Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ

July 04, 2020 08:40 PM

ਚੰਡੀਗੜ੍ਹ, 4 ਜੁਲਾਈ (ਪੋਸਟ ਬਿਊਰੋ): ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਇਹ ਐਡਵਾਇਜ਼ਰੀ 7-7-2020 ਤੋਂ ਲਾਗੂ ਹੋਵੇਗੀ।
ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿੱਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।
ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਈਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਗਾਉਣੀ ਹੋਵੇਗੀ। ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸਨੂੰ ਮੋਬਾਇਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ।ਜਾਂ https://cova.punjab.gov.in/registration ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟੇ੍ਰਸ਼ਨ ਕਰਨੀ ਹੋਵੇਗੀ ਅਤੇ ਉਪਰੋਕਤ ਪੈਰਾ (3.1) ਵਿਚ ਦਿੱਤੀ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।
ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ ਉਪਰੋਕਤ ਪੈਰਾ 3.0 ਤੋਂ 3.2 ਤੱਕ ਦੱਸੇ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਉਸਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵੱਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ ’ਤੇ ਹੀ ਕੀਤੀ ਜਾਵੇਗੀ। ਕਿਉਂਕਿ ਉਕਤ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗ ਸਕਦਾ ਹੈ ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਪੈਰ੍ਹਾਂ 3.0 ਤੋਂ 3.2 ਤੱਕ ਦਿੱਤੀਆਂ ਹਦਾਇਤਾਂਾ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ। ਜੇ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਵਿਚ ਕੋਵਿਡ -19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਤੁਰੰਤ 104 ’ਤੇ ਕਾਲ ਕਰਨੀ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ