Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਕੋਰੋਨਾ ਵਾਇਰਸ ਦੀ ਮਾਰ: ਬ੍ਰਾਜ਼ੀਲ ਵਿੱਚ ਇੱਕੋ ਦਿਨ ਵਿੱਚ 37,923 ਨਵੇਂ ਕੇਸ ਪਤਾ ਲੱਗੇ

July 06, 2020 07:46 AM

* ਭਾਰਤ ਵਿੱਚ ਵੀ ਇੱਕੋ ਦਿਨ ਰਿਕਾਰਡ 24,805 ਨਵੇਂ ਮਰੀਜ਼ ਮਿਲੇ

* ਕੋਰੋਨਾ ਨਾਲ ਮੌਤਾਂ ਦੀ ਗਿਣਤੀ ਪੱਖੋਂ ਮੈਕਸੀਕੋ ਪੰਜਵੀਂ ਥਾਂ ਪੁੱਜਾ

ਬਰਾਸੀਲੀਆ, 6 ਜੁਲਾਈ, (ਪੋਸਟ ਬਿਊਰੋ)- ਸਾਰੀ ਦੁਨੀਆ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧੀ ਜਾ ਰਹੀ ਹੈ। ਇਸ ਨਾਲ ਸਭ ਤੋਂ ਵੱਧ ਪ੍ਰਭਾਵਤ ਦੇਸ਼ਾਂ ਵਿੱਚੋਂ ਬ੍ਰਾਜੀਲ ਵਿੱਚ ਬੀਤੇ ਇੱਕੋ ਦਿਨ ਵਿੱਚ ਕੋਰੋਨਾ ਦੇ 37,923 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਮੈਕਸੀਕੋ ਮੌਤਾਂ ਦੇ ਪੱਖ ਤੋਂ ਪੰਜਵੇਂ ਥਾਂ ਚਲਾ ਗਿਆ ਹੈ।
ਬਰਾਜ਼ੀਲ ਦੇ ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 37,923 ਕੇਸ ਦਰਜ ਹੋਏ ਤੇ ਏਸੇ ਸਮੇਂ ਵਿੱਚ 1,091 ਹੋਰ ਮੌਤਾਂ ਹੋਈਆਂ ਹਨ। ਭਾਰਤ ਵਿੱਚ ਸੋਮਵਾਰ ਦੀ ਸਵੇਰ ਹੋਣ ਤੱਕ ਬਰਾਜ਼ੀਲ ਵਿੱਚ ਕੁੱਲ ਕੇਸਾਂ ਦੀ ਗਿਣਤੀ 16 ਲੱਖ ਤੋਂ ਟੱਪ ਚੁੱਕੀ ਹੈ ਅਤੇ ਕੁੱਲ ਮਿਲਾ ਕੇ 64,867 ਮੌਤਾਂ ਹੋ ਚੁੱਕੀਆਂ ਹਨ। ਸੰਸਾਰ ਭਰ ਵਿੱਚ ਅੱਜ ਤੱਕ ਕੁੱਲ ਕੇਸਾਂ ਦੀ ਕੁੱਲ ਗਿਣਤੀ ਇੱਕ ਕਰੋੜ ਪੰਦਰਾਂ ਲੱਖ ਤੋਂ ਵੱਧ ਅਤੇ ਮੌਤਾਂ ਦੀ ਗਿਣਤੀ ਪੰਜ ਲੱਖ ਛੱਤੀ ਹਜ਼ਾਰ ਤੋਂ ਵੱਧ ਹੋ ਚੁੱਕੀ ਹੈ। ਇਕੱਲੇ ਅਮਰੀਕਾ ਵਿੱਚ 29 ਲੱਖ 80 ਹਜ਼ਾਰ ਤੋਂ ਵੱਧ ਕੇਸ ਹੋਏ ਹਨ ਅਤੇ ਮੌਤਾਂ ਦੀ ਗਿਣਤੀ 1,32,552 ਦੱਸੀ ਗਈ ਹੈ। ਕੇਸਾਂ ਦੇ ਪੱਖੋਂ ਅਮਰੀਕਾ ਅਤੇ ਬਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਕੁੱਲ ਮਿਲਾ ਕੇ 6,97,836 ਕੇਸ ਹੋ ਚੁੱਕੇ ਹਨ ਅਤੇ ਮੌਤਾਂ ਦੀ ਗਿਣਤੀ 19,700 ਹੋ ਚੁੱਕੀ ਹੈ। ਮੌਤਾਂ ਦੇ ਪੱਖ ਤੋਂ ਅਮਰੀਕਾ, ਬਰਾਜ਼ੀਲ, ਬਰਤਾਨੀਆ ਅਤੇ ਇਟਲੀ ਦੇ ਬਾਅਦ ਮੈਕਸੀਕੋ ਪੰਜਵੇਂ ਥਾਂ ਪੁੱਜ ਗਿਆ ਹੈ, ਜਿੱਥੇ 30।366 ਮੌਤਾਂ ਹੋ ਚੁੱਕੀਆਂ ਹਨ।
ਸਰਕਾਰੀ ਸੂਚਨਾ ਮੁਤਾਬਕ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਤੇ ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿਚ ਪਹਿਲੀ ਵਾਰ ਇੱਕੋ ਦਿਨ ਵਿਚ ਕੋਰੋਨਾ ਦੇ ਤਕਰੀਬਨ 25 ਹਜ਼ਾਰ ਨਵੇਂ ਕੇਸ ਪਤਾ ਲੱਗੇ ਹਨ। ਇਨ੍ਹਾਂ ਵਿੱਚੋਂ ਇਕੱਲੇ ਮਹਾਰਾਸ਼ਟਰ ਵਿਚ ਕੁੱਲ ਕੇਸਾਂ ਦੀ ਗਿਣਤੀ ਤੋਂ ਲੱਖ ਤੋਂ ਟੱਪ ਚੁੱਕੀ ਹੈ ਤੇ ਇਸ ਰਾਜ ਵਿੱਚ 8671 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੇਸਾਂ ਦੀ ਗਿਣਤੀ 97,200 ਅਤੇ ਮੌਤਾਂ ਦੀ ਗਿਣਤੀ ਤਿੰਨ ਹਜ਼ਾਰ ਤੋਂ ਲੰਘ ਚੁੱਕੀ ਹੈ। ਗੁਜਰਾਤ ਵਿੱਚ ਮੌਤਾਂ ਦੀ ਗਿਣਤੀ 1925 ਅਤੇ ਤਾਮਿਲ ਨਾਡੂ ਵਿੱਚ 1450 ਦੱਸੀ ਗਈ ਹੈ। ਇਨ੍ਹਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ 773, ਪੱਛਮੀ ਬੰਗਾਲ ਵਿੱਚ 736, ਮੱਧ ਪ੍ਰਦੇਸ਼ ਵਿੱਚ 598 ਅਤੇ ਰਾਜਸਥਾਨ ਵਿੱਚ 447 ਮੌਤਾਂ ਹੋਈਆਂ ਹਨ। ਪੰਜਾਬ ਵਿੱਚ ਅੱਜ ਤੱਕ 6109 ਕੇਸਾਂ ਦੇ ਨਾਲ 164 ਮੌਤਾਂ ਹੋਣ ਦੀ ਖਬਰ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਮੌਤਾਂ ਅਤੇ ਕੇਸ ਅੰਮ੍ਰਿਤਸਰ ਜਿ਼ਲੇ ਨਾਲ ਸੰਬੰਧਤ ਦੱਸੇ ਗਏ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ