿੱਚ ਜਾਣ ਤੋਂ ਵੀ ਵਰਜਿਆ ਜਾ ਰਿਹਾ ਸੀ। ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਗਈ ਹੈ ਕਿ ਜਿਸ ਸਮੇਂ ਇਹ ਸਭ ਵਾਪਰਿਆ ਉਸ ਸਮੇਂ ਗਵਰਨਰ ਜਨਰਲ ਜੂਲੀ ਪੇਯੈਟ ਆਪਣੀ ਰਿਹਾਇਸ਼ ਉੱਤੇ ਮੌਜੂਦ ਨਹੀਂ ਸੀ। ਇੱਥੇ ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦਾ ਪਰਿਵਾਰ ਵੀ ਰੀਡੋ ਕਾਟੇਜ ਵਾਲੇ ਇਲਾਕੇ ਵਿੱਚ ਹੀ ਰਹਿੰਦਾ ਹੈ ਪਰ ਉਹ ਵੀ ਇਸ ਘਟਨਾ ਸਮੇਂ ਇੱਥੇ ਮੌਜੂਦ ਨਹੀਂ ਸਨ।

ਪੁਲਿਸ ਰੋਬੌਟ ਵੱਲੋਂ ਰੀਡੋ ਹਾਲ ਵੱਲ ਜਾਂਦੀ ਸਟਰੀਟ ਦੇ ਲਾਂਘੇ ਉੱਤੇ ਖੜ੍ਹੇ ਚਾਰ ਦਰਵਾਜਿ਼ਆਂ ਵਾਲੇ ਡੌਜ ਰੈਮ ਪਿੱਕਅੱਪ ਟਰੱਕ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਟਰੱਕ ਦੇ ਏਅਰਬੈਗ ਵੀ ਖੱੁਲ੍ਹੇ ਹੋਏ ਸਨ। ਇਸ ਟਰੱਕ ਦੀ ਪਿਛਲੀ ਸੀਟ ਉੱਤੇ ਬਕਸੇ ਤੇ ਕਾਲੇ ਰੰਗ ਦੇ ਗਾਰਬੇਜ ਬੈਗ ਪਏ ਸਨ ਤੇ ਇੱਕ ਸੰਤਰੀ ਰੰਗ ਦਾ ਕੂਲਰ ਮੂਹਰਲੀ ਪੈਸੈਂਜਰ ਸੀਟ ਉੱਤੇ ਪਿਆ ਸੀ ਜਿਸ ਵਿੱਚ ਆਈਸ ਪੈਕਸ ਭਰੇ ਪਏ ਸਨ। ਸੂਹੀਆ ਕੁੱਤੇ ਵੱਲੋਂ ਵੀ ਇਲਾਕੇ ਦੀ ਟੋਹ ਲਈ ਜਾ ਰਹੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ