Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਖਾਣ 'ਚ ਜ਼ਮੀਨ ਖਿਸਕਣ ਨਾਲ 123 ਲੋਕਾਂ ਦੀ ਮੌਤ

July 04, 2020 12:36 AM

ਯਾਂਗੂਨ, 3 ਜੁਲਾਈ (ਪੋਸਟ ਬਿਊਰੋ)- ਭਾਰਤ ਦੇ ਗਵਾਂਢੀ ਦੇਸ਼ ਮਿਆਂਮਾਰ ਦੇ ਕਚਿਨ ਸੂਬੇ ਵਿੱਚ ਗਹਿਣਿਆਂ 'ਚ ਵਰਤੇ ਜਾਣ ਵਾਲੇ ਕੀਮਤੀ ਹਰੇ ਪੱਥਰਾਂ ਦੀ ਖਾਣ ਵਿੱਚ ਕੱਲ੍ਹ ਜ਼ਮੀਨ ਖਿਸਕਣ ਕਾਰਨ ਘੱਟੋਂ ਘੱਟ 123 ਲੋਕਾਂ ਦੀ ਮੌਤ ਹੋ ਗਈ ਹੈ। ਕਈ ਮਜ਼ਦੂਰਾਂ ਦੇ ਦੱਬੇ ਹੋਣ ਦਾ ਸ਼ੱਕ ਹੈ।
ਮੀਡੀਆ ਰਿਪੋਰਟ ਮੁਤਾਬਕ ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਮਜ਼ਦੂਰ 250 ਫੁੱਟ ਦੀ ਉਚਾਈ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਵਿੱਚੋਂ ਕੁਝ ਮਜ਼ਦੂਰਾਂ ਦੀ ਮੌਤ ਡੁੱਬਣ ਕਾਰਨ ਹੋਈ, ਕਿਉਂਕਿ ਖਾਨ ਦੇ ਨੇੜੇ ਮੀਂਹ ਦੇ ਕਾਰਨ ਪਾਣੀ ਭਰ ਗਿਆ ਸੀ। ਸੂਚਨਾ ਮੰਤਰਾਲੇ ਨੇ ਸਥਾਨਕ ਫਾਇਰ ਬ੍ਰੀਗੇਡ ਸਰਵਿਸ ਦੇ ਹਵਾਲੇ ਨਾਲ ਮ੍ਰਿਤਕਾਂ ਦੀ ਗਿਣਤੀ 126 ਦੱਸੀ ਹੈ। ਹਾਦਸਾ ਸੂਬੇ ਦੇ ਹੇਪਕਾਂਤ ਇਲਾਕੇ 'ਚ ਵਾਪਰਿਆ। ਇਹ ਖੇਤਰ ਮਿਆਂਮਾਰ ਦੇ ਸਭ ਤੋਂ ਵੱਡੇ ਸ਼ਹਿਰ ਯਾਂਗੂਨ ਦੇ ਉੱਤਰ ਵਿੱਚ ਹੈ ਅਤੇ ਇਹ ਵਿਸ਼ਵ ਦਾ ਸਭ ਤੋਂ ਵੱਡਾ ਖਾਨ ਉਦਯੋਗ ਹੈ। ਹੇਪਕਾਂਤ ਦੇ ਸਥਾਨਕ ਪ੍ਰਤੀਨਿਧੀ ਖੀਨ ਮੌਂਗ ਮਿਯੰਤ ਨੇ ਕਿਹਾ ਕਿ ਸਥਾਨਕ ਬਚਾਅ ਸੇਵਾ ਨੇ ਉਨ੍ਹਾਂ ਨੂੰ ਦੱਸਿਆ ਕਿ ਹਾਲੇ ਤੱਕ 123 ਲਾਸਾਂ ਮਿਲੀਆਂ ਹਨ ਅਤੇ 54 ਜ਼ਖ਼ਮੀ ਲੋਕਾਂ ਨੂੰ ਤਿੰਨ ਹਸਪਤਾਲਾਂ ਵਿੱਚ ਪਹੁੰਚਾਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ