Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਨਾਇਕਾਂ ਨੂੰ ਬਦਨਾਮ ਕਰ ਰਹੇ ਹਨ ਮੁਜ਼ਾਹਰਾਕਾਰੀ : ਟਰੰਪ

July 06, 2020 01:45 AM

ਮਾਊਂਟ ਰਸ਼ਮੋਰ ਨੈਸ਼ਨਲ ਮੈਮੋਰੀਅਲ, 5 ਜੁਲਾਈ (ਪੋਸਟ ਬਿਊਰੋ)- ਆਜ਼ਾਦੀ ਦਿਨ ਵੇਲੇ ਮਾਊਂਟ ਰਸ਼ਮੋਰ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਰ ਮੁਜ਼ਾਹਰਾਕਾਰੀਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਮੁਜ਼ਾਹਰਾਕਾਰੀਆਂ ਨੇ ਸਾਡੇ ਇਤਿਹਾਸ ਨੂੰ ਮਿਟਾਉਣ ਦੀ ਇੱਕ ਮੁਹਿੰਮ ਚਲਾਈ ਹੋਈ ਹੈ। ਇਹ ਮੁਹਿੰਮ ਮਾਊਂਟ ਰਸ਼ਮੋਰ ਵਿੱਚ ਹਰ ਵਿਅਕਤੀ ਦੀ ਵਿਰਾਸਤ 'ਤੇ ਹਮਲਾ ਕਰ ਰਹੀ ਹੈ। ਕੁਝ ਖੱਬੇ ਪੱਖੀ ਵਿਚਾਰਧਾਰਾ ਵਾਲੇ ਲੋਕ ਸਾਡੇ ਨਾਇਕਾਂ ਨੂੰ ਬਦਨਾਮ ਕਰਨ ਤੇ ਸਾਡੀਆਂ ਕਦਰਾਂ-ਕੀਮਤਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਅਫਰੀਕੀ-ਅਮਰੀਕੀ ਜਾਰਜ ਫਲਾਇਡ ਦੀ ਪੁਲਸ ਹਿਰਾਸਤ ਵਿੱਚ ਮੌਤ ਤੋਂ ਬਾਅਦ ਅਮਰੀਕਾ ਸਮੇਤ ਪੂਰੇ ਵਿਸ਼ਵ ਵਿੱਚ ਵਿਰੋਧ ਪ੍ਰਦਰਸ਼ਨਾਂ ਦਾ ਸਿਲਸਿਲਾ ਸ਼ੁਰੂੁ ਹੋ ਗਿਆ ਸੀ। ਨਸਲੀ ਬੇਇਨਸਾਫੀ ਤੇ ਪੁਲਸ ਤੇ ਤਸ਼ੱਦਦ ਖਿਲਾਫ ਅਮਰੀਕਾ 'ਚ ਕਈ ਹਫਤਿਆਂ ਤੱਕ ਮੁਜ਼ਾਹਰੇ ਹੋਏ। ਕੁਝ ਮੁਜ਼ਾਹਰਾਕਾਰੀਆਂ ਬਾਰੇ ਪ੍ਰਤੀਕਿਰਿਆ ਕਾਰਨ ਆਲੋਚਨਾ ਝੱਲ ਰਹੀ ਟਰੰਪ ਦੀ ਪਤਨੀ ਤੇ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨਾਲ ਜਦੋਂ ਮੰਚ 'ਤੇ ਪਹੁੰਚੀ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਚਾਰ ਸਾਲ ਹੋਰ ਦੇ ਨਾਅਰੇ ਲਾਏ। ਟਰੰਪ ਨੇ ਕਿਹਾ ਕਿ ਉਹ ਸੋਚਦੇ ਹਨ ਕਿ ਅਮਰੀਕੀ ਲੋਕ ਕਮਜ਼ੋਰ ਹਨ, ਪਰ ਅਜਿਹਾ ਨਹੀਂ ਹੈ। ਇੱਕ ਆਮ ਅਮਰੀਕੀ ਦੇਸ਼ ਦੀਆਂ ਕਦਰਾਂ-ਕੀਮਤਾਂ, ਇਤਿਹਾਸ ਤੇ ਸਭਿਆਚਾਰ ਨੂੰ ਨਸ਼ਟ ਕਰਨ ਦੀ ਇਜਾਜ਼ਤ ਕਦੇ ਨਹੀਂ ਦੇਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ