Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਦਿੱਲੀ ਦੰਗੇ: ਨੌਂ ਮੁਸਲਮਾਨਾਂ ਨੂੰ ਮਾਰਨ ਤੋਂ ਪਹਿਲਾਂ ਮਜਬੂਰ ਕਰ ਕੇ ‘ਜੈ ਸ੍ਰੀ ਰਾਮ’ ਦੇ ਨਾਅਰੇ ਲਗਵਾਏ ਗਏ

July 05, 2020 02:57 AM

ਨਵੀਂ ਦਿੱਲੀ, 4 ਜੁਲਾਈ (ਪੋਸਟ ਬਿਊਰੋ)- ਇਸ ਸਾਲਫਰਵਰੀ ਵਿੱਚ ਉਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਬਾਰੇ ਪੁਲਸ ਨੇ ਕੱਲ੍ਹ ਅਦਾਲਤ ਵਿੱਚ ਦਾਖ਼ਲ ਕੀਤੇ ਦੋਸ਼ਪੱਤਰ ਵਿੱਚ ਕਿਹਾ ਹੈ ਕਿ ਕੁਝ ਦੰਗੇਬਾਜ਼ ਵਟਸਐਪ ਗਰੁੱਪ ਦੇ ਰਾਹੀਂ ਆਪੋ ਵਿੱਚ ਸੰਪਰਕ ਵਿੱਚ ਸਨ ਅਤੇ ‘ਜੈ ਸ੍ਰੀ ਰਾਮ' ਨਾ ਕਹਿਣ 'ਤੇ ਉਨ੍ਹਾਂ ਨੇ ਨੌਂ ਮੁਸਲਮਾਨਾਂ ਨੂੰ ਮਾਰ ਦਿੱਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਇਸ ਦੋਸ਼ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਦੋਸ਼ੀ ਮੁਸਲਮਾਨਾਂ ਕੋਲੋਂ ਬਦਲਾ ਲੈਣ ਲਈ 25 ਫਰਵਰੀ ਨੂੰ ਬਣਾਏ ਗਏ ਵਟਸਐਪ ਗਰੁੱਪ ‘ਕੱਟੜ ਹਿੰਦੂਤਵ ਏਕਤਾ' ਨਾਲ ਜੁੜੇ ਹੋਏ ਸਨ। ਇਸ ਗਰੁੱਪ ਦੀ ਵਰਤੋਂ ਇਨ੍ਹਾਂ ਲੋਕਾਂ ਨੇ ਆਪੋ ਵਿੱਚ ਸੰਪਰਕ ਵਿੱਚ ਰਹਿਣ ਅਤੇ ਇੱਕ ਦੂਜੇ ਨੂੰ ਲੋਕ, ਹਥਿਆਰ ਅਤੇ ਗੋਲਾ ਬਾਰੂਦ ਇਕੱਠਾ ਕਰਾਉਣ ਲਈ ਕੀਤੀ ਸੀ। ਵਟਸਐਪ ਗਰੁੱਪ ਬਣਾਉਣ ਵਾਲਾ ਦੋਸ਼ੀ ਹਾਲੇ ਫ਼ਰਾਰ ਹੈ। ਕਿਹਾ ਗਿਆ ਹੈ ਕਿ 25 ਫਰਵਰੀ ਨੂੰ 12.49 ਵਜੇ ‘ਕੱਟੜ ਹਿੰਦੂਤਵ ਏਕਤਾ' ਗਰੁੱਪ ਬਣਾਇਆ ਗਿਆ ਤੇ ਸ਼ੁਰੂ ਵਿੱਚ ਇਸ ਗਰੁੱਪ ਵਿੱਚ 125 ਮੈਂਬਰ ਸਨ ਅਤੇ ਬਾਅਦ ਵਿੱਚ 47 ਜਣੇ ਇਸ ਗਰੁੱਪ ਤੋਂ ਬਾਹਰ ਹੋ ਗਏ ਸਨ। ਪੁਲਸ ਨੇ ਦੋਸ਼ ਪੱਤਰ ਵਿੱਚ ਕਿਹਾ ਕਿ ‘ਜਾਂਚ ਦੌਰਾਨ ਸਾਬਤ ਹੋਇਆ ਕਿ 25 ਫਰਵਰੀ ਦੀ ਸਵੇਰ ਤੋਂ 26 ਫਰਵਰੀ ਰਾਤ ਤੱਕ ਹਿੰਦੂਆਂ ਦਾ ਗਰੁੱਪ ਸਰਗਰਮ ਹੋ ਗਿਆ ਸੀ। ਦੋਸ਼ੀ ਜਤਿਨ ਸ਼ਰਮਾ ਅਤੇ ਹੋਰਾਂ ਨੇ ਬਦਮਾਸ਼ਾਂ ਨਾਲ ਮਿਲ ਕੇ ਭਾਗੀਰਥੀ ਬਿਹਾਰ ਇਲਾਕੇ ਅਤੇ ਹੋਰ ਥਾਂਈਂ ਨੌਂ ਮੁਸਲਮਾਨਾਂ ਨੂੰ ਮਾਰ ਦਿੱਤਾ ਅਤੇ ਕਈ ਹੋਰਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਪੁਲਸ ਮੁਤਾਬਕ ਇਹ ਲੋਕ ਨਾਮ ਪੁੱਛ ਕੇ ਲੋਕਾਂ ਨੂੰ ਫੜਦੇ ਤੇ ਪਛਾਣ ਪੱਤਰ ਵਿਖਾਉਣ ਨੂੰ ਆਖਦੇ ਸਨ। ਕਈ ਵਾਰ ਫੜੇ ਗਏ ਲੋਕਾਂ ਨੂੰ ‘ਜੈ ਸ੍ਰੀ ਰਾਮ' ਕਹਿਣ ਨੰੁ ਮਜਬੂਰ ਵੀ ਕੀਤਾ ਗਿਆ ਸੀ। ਦੋਸ਼ਪੱਤਰ ਵਿੱਚ ਕਿਹਾ ਗਿਆ ਹੈ, ‘ਜਿਹੜੇ ਲੋਕ ਜੈ ਸ੍ਰੀ ਰਾਮ ਨਹੀਂ ਬੋਲਦੇ ਸਨ ਜਾਂ ਉਨ੍ਹਾਂ ਦੀ ਮੁਸਲਮ ਪਛਾਣ ਸਾਬਤ ਹੋ ਜਾਂਦੀ ਸੀ, ਬੇਰਹਿਮੀ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਜਾਂਦਾ ਸੀਤੇ ਲਾਸ਼ ਨੂੰ ਭਗੀਰਥੀ ਬਿਹਾਰ ਦੇ ਨਾਲੇ ਵਿੱਚ ਸੁੱਟ ਦਿੱਤਾ ਜਾਂਦਾ ਸੀ। ਅਦਾਲਤ ਇਸ ਮਾਮਲੇ ਬਾਰੇ 13 ਜੁਲਾਈ ਨੂੰ ਸੁਣਵਾਈ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼