Welcome to Canadian Punjabi Post
Follow us on

28

March 2024
 
ਕੈਨੇਡਾ

ਟੀਟੀਸੀ ਉੱਤੇ ਸਫਰ ਕਰਨ ਵਾਲਿਆਂ ਲਈ ਮਾਸਕ ਪਾਉਣਾ ਹੋਵੇਗਾ ਲਾਜ਼ਮੀ

July 03, 2020 07:13 AM

ਮਾਸਕ ਨਾ ਪਾਉਣ ਵਾਲਿਆਂ ਨੂੰ ਹੋਵੇਗਾ 195 ਡਾਲਰ ਜੁਰਮਾਨਾ

ਟੋਰਾਂਟੋ, 2 ਜੁਲਾਈ (ਪੋਸਟ ਬਿਊਰੋ) : ਟੀਟੀਸੀ ੳੱੁਤੇ ਵੀਰਵਾਰ ਤੋਂ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ।

ਟੀਟੀਸੀ ਦੇ ਸੀਈਓ ਰਿੱਕ ਲੇਅਰੀ ਨੇ ਇੱਕ ਰਲੀਜ਼ ਵਿੱਚ ਆਖਿਆ ਕਿ ਸੇਫਟੀ ਹਮੇਸ਼ਾਂ ਤੋਂ ਹੀ ਸਾਡੀ ਮੁੱਖ ਤਰਜੀਹ ਰਹੀ ਹੈ ਤੇ ਕੋਵਿਡ-19 ਮਹਾਂਮਾਰੀ ਦੌਰਾਨ ਟੋਰਾਂਟੋ ਪਬਲਿਕ ਹੈਲਥ ਦੀ ਸਲਾਹ ਨਾਲ ਬਿਹਤਰੀਨ ਰੁਝਾਨ ਅਪਣਾ ਕੇ ਵਧੀਆ ਸੇਵਾਵਾਂ ਦੇਣ ਦੀ ਕੋਸਿ਼ਸ਼ ਕਰ ਰਹੇ ਹਾਂ। ਉਨ੍ਹਾਂ ਆਖਿਆ ਕਿ 2 ਜੁਲਾਈ ਤੋਂ ਜਿਹੜੀਆਂ ਤਬਦੀਲੀਆਂ ਅਸੀਂ ਕਰਨ ਜਾ ਰਹੇ ਹਾਂ ਉਹ ਕਾਫੀ ਹੱਦ ਤੱਕ ਇਸ ਪਹੁੰਚ ਨਾਲ ਹੀ ਮੇਲ ਖਾਂਦੀਆਂ ਹਨ। ਉਨ੍ਹਾਂ ਆਖਿਆ ਕਿ ਆਪਣੇ ਕਸਟਮਰਜ਼ ਤੇ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਸਾਡਾ ਮੱੁਖ ਮੰਤਵ ਹੈ।

ਟੀਟੀਸੀ ਬੋਰਡ ਵੱਲੋਂ 17 ਜੂਨ ਨੂੰ ਫੇਸ ਮਾਸਕ ਨੂੰ ਲਾਜ਼ਮੀ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਜਿਨ੍ਹਾਂ ਨੂੰ ਕੋਈ ਮੈਡੀਕਲ ਸਮੱਸਿਆ ਹੈ ਸਿਰਫ ਉਨ੍ਹਾਂ ਨੂੰ ਹੀ ਛੋਟ ਦਿੱਤੀ ਗਈ ਸੀ। ਇਨ੍ਹਾਂ ਤੋਂ ਇਲਾਵਾ ਫੇਸ ਮਾਸਕ ਖੁਦ ਲਾਉਣ ਜਾਂ ਉਤਾਰਨ ਤੋਂ ਅਸਮਰੱਥ ਲੋਕਾਂ ਨੂੰ ਇਸ ਫੈਸਲੇ ਤੋਂ ਛੋਟ ਸੀ।

ਫੇਸ ਮਾਸਕ ਨਾ ਪਾਉਣ ਵਾਲਿਆਂ ਨੂੰ 195 ਡਾਲਰ ਜੁਰਮਾਨਾ ਹੋਵੇਗਾ। ਪਰ ਟੀਟੀਸੀ ਦਾ ਕਹਿਣਾ ਹੈ ਕਿ ਧੱਕੇ ਨਾਲ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਥਾਂ ਉਹ ਲੋਕਾਂ ਨੂੰ ਜਾਗਰੂਕ ਕਰਨ, ਸਿੱਖਿਅਤ ਕਰਨ ਵੱਲ ਜਿ਼ਆਦਾ ਜੋ਼ਰ ਦੇਣਗੇ। ਇਸ ਤੋਂ ਇਲਾਵਾ ਟੀਟੀਸੀ ਵੱਲੋਂ ਇਕਹਿਰੀ ਵਰਤੋਂ ਵਾਲੇ ਇੱਕ ਮਿਲੀਅਨ ਮਾਸਕ ਵੀ ਵੰਡੇ ਜਾਣਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ