Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਕ੍ਰਾਈਸਟਚਰਚ ਵਿੱਚ ਮਸਜਿਦਾਂ ਵਿੱਚ 51 ਲੋਕਾਂ ਦਾ ਕਤਲ ਕਰਨ ਵਾਲੇ ਨੂੰ ਸਜ਼ਾ24 ਅਗਸਤ ਨੂੰ ਹੋਵੇਗੀ

July 05, 2020 03:01 AM

ਔਕਲੈਂਡ, 4 ਜੁਲਾਈ (ਪੋਸਟ ਬਿਊਰੋ)- ਪਿਛਲੇ ਸਾਲ 15 ਮਾਰਚ 2019 ਨੂੰ ਕ੍ਰਾਈਸਟਚਰਚ ਵਿਖੇ ਦੋ ਮਸਜਿਦਾਂ (ਅਲ ਨੂਰ ਅਤੇ ਲਿਨਵੁੱਡ ਮਸਜਿਦ) ਵਿੱਚ ਹਥਿਆਰਬੰਦ ਹੋ ਕੇ ਦਾਖ਼ਲ ਹੁੰਦੇ ਸਾਰ ਅੰਨ੍ਹੇਵਾਹ ਗੋਲੀਆਂ ਚਲਾ ਕੇ 51 ਲੋਕਾਂ ਨੂੰ ਮਾਰਨ ਵਾਲੇ ਅੰਤਵਾਦੀ ਬੈ੍ਰਂਟਨ ਟਾਰੈਂਟ ਨੂੰ 24 ਅਗਸਤ ਨੂੰ ਸਵੇਰੇ 10 ਵਜੇ ‘ਹਾਈ ਕੋਰਟ ਕ੍ਰਾਈਸਟਚਰਚ' ਵਿਖੇ ਸਜ਼ਾ ਸੁਣਾਈ ਜਾਵੇਗੀ। ਸਜ਼ਾ ਦੀ ਤਰੀਕ ਦਾ ਫ਼ੈਸਲਾ ਲੈਣ ਲਈ ਤਿੰਨ ਮਹੀਨੇ ਦਾ ਸਮਾਂ ਲੱਗ ਗਿਆ ਕਿਉਂਕਿ ਸਜ਼ਾ ਵੇਲੇ ਕੁਝ ਮ੍ਰਿਤਕਾਂ ਦੇ ਪ੍ਰਵਾਰਕ ਮੈਂਬਰਾਂ ਦਾ ਇਥੇ ਆਉਣਾ ਵਿਚਾਰਿਆ ਗਿਆ ਸੀ।
ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਵਿੱਚ ਸਿਰਫ਼ ਸਥਾਨਕ ਨਾਗਰਿਕ ਜਾਂ ਪੀ ਆਰ ਹੀ ਆ ਸਕਦੇ ਸਨ, ਇਸ ਕਰਕੇ ਉਡੀਕ ਕੀਤੀ ਜਾ ਰਹੀ ਸੀ ਕਿ ਇਮੀਗ੍ਰੇਸ਼ਨ ਲੋਕਾਂ ਦਾ ਆਉਣਾ-ਜਾਣਾ ਖੋਲ੍ਹੇ ਅਤੇ ਉਹ ਆ ਸਕਣ, ਪਰ ਅਜਿਹਾ ਨਹੀਂ ਹੋਇਆ ਅਤੇ ਸਜ਼ਾ ਦੇਣ ਦਾ ਫੈਸਲਾ ਲੈ ਲਿਆ ਗਿਆ ਹੈ। ਇਸ ਦੋਸ਼ੀ ਉਤੇ 51 ਲੋਕਾਂ ਦਾ ਕਤਲ, 40 ਨੂੰ ਮਾਰਨ ਦੀ ਕੋਸ਼ਿਸ਼ ਅਤੇ ਇੱਕ ਅਤਿਵਾਦ ਨਾਲ ਸੰਬੰਧ ਰੱਖਣ ਦਾ ਕੇਸ ਹੈ। ਜੱਜ ਨੇ ਕਿਹਾ ਹੈ ਕਿ ਪੀੜਤ ਪਰਵਾਰ ਚਾਹੁੰਦੇ ਹਨ ਕਿ ਇਸ ਦੋਸ਼ੀ ਨੂੰ ਛੇਤੀ ਸਜ਼ਾ ਦਿੱਤੀ ਜਾਵੇ, ਇਸ ਲਈ ਬਹੁਤੀ ਉਡੀਕ ਨਹੀਂ ਹੋਵੇਗੀ। ਦੋਸ਼ੀ ਨੂੰ ਸਜ਼ਾ ਮੁਸਲਮ ਕਮਿਊਨਿਟੀ ਦੇ ਲਈ ਰਾਹਤ ਵਾਂਗ ਹੋਵੇਗੀ। ਪੀੜਤ ਪਰਵਾਰਾਂ ਦੇ ਮੈਂਬਰਾਂ ਨੂੰ ਜੇ ਵਿਦੇਸ਼ ਤੋਂ ਇਥੇ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਉਨ੍ਹਾ ਨੂੰ ਏਥੇ ਆ ਕੇ 14 ਦਿਨ ਦਾ ਏਕਾਂਤਵਾਸ ਕੱਟਣਾ ਪੈ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ