Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

16 ਮਹੀਨੇ ਮਿਸਰ ਵਿੱਚ ਨਜ਼ਰਬੰਦ ਰਹਿਣ ਤੋਂ ਬਾਅਦ ਘਰ ਪਰਤਿਆ ਓਕਵਿੱਲੇ ਦਾ ਵਿਅਕਤੀ

July 03, 2020 07:16 AM

ਟੋਰਾਂਟੋ, 2 ਜੁਲਾਈ (ਪੋਸਟ ਬਿਊਰੋ) : ਮਿਸਰ ਦੀ ਜੇਲ੍ਹ ਵਿੱਚ 16 ਮਹੀਨੇ ਗੁਜ਼ਾਰਨ ਤੋਂ ਬਾਅਦ ਓਕਵਿੱਲੇ ਦੇ ਵਿਅਕਤੀ ਨੂੰ ਆਖਿਰਕਾਰ ਰਿਹਾਅ ਕਰ ਦਿੱਤਾ ਗਿਆ ਤੇ ਉਹ ਕੈਨੇਡਾ ਵੀ ਪਰਤ ਆਇਆ ਹੈ।

52 ਸਾਲ ਇੰਜੀਨੀਅਰ ਯਾਸਰ ਅਲਬਾਜ਼ ਦੇ ਪਰਿਵਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਆਖਿਆ ਗਿਆ ਕਿ ਅਲਬਾਜ਼ ਵੀਰਵਾਰ ਸਵੇਰੇ ਟੋਰਾਂਟੋ ਪਹੁੰਚ ਗਿਆ। ਉਹ ਫਰਵਰੀ 2019 ਤੋਂ ਕਾਹਿਰਾ ਦੀ ਜੇਲ੍ਹ ਵਿੱਚ ਸੀ। ਉਸ ਨੂੰ ਬਿਜ਼ਨਸ ਟਰਿੱਪ ਤੋਂ ਘਰ ਪਰਤਦਿਆਂ ਏਅਰਪੋਰਟ ਉੱਤੇ ਹੀ ਨਜ਼ਰਬੰਦ ਕਰ ਲਿਆ ਗਿਆ ਸੀ। ਅਲਬਾਜ਼ ਕੋਲ ਦੋਹਰੀ ਨਾਗਰਿਕਤਾ ਹੈ ਤੇ ਉਹ ਕੈਨੇਡੀਅਨ ਪਾਸਪੋਰਟ ਉੱਤੇ ਸਫਰ ਕਰ ਰਿਹਾ ਸੀ।

ਉਸ ਦੀ ਧੀ, ਅਮਾਲ ਅਹਿਮਦ ਅਲਬਾਜ਼, ਨੇ ਪਹਿਲਾਂ ਆਖਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ ਕਿਉਂ ਨਜ਼ਰਬੰਦ ਕੀਤਾ ਗਿਆ ਹੈ। ਪਿਛਲੇ ਕੁੱਝ ਮਹੀਨਿਆਂ ਵਿੱਚ ਅਲਬਾਜ਼ ਨੂੰ ਰਿਹਾਅ ਕਰਵਾਉਣ ਦੀ ਮੰਗ ਉਸ ਸਮੇਂ ਵੱਧ ਗਈ ਸੀ ਜਦੋਂ ਉਸ ਦੀ ਧੀ ਨੇ ਦੱਸਿਆ ਸੀ ਕਿ ਅਲਬਾਜ਼ ਨੂੰ ਕੋਵਿਡ-19 ਵਰਗੇ ਲੱਛਣ ਹਨ। ਜਿਸ ਜੇਲ੍ਹ ਵਿੱਚ ਅਲਬਾਜ਼ ਨੂੰ ਰੱਖਿਆ ਗਿਆ ਸੀ ਉੱਥੇ ਸਾਫ ਸਫਾਈ ਦਾ ਕੋਈ ਖਾਸ ਪ੍ਰਬੰਧ ਨਹੀਂ ਸੀ, ਵੈਂਟੀਲੇਸ਼ਨ ਨਾ ਬਰਾਬਰ ਸੀ ਤੇ ਕੋਈ ਮੈਡੀਕਲ ਕੇਅਰ ਨਹੀਂ ਸੀ। ਅਲਬਾਜ਼ ਦੀ ਧੀ ਅਨੁਸਾਰ ਉਸ ਦੇ ਪਿਤਾ ਨੂੰ ਪਹਿਲਾਂ ਤੋਂ ਹੀ ਮੈਡੀਕਲ ਸਮੱਸਿਆਵਾਂ ਵੀ ਸਨ ਜਿਸ ਕਾਰਨ ਉਨ੍ਹਾਂ ਨੂੰ ਖਤਰਾ ਸੀ।

ਅਲਬਾਜ਼ ਨੂੰ ਵਾਪਿਸ ਲਿਆਉਣ ਵਿੱਚ ਮਦਦ ਕਰਨ ਲਈ ਪਰਿਵਾਰ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸੈਂ਼ਪੇਨ, ਅੰਬੈਸਡਰ ਜੈਸ ਡੁਟੌਨ ਤੇ ਪਬਲਿਕ ਸਰਵਿਸਿਜ਼ ਐਂਡ ਪ੍ਰੋਕਿਓਰਮੈਂਟ ਮੰਤਰੀ ਅਨੀਤਾ ਆਨੰਦ ਦਾ ਧੰਨਵਾਦ ਕੀਤਾ ਗਿਆ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ