Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ/ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ, ਵਿਸਥਾਰਤ ਐਲਾਨ ਜਲਦ ਜਾਰੀ ਹੋਵੇਗਾ

July 04, 2020 08:34 PM

ਪੀ.ਸੀ.ਐੱਸ.ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਹੋਰਨਾਂ ਵਰਗਾਂ ਵਾਂਗ ਇਮਤਿਹਾਨ ਦੀਆਂ ਕੋਸ਼ਿਸ਼ਾਂ ਵਿਚ ਵਾਧਾ ਕੀਤਾ


ਚੰਡੀਗੜ੍ਹ, 4 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਪਰ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ।
ਆਪਣੇ ਹਫਤਾਵਾਰੀ 'ਕੈਪਟਨ ਨੂੰ ਸਵਾਲ' ਫੇਸਬੁੱਕ ਲਾਈਵ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿਆਰਥੀ ਪਿਛਲੇ ਸਾਲ ਦੇ ਨਤੀਜਿਆਂ ਦੇ ਆਧਾਰ 'ਤੇ ਪ੍ਰਮੋਟ ਕਰ ਦਿੱਤੇ ਜਾਣਗੇ। ਹਾਲਾਂਕਿ ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਨਾ ਚਾਹੁੰਦੇ ਹਨ, ਉਨਾਂ ਨੂੰ ਬਾਅਦ ਵਿੱਚ ਨਵੇਂ ਇਮਤਿਹਾਨਾਂ ਰਾਹੀਂ ਮੌਕਾ ਦਿੱਤਾ ਜਾਵੇਗਾ ਜਦੋਂ ਕੋਵਿਡ ਸੰਕਟ ਦੂਰ ਹੋ ਜਾਵੇਗਾ। ਉਨਾਂ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਦੇ ਢੰਗ ਤਰੀਕਿਆਂ ਉਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਸ ਬਾਰੇ ਵਿਸਥਾਰ ਵਿੱਚ ਫੈਸਲੇ ਦਾ ਐਲਾਨ ਆਉਂਦੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ।
ਸਕੂਲ ਬੋਰਡ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸੀ.ਬੀ.ਐਸ.ਈ. ਦੇ ਐਲਾਨੇ ਫੈਸਲੇ ਨੂੰ ਲਾਗੂ ਕਰੇਗਾ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਆਪਣੀ ਪੜਾਈ ਜ਼ਰੂਰ ਜਾਰੀ ਰੱਖਣ। ਉਨਾਂ ਵਿਦਿਆਰਥੀਆਂ ਨੂੰ ਕਿਹਾ, ''ਤੁਸੀਂ ਆਪਣੇ ਸੁਨਹਿਰੀ ਭਵਿੱਖ ਲਈ ਆਪਣੀ ਪੜਾਈ ਜਾਰੀ ਰੱਖੋ।''
ਇਸੇ ਦੌਰਾਨ ਸਾਬਕਾ ਸੈਨਿਕਾਂ ਲਈ ਕੀਤੇ ਵੱਡੇ ਫੈਸਲੇ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕ ਉਮੀਦਵਾਰਾਂ ਲਈ ਪੀ.ਸੀ.ਐਸ. ਪ੍ਰੀਖਿਆਵਾਂ ਦੇਣ ਲਈ ਕੋਸ਼ਿਸ਼ਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੌਜੂਦਾ ਸਿਸਟਮ ਅਨੁਸਾਰ ਆਮ ਸ਼੍ਰੇਣੀਆਂ ਵਿੱਚੋਂ ਐਸ.ਸੀ.ਉਮੀਦਵਾਰਾਂ ਨੂੰ ਮਿਲਦੇ ਅਸੀਮਤ ਮੌਕੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਜਨਰਲ ਕੈਟੇਗਰੀ ਦੇ ਸਾਬਕਾ ਸੈਨਿਕਾਂ ਨੂੰ ਓਵਰ ਆਲ ਜਨਰਲ ਕੈਟੇਗਰੀ ਵਾਂਗ ਛੇ ਮੌਕੇ ਮਿਲਣਗੇ ਜਦੋਂ ਕਿ ਇਸ ਤੋਂ ਪਹਿਲਾਂ ਉਨਾਂ ਨੂੰ ਚਾਰ ਮੌਕੇ ਮਿਲਦੇ ਸਨ। ਬੀ.ਸੀ. ਕੈਟੇਗਰੀ ਦੇ ਸਾਬਕਾ ਸੈਨਿਕਾਂ ਦੀਆਂ ਕੋਸ਼ਿਸ਼ਾਂ ਵੀ ਵਧਾ ਕੇ 9 ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਪੀ.ਸੀ.ਐਸ ਬਣਨ ਦੇ ਇਛੁੱਕ ਸਾਬਕਾ ਸੈਨਿਕਾਂ ਵੱਲੋਂ ਉਨਾਂ ਕੋਲ ਕਈ ਬੇਨਤੀਆਂ ਕੀਤੀਆ ਗਈਆਂ ਸਨ ਕਿ ਆਮ ਜਨਰਲ ਵਰਗ ਜਿੰਨੇ ਮੌਕੇ ਉਨਾਂ ਨੂੰ ਵੀ ਦਿੱਤੇ ਜਾਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ