Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਫੈਡਰਲ ਸਰਕਾਰ ਕੈਨੇਡੀਅਨਾਂ ਨੂੰ ਦੇਸ਼ ਦੀ ਵਿੱਤੀ ਸਥਿਤੀ ਬਾਰੇ ਜਾਣੂ ਕਰਵਾਉਣ ਦੀ ਕਰ ਰਹੀ ਹੈ ਤਿਆਰੀ

July 06, 2020 06:57 AM

ਓਟਵਾ, 5 ਜੁਲਾਈ (ਪੋਸਟ ਬਿਊਰੋ) : ਕੋਵਿਡ-19 ਦੇ ਚਾਰ ਮਹੀਨਿਆਂ ਬਾਅਦ ਫੈਡਰਲ ਸਰਕਾਰ ਕੈਨੇਡੀਅਨਾਂ ਨੂੰ ਦੇਸ਼ ਦੀ ਵਿੱਤੀ ਸਥਿਤੀ ਬਾਰੇ ਜਾਣੂ ਕਰਵਾਉਣ ਦੀ ਤਿਆਰੀ ਕਰ ਰਹੀ ਹੈ ਅਜਿਹੇ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਆਪਣੀਆਂ ਮੰਗਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ।

ਮਾਰਚ ਵਿੱਚ ਸ਼ੁਰੂ ਹੋਈ ਮਹਾਂਮਾਰੀ ਤੋਂ ਬਾਅਦ ਬੱੁਧਵਾਰ ਨੂੰ ਪੇਸ਼ ਕੀਤੀ ਜਾਣ ਵਾਲੀ ਵਿੱਤੀ ਰਿਪੋਰਟ ਦੇਸ਼ ਦੀ ਆਰਥਿਕ ਤੇ ਵਿੱਤੀ ਸਥਿਤੀ ਸਬੰਧੀ ਪਹਿਲਾ ਜਨਤਕ ਮੁਲਾਂਕਣ ਹੋਵੇਗੀ। ਇਸ ਮਹਾਂਮਾਰੀ ਦੌਰਾਨ ਪ੍ਰੋਵਿੰਸਾਂ ਨੂੰ ਜਿੱਥੇ ਲਾਕਡਾਊਨ ਕਰਨਾ ਪਿਆ ੳੱੁਥੇ ਹੀ ਲਿਬਰਲ ਸਰਕਾਰ ਨੂੰ ਬਿਲੀਅਨ ਡਾਲਰ ਮਦਦ ਦੇ ਰੂਪ ਵਿੱਚ ਜਾਰੀ ਕਰਨੇ ਪਏ।

ਇਸ ਰਿਪੋਰਟ ਨਾਲ ਇਹ ਅੰਦਾਜ਼ਾ ਵੀ ਹੋ ਜਾਵੇਗਾ ਕਿ ਸਰਕਾਰ ਬਾਕੀ ਦੇ ਵਿੱਤੀ ਵਰ੍ਹੇ ਦੀ ਯੋਜਨਾਬੰਦੀ ਕਿਸ ਤਰ੍ਹਾਂ ਕਰਦੀ ਹੈ, ਇਸ ਵਿੱਚ ਸੰਭਾਵੀ ਘਾਟੇ ਦਾ ਵੇਰਵਾ ਪੇਸ਼ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਪਰ ਕੰਜ਼ਰਵੇਟਿਵਾਂ ਤੇ ਐਨਡੀਪੀ ਨੇ ਐਤਵਾਰ ਨੂੰ ਇਹ ਸਪਸ਼ਟ ਕਰ ਦਿੱਤਾ ਕਿ ਉਨ੍ਹਾਂ ਨੂੰ ਸਿਰਫ ਅੰਕੜੇ ਹੀ ਨਹੀਂ ਚਾਹੀਦੇ ਉਹ ਐਕਸ਼ਨ ਚਾਹੁੰਦੇ ਹਨ। ਵਿਰੋਧੀ ਪਾਰਟੀਆਂ ਚਾਹੁੰਦੀਆਂ ਹਨ ਕਿ ਸਰਕਾਰ ਫੈਡਰਲ ਕੋਵਿਡ-19 ਸਪੋਰਟ ਪ੍ਰੋਗਰਾਮ ਵਿੱਚ ਹੋਣ ਵਾਲੇ ਵਾਧੇ, ਤਬਦੀਲੀਆਂ ਤੇ ਪਸਾਰ ਬਾਰੇ ਵਧੇਰੇ ਪਾਰਦਰਸ਼ਤਾ ਲਿਆਵੇ ਤੇ ਜਵਾਬਦੇਹੀ ਤੈਅ ਕਰੇ।

ਜਿੱਥੇ ਕੰਜ਼ਰਵੇਟਿਵਾਂ ਨੇ ਲਿਬਰਲਾਂ ਤੋਂ ਮੰਗ ਕੀਤੀ ਕਿ ਉਹ ਫੈਡਰਲ ਖਰਚਿਆਂ ਨੂੰ ਨਿਯੰਤਰਣ ਵਿੱਚ ਰੱਖੇ ਉੱਥੇ ਹੀ ਐਨਡੀਪੀ ਨੇ ਚੇਤਾਵਨੀ ਦਿੱਤੀ ਕਿ ਫੈਡਰਲ ਸਹਿਯੋਗ ਵਿੱਚ ਕਟੌਤੀਆਂ ਦੀ ਕੋਸਿ਼ਸ਼ ਨਾ ਕੀਤੀ ਜਾਵੇ।
ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਫੈਡਰਲ ਸਰਕਾਰ ਵੱਲੋਂ ਪੇਸ਼ ਅੰਕੜਿਆਂ ਵਿੱਚ ਦਰਸਾਇਆ ਗਿਆ ਸੀ ਕਿ ਕੋਵਿਡ-19 ਕਾਰਨ ਸਰਕਾਰੀ ਖਰਚਾ 174 ਬਿਲੀਅਨ ਡਾਲਰ ਤੋਂ ਵੀ ਟੱਪ ਗਿਆ ਹੈ। ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਲਈ ਬਜਟ ਵਿੱਚ ਹੋਰ ਵਾਧੇ ਦਾ ਸੰਕੇਤ ਵੀ ਦਿੱਤਾ ਗਿਆ ਸੀ। ਇਸ ਪ੍ਰੋਗਰਾਮ ਲਈ ਯੋਗਤਾ 16 ਹਫਤਿਆਂ ਤੋਂ ਵਧਾ ਕੇ 24 ਹਫਤੇ ਕਰ ਦਿੱਤੀ ਗਈ ਹੈ ਇਸ ਨਾਲ ਇਸ ਦੇ ਹੁਣ 80 ਬਿਲੀਅਨ ਡਾਲਰ ਤੱਕ ਅੱਪੜਣ ਦੀ ਸੰਭਾਵਨਾ ਹੈ।

ਇਸ ਦੌਰਾਨ ਸਟੈਟੇਸਟਿਕਸ ਕੈਨੇਡਾ ਵੱਲੋਂ ਪਿਛਲੇ ਹਫਤੇ ਪੇਸ਼ ਕੀਤੀ ਗਈ ਰਿਪੋਰਟ ਵਿੱਚ ਆਖਿਆ ਗਿਆ ਕਿ ਅਪਰੈਲ ਵਿੱਚ ਕੈਨੇਡਾ ਦਾ ਅਰਥਚਾਰਾ 11.6 ਫੀ ਸਦੀ ਸੁੰਗੜਿਆ, ਜੋ ਕਿ ਮਹੀਨੇ ਦੇ ਹਿਸਾਬ ਨਾਲ ਸੱਭ ਤੋਂ ਵੱਡੀ ਗਿਰਾਵਟ ਹੈ। ਇਸ ਦੇ ਨਾਲ ਹੀ ਮਾਰਚ ਵਿੱਚ ਕੱੁਲ ਘਰੇਲੂ ਉਤਪਾਦ (ਜੀਡੀਪੀ) ਵੀ 7.5 ਤੱਕ ਸੁੰਗੜ ਗਈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ