Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਇਮਰਾਨ ਦੀ ਪਤਨੀ ਤੇ ਫੌਜ ਬਾਰੇ ਟਿੱਪਣੀਆਂ ਕਰਨ ਵਾਲੀ ਵਿਧਾਇਕ ਪਾਰਟੀ ਵਿੱਚੋਂ ਕੱਢੀ ਗਈ

July 06, 2020 07:44 AM

ਇਸਲਾਮਾਬਾਦ, 5 ਜੁਲਾਈ, (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਰਾਜ ਕਰਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਤੇ ਪਾਕਿਸਤਾਨੀ ਫੌਜ ਬਾਰੇ ਟਿਪਣੀਆਂ ਕਰਨ ਦੇ ਦੋਸ਼ ਵਿੱਚ ਆਪਣੀ ਮਹਿਲਾ ਵਿਧਾਇਕ ਓਜ਼ਮਾ ਕਾਰਦਾਰ ਨੂੰ ਇੱਕ ਆਡੀਓ ਟੇਪ ਲੀਕ ਕੇਸ ਦੇ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦੱਸਿਆ ਗਿਆ ਹੈ ਕਿ ਓਜ਼ਮਾ ਨੇ ਕਿਸੇ ਪੱਤਰਕਾਰ ਨਾਲ ਗੱਲਬਾਤ ਵਿਚ ਇਮਰਾਨ ਖਾਨ ਦੀ ਪਤਨੀ ਦੇ ਖਿਲਾਫ ਦੋਸ਼ ਲਾਏ ਸਨ, ਜਿਸ ਨੂੰ ਰਿਕਾਰਡ ਕਰ ਕਰ ਕੇ ਬਾਅਦ ਵਿਚ ਵਾਇਰਲ ਕਰ ਦਿੱਤਾ ਗਿਆ ਸੀ।
ਅੱਜ ਇੱਕ ਬਿਆਨ ਜਾਰੀ ਕਰ ਕੇ ਪਾਕਿਸਤਾਨ ਤਹਿਰੀਕੇ ਇਨਸਾਫ (ਪੀ ਟੀ ਆਈ) ਨੇ ਦੱਸਿਆ ਹੈ ਕਿ ਉਸ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰ ਓਜ਼ਮਾ ਕਰਦਾਰ ਨੂੰ ਅਨੁਸ਼ਾਸਨ ਦਾ ਉਲੰਘਣ ਕਰਨ ਦੇ ਦੋਸ਼ ਹੇਠ ਪਾਰਟੀ ਤੋਂ ਕੱਢਿਆ ਹੈ। ਪਾਰਟੀ ਨੇ ਇਸ ਬਾਰੇ ਕੋਈ ਹੋਰ ਗੱਲ ਨਹੀਂ ਕਹੀ। ਕਰਦਾਰ ਨੇ 2018 ਦੀਆਂ ਚੋਣਾਂ ਵਿਚ ਔਰਤਾਂ ਲਈ ਰਿਜ਼ਰਵ ਸੀਟ ਪੀ ਟੀ ਆਈ ਉਮੀਦਵਾਰ ਵਜੋਂ ਜਿੱਤੀ ਸੀ। ਉਹ ਪੰਜਾਬ ਦੇ ਸਭ ਤੋਂ ਸਰਗਰਮ ਨੇਤਾਵਾਂ ਵਿਚੋਂ ਗਿਣੀ ਜਾਂਦੀ ਹੈ।
ਪਤਾ ਲੱਗਾ ਹੈ ਕਿ ਓਜ਼ਮਾ ਨੇ ਇਸ ਗੱਲਬਾਤ ਵਿਚ ਕਿਹਾ ਸੀ ਕਿ ਦੇਸ਼ ਨੂੰ ਪ੍ਰਧਾਨ ਮੰਤਰੀ ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਚਲਾ ਰਹੀ ਹੈ ਅਤੇ ਉਹ ਆਪਣੀ ਪਤਨੀ ਤੋਂ ਬਿਨਾਂ ਪੁੱਛੇ ਕੋਈ ਕੰਮ ਨਹੀਂ ਕਰ ਸਕਦੇ। ਉਹ ਇਮਰਾਨ ਖਾਨ ਦਾ ਚਿਹਰਾ ਪੜ੍ਹ ਲੈਂਦੀ ਅਹੈ ਤੇ ਉਸ ਨੂੰ ਪਤਾ ਲੱਗ ਜਾਂਦਾ ਹੈ ਕਿ ਇਮਰਾਨ ਦਾ ਅੱਜ ਦਾ ਦਿਨ ਕਿਵੇਂ ਲੰਘਿਆ ਹੈ। ਓਜ਼ਮਾ ਇਸ ਦੌਰਾਨ ਕਹਿੰਦੀ ਹੈ ਕਿ ਇਮਰਾਨ ਨੂੰ ਬੁਸ਼ਰਾ ਹੀ ਚਲਾ ਰਹੀ ਹੈ। ਬੁਸ਼ਰਾ ਨੇ ਘਰ ਵਿਚ ਇਕ ਲਾਈਨ ਖਿੱਚ ਦਿੱਤੀ ਹੈ, ਉਸ ਦੇ ਅੱਗੇ ਕੋਈ ਨਹੀਂ ਜਾ ਸਕਦਾ। ਪਹਿਲਾਂ ਅਸੀਂ ਲੋਕ ਆਰਾਮ ਨਾਲ ਇਮਰਾਨ ਦੇ ਘਰ ਚਲੇ ਜਾਂਦੇ ਸੀ, ਪਰ ਬੁਸ਼ਰਾ ਦੇ ਆਉਣ ਪਿੱਛੋਂ ਬਾਕੀਆਂ ਨੂੰ ਛਡੋ, ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਅੰਦਰ ਨਹੀਂ ਜਾ ਸਕਦੇ।
ਮਿਲੀ ਜਾਣਕਾਰੀ ਅਨੁਸਾਰ ਇਸ ਗੱਲਬਾਤ ਦੌਰਾਨ ਓਜ਼ਮਾ ਨੇ ਪਾਕਿਸਤਾਨੀ ਫੌਜ ਬਾਰੇ ਵੀ ਕਾਫੀ ਕੁਝ ਕਿਹਾ ਅਤੇ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਕੰਮ ਵਿਚ ਫੌਜ ਦਾ ਪੂਰਾ ਦਖਲ ਹੈ ਅਤੇ ਇਸ ਗਲਤ ਕੀ ਹੈ, ਪਾਕਿਸਤਾਨ ਵਿਚ ਇਹ ਹਮੇਸ਼ਾ ਤੋਂ ਹੁੰਦਾ ਆਇਆ ਹੈ। ਇਥੇ ਫੌਜ ਦੇ ਬਿਨਾਂ ਕੋਈ ਸਰਕਾਰ ਚੱਲ ਹੀ ਨਹੀਂ ਸਕਦੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ