Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਤਬਲੀਗੀ ਮੈਂਬਰਾਂ ਨੂੰ ਬਲੈਕਲਿਸਟ ਤੇ ਵੀਜ਼ੇ ਰੱਦ ਕਰਨ ਲਈ ਵੱਖੋ-ਵੱਖਰੇ ਹੁਕਮ ਜਾਰੀ

July 04, 2020 12:28 AM

ਨਵੀਂ ਦਿੱਲੀ, 3 ਜੁਲਾਈ (ਪੋਸਟ ਬਿਊਰੋ)- ਕੇਂਦਰ ਸਰਕਾਰ ਨੇ ਕੱਲ੍ਹ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਤਬਲੀਗੀ ਜਮਾਤ ਦੀਆਂ ਸਰਗਰਮੀਆਂ ਵਿੱਚ ਸ਼ਾਮਲ ਹੋਏ 2500 ਤੋਂ ਵੱਧ ਵਿਦੇਸ਼ੀ ਨਾਗਰਿਕਾਂ ਨੂੰ ਬਲੈਕਲਿਸਟ ਕਰਨ ਤੇ ਉਨ੍ਹਾਂ ਦੇ ਵੀਜ਼ੇ ਰੱਦ ਕਰਨ ਲਈ ਕੇਸ ਰੱਦ ਕਰਨ ਲਈ ਵੱਖੋ-ਵੱਖਰੇ ਨਿੱਜੀ ਹੁਕਮ ਜਾਰੀ ਕੀਤੇ ਹਨ।
ਜਸਟਿਸ ਏ ਐੱਮ ਖਾਨਵਿਲਕਰ, ਜਸਟਿਸ ਦਿਨੋਸ਼ ਮਹੇਸ਼ਵਰੀ ਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੂੰ ਸਰਕਾਰ ਵੱਲੋਂ ਪੇਸ਼ ਹੋਏ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ 11 ਰਾਜਾਂ ਨੇ ਤਬਲੀਗੀ ਜਮਾਤ ਦੇ ਵਿਦੇਸ਼ੀ ਮੈਂਬਰਾਂ ਦੇ ਖਿਲਾਫ 205 ਕੇਸ ਦਰਜ ਕੀਤੇ ਹਨ ਤੇ ਅੱਜ ਤੱਕ ਅਜਿਹੇ 2765 ਵਿਦੇਸ਼ੀਆਂ ਨੂੰ ਬਲੈਕਲਿਸਟ ਕੀਤਾ ਜਾ ਚੁੱਕਾ ਹੈ। ਕੁੱਲ ਮਿਲਾ ਕੇ 2679 ਵਿਦੇਸ਼ੀਆਂ (ਜਿਨ੍ਹਾਂ ਵਿੱਚ ਓ ਸੀ ਆਈ ਕਾਰਡ ਧਾਰਕ ਵੀ ਸ਼ਾਮਲ ਹਨ) ਦੇ ਵੀਜ਼ੇ ਰੱਦ ਕੀਤੇ ਗਏ ਹਨ। ਸਰਕਾਰ ਨੇ ਕੋਰਟ ਨੂੰ ਦੱਸਿਆ ਕਿ ਤਬਲੀਗੀ ਜਮਾਤ ਦੇ ਵਿਦੇਸ਼ੀ ਮੈਂਬਰਾਂ ਖਿਲਾਫ 1906 ਲੁਕ ਆਊਟ ਸਰਕੂਲਰ ਜਾਰੀ ਕੀਤੇ ਗਏ ਹਨ ਤੇ 227 ਮੈਂਬਰ ਸਰਕੂਲਰ ਜਾਰੀ ਹੋਣ ਜਾਂ ਬਲੈਕਲਿਸਟ ਕੀਤੇ ਜਾਣ ਤੋਂ ਪਹਿਲਾਂ ਭਾਰਤ ਛੱਡ ਚੁੱਕੇ ਸਨ। ਇਨ੍ਹਾਂ ਦਲੀਲਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ ਕੇਸ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਤੈਅ ਕਰ ਕੇ ਪਟੀਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਦਾਅਵੇ ਬਾਰੇ ਜਵਾਬੀ ਐਫੀਡੇਵਿਟ ਦਾਇਰ ਕਰਨ ਨੂੰ ਕਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼