Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਬਰਗਾੜੀ ਬੇਅਦਬੀ ਕਾਂਡ: ਐੱਸ ਆਈ ਟੀ ਵੱਲੋਂ ਸੱਤ ਡੇਰਾ ਪ੍ਰੇਮੀ ਗ੍ਰਿਫ਼ਤਾਰ, ਅਦਾਲਤ ਨੇ ਦੋ ਜਣੇ ਖੜੇ ਪੈਰ ਛੱਡੇ

July 06, 2020 01:48 AM

* ਕਾਹਲੀ ਦੇ ਚੱਕਰ ਵਿੱਚ ਜਾਂਚ ਟੀਮ ਨੂੰ ਝਟਕਾ

ਫ਼ਰੀਦਕੋਟ, 4 ਜੁਲਾਈ, (ਪੋਸਟ ਬਿਊਰੋ)- ਅਕਾਲੀ-ਭਾਜਪਾ ਰਾਜ ਦੌਰਾਨ ਸਾਲ 2015 ਵਿੱਚ ਹੋਏ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਵਿੱਚ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੂੰ ਅੱਜ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਇਸ ਟੀਮ ਨੇ ਸੱਤ ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕੀਤਾ ਸੀ, ਪਰ ਜਦੋਂ ਟੀਮ ਨੇ ਕਾਹਲੀ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਦੋ ਜਣੇ ਖੜੇ ਪੈਰ ਛੱਡ ਦਿੱਤੇ।
ਅਸਲ ਵਿੱਚ ਅੱਜ ਸਵੇਰੇ ਇਸ ਐੱਸ ਆਈ ਟੀ ਨੇ ਬਰਗਾੜੀ ਬੇਅਦਬੀ ਕਾਂਡ ਬਾਰੇ ਥਾਣਾ ਬਾਜਾਖਾਨਾ ਵਿੱਚ ਦਰਜ ਹੋਏ ਕੇਸ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਪੋਸਟਰ ਲਾਉਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦੇ ਦੋਸ਼ ਹਨ, ਦੇ ਸੰਬੰਧ ਵਿੱਚ ਫਰੀਦਕੋਟ ਤੇ ਕੋਟਕਪੂਰਾ ਦੇ ਸੱਤ ਜਣਿਆਂ ਸੁਖਜਿੰਦਰ ਸਿੰਘ ਉਰਫ਼ ਸਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਬਲਜੀਤ ਸਿੰਘ, ਨਰਿੰਦਰ ਸ਼ਰਮਾ, ਰਣਦੀਪ ਤੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਰ ਡੀ ਆਈ ਜੀ ਰਣਜਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐੱਸ ਆਈ ਟੀ ਨੇ ਇਨ੍ਹਾਂ ਤੋਂ ਅਗਲੀ ਜਾਂਚ ਦੀ ਪੁੱਛਗਿੱਛ ਲਈ ਪੁਲਿਸ ਰਿਮਾਂਡ ਲੈਣ ਵਾਸਤੇ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਦੋ ਜਣਿਆਂ ਨੂੰ ਇਹ ਕਹਿ ਕੇ ਛੱਡ ਦਿੱਤਾ ਕਿ ਇਹ ਪਹਿਲਾਂ ਹੀ ਜ਼ਮਾਨਤ ਉੱਤੇ ਹਨ, ਇਨ੍ਹਾਂ ਦੀ ਗ੍ਰਿਫਤਾਰੀ ਦੀ ਲੋੜ ਨਹੀਂ ਸੀ।
ਵਰਨਣ ਯੋਗ ਹੈ ਕਿ ਅਕਾਲੀ-ਭਾਜਪਾ ਰਾਜ ਦੌਰਾਨ 1 ਜੂਨ 2015 ਨੂੰ ਜਿ਼ਲਾ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਨਾਲ ਤਣਾਅ ਪੈਦਾ ਹੋ ਗਿਆ ਸੀ। ਬਾਅਦ ਵਿੱਚ ਜਦੋਂ ਸਿੱਖ ਸੰਗਤ ਨੇ ਇਸ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਧਰਨੇ ਲਾਏ ਤਾਂ ਉਨ੍ਹਾਂ ਉੱਤੇ ਪੁਲਸ ਫਾਇਰਿੰਗ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਸੀ। ਡੀ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਟੀਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋਣ ਤੇ ਬੇਅਦਬੀ ਕਾਂਡ ਦੀ ਜਾਂਚ ਕਰ ਹੀ ਹੈ, ਜਿਸ ਬਾਰੇ ਅੱਜ ਸੱਤ ਜਣੇ ਗ੍ਰਿਫ਼ਤਾਰ ਕੀਤੇ ਗਏ ਸਨ।
ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਓਦੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਜਾਂਚ ਕੇਂਦਰੀ ਏਜੰਸੀ ਸੀ ਬੀ ਆਈ ਨੂੰ ਦੇ ਦਿੱਤੀ ਸੀ। ਬਾਅਦ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਬੀਆਈ ਤੋਂ ਕੇਸ ਵਾਪਸ ਲੈ ਕੇ ਇਸ ਦੀ ਜਾਂਚ ਪੰਜਾਬ ਪੁਲਿਸ ਦੀ ਐੱਸ ਆਈ ਟੀ ਨੂੰ ਸੌਂਪ ਦਿੱਤੀ ਸੀ ਅਤੇ ਇਸ ਕੇਸ ਵਿੱਚ ਇਸ ਐੱਸ ਆਈ ਟੀ ਦੀ ਅੱਜ ਇਹ ਪਹਿਲੀ ਵੱਡੀ ਕਾਰਵਾਈ ਸਮਝੀ ਜਾਂਦੀ ਹੈ। ਇਸ ਬਾਰੇ ਅੱਜ ਅਦਾਲਤ ਵਿੱਚ ਪੇਸ਼ੀ ਮੌਕੇ ਹੋਈ ਕਾਰਵਾਈ ਸ਼ੈਸ਼ਨ ਕੋਰਟ ਨੇ ਸੁਖਜਿੰਦਰ ਸਿੰਘ ਸਨੀ ਤੇ ਸ਼ਕਤੀ ਸਿੰਘ ਨੂੰ ਖੜੇ ਪੈਰ ਇਹ ਕਹਿ ਕੇ ਛੱਡ ਦਿੱਤਾ ਕਿ ਇਨ੍ਹਾਂ ਨੂੰ ਪਹਿਲਾਂ ਸੀ ਬੀ ਆਈ ਕੋਰਟ ਨੇ ਜ਼ਮਾਨਤ ਦਿੱਤੀ ਹੋਈ ਹੈ। ਐੱਸ ਆਈ ਟੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ ਸੀ, ਪਰ ਇਸੇ ਕੇਸ ਵਿੱਚ ਉਨ੍ਹਾਂ ਦੋ ਜਣਿਆਂ ਦੀ ਜ਼ਮਾਨਤ ਪਹਿਲਾਂ ਹੋਈ ਹੋਣ ਕਾਰਨ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਬੇਲੋੜੀ ਮੰਨੀ ਗਈ, ਕਿਉਂਕਿ ਪੁਲਿਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸਬੰਧਤ ਅਦਾਲਤ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ