Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕੋਰੋਨਾ ਦਾ ਕਹਿਰ: 239 ਵਿਗਿਆਨੀਆਂ ਵੱਲੋਂ ਸੰਸਾਰ ਸਿਹਤ ਸੰਗਠਨ ਨੂੰ ਸਾਂਝੀ ਚੇਤਾਵਨੀ

July 06, 2020 07:47 AM

ਵਾਸ਼ਿੰਗਟਨ, 5 ਜੁਲਾਈ, (ਪੋਸਟ ਬਿਊਰੋ)- ਦੁਨੀਆ ਭਰ ਵਿੱਚ ਫੈਲੇ ਹੋਏ ਕੋਰੋਨਾ ਵਾਇਰਸ ਬਾਰੇ 239 ਵਿਗਿਆਨੀਆਂ ਨੇ ਸੰਸਾਰ ਸਿਹਤ ਸੰਗਠਨ (ਡਬਲਿਊ ਐੱਚ ਓ) ਨੂੰ ਸਾਂਝੀ ਚਿੱਠੀ ਲਿਖ ਕੇ ਚੇਤਾਵਨੀ ਦਿੱਤੀ ਹੈ। ਕਰੀਬ 32 ਦੇਸ਼ਾਂ ਨਾਲ ਸੰਬੰਧਤ ਇਨ੍ਹਾਂ ਵਿਗਿਆਨੀਆਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਹਵਾ ਵਿਚ ਵੀ ਰਹਿੰਦਾ ਹੈ। ਉਹ ਇਹ ਚਿੱਠੀ ਅਗਲੇ ਦਿਨਾਂ ਵਿੱਚ ਕਿਸੇ ਜਰਨਲ ਵਿਚ ਛਾਪਣਾ ਚਾਹੁੰਦੇ ਸਨ, ਪਰ ਇਸ ਤੋਂ ਪਹਿਲਾਂ ਇਹ ਚਿੱਠੀ ਮੀਡੀਆ ਵਿੱਚ ਲੀਕ ਹੋ ਗਈ ਹੈ, ਜਿਸ ਵਿੱਚ ਵਿਗਿਆਨੀਆਂ ਨੇ ਗਾਈਡਲਾਈਨਸ ਨੂੰ ਬਦਲਣ ਦੀ ਮੰਗ ਕੀਤੀ ਹੈ।
ਇਸ ਬਾਰੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ 239 ਵਿਗਿਆਨੀਆਂ ਨੇ ਸੰਸਾਰ ਸਿਹਤ ਸੰਗਠਨ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਹਵਾ ਵਿਚ ਮੌਜੂਦ ਮਾਮੂਲੀ ਕਣਾਂ ਨਾਲ ਵੀ ਲੋਕ ਪ੍ਰਭਾਵਤ ਹੋ ਰਹੇ ਹਨ ਤੇ ਲੱਗਦਾ ਹੈ ਕਿ ਕੋਰੋਨਾ ਵਾਇਰਸ ਹਵਾ ਵਿਚ ਲੰਬਾ ਸਮਾਂ ਰਹਿ ਸਕਦਾ ਅਤੇ ਕਈ ਮੀਟਰ ਦਾ ਫਾਸਲਾ ਤੈਅ ਕਰਕੇ ਨੇੜਲੇ ਲੋਕਾਂ ਨੂੰ ਇਸ ਨਾਲ ਪ੍ਰਭਾਵਤ ਕਰ ਸਕਦਾ ਹੈ। ਵਿਗਿਆਨੀਆਂ ਦੀ ਇਹ ਗੱਲ ਠੀਕ ਹੋਵੇ ਤਾਂ ਬੰਦ ਕਮਰੇ ਵਿਚ ਜਾਂ ਹੋਰ ਥਾਂ ਵੀ ਏਦਾਂ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੋ ਸਕਦਾ ਹੈ ਅਤੇ ਇਸ ਲਈ ਸਕੂਲਾਂ, ਦੁਕਾਨਾਂ ਤੇ ਅਜਿਹੀਆਂ ਹੋਰ ਥਾਵਾਂ ਉੱਤੇ ਕੰਮ ਕਰਦੇ ਲੋਕਾਂ ਨੂੰ ਹੋਰ ਸਾਵਧਾਨੀ ਵਰਤਣੀ ਹੋਵੇਗੀ। ਵਿਗਿਆਨੀਆਂ ਦੇ ਮੁਤਾਬਕ ਬੱਸ ਵਿਚ ਯਾਤਰਾ ਕਰਨਾ ਵੀ ਖਤਰਨਾਕ ਹੋ ਸਕਦਾ ਹੈ, ਕਿਉਂਕਿ ਕਰੀਬ 2 ਮੀਟਰ ਦੂਰ ਬੈਠਣ ਉੱਤੇ ਵੀ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਹੋ ਸਕਦੇ ਹਨ।
ਸੰਸਾਰ ਸਿਹਤ ਸੰਗਠਨ ਨੂੰ ਚਿੱਠੀ ਲਿਖਣ ਵਾਲੇ ਇਨ੍ਹਾਂ 239 ਵਿਗਿਆਨੀਆਂ ਦੀ ਟੀਮ ਵਿਚ ਸ਼ਾਮਲ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਯੂਨੀਵਰਸਿਟੀ ਆਫ ਤਕਨਾਲੋਜੀ ਦੀ ਪ੍ਰੋਫੈਸਰ ਲਿਡੀਯਾ ਮੋਰਾਵਸਕਾ ਨੇ ਕਿਹਾ ਹੈ ਕਿ ‘ਅਸੀਂ ਇਹ ਗੱਲ 100 ਫੀਸਦੀ ਭਰੋਸੇ ਨਾਲ ਕਹਿ ਰਹੇ ਹਾਂ।` ਵਿਗਿਆਨੀਆਂ ਦੇ ਨਵੇਂ ਦਾਅਵੇ ਨਾਲ ਵਿਸ਼ਵ ਸਿਹਤ ਸੰਗਠਨ ਨੂੰ ਆਪਣੀਆਂ ਗਾਈਡਲਾਈਨਸ ਬਦਲਣੀਆਂ ਪੈ ਸਕਦੀਆਂ ਹਨ। ਜਿਨ੍ਹਾਂ ਥਾਵਾਂ ਉੱਤੇ ਵੈਂਟੀਲੇਸ਼ਨ ਸਹੂਲਤਾਂ ਦੇ ਵਧੀਆ ਪ੍ਰਬੰਧ ਨਹੀਂ ਹਨ, ਓਥੇ ਲੋਕਾਂ ਨੂੰ ਦੂਰ ਬੈਠਣ ਦੇ ਬਾਵਜੂਦ ਬਾਕਾਇਦਾ ਮਾਸਕ ਪਾਉਣਾ ਪੈ ਸਕਦਾ ਹੈ। ਵਿਸ਼ਵ ਸਿਹਤ ਸੰਗਠਨ ਦਾ ਅਜੇ ਤੱਕ ਇਹ ਕਹਿਣਾ ਸੀ ਕਿ ਮੁੱਖ ਤੌਰ ਉੱਤੇ ਕੋਰੋਨਾ ਵਾਇਰਸ ਪੀੜਤ ਵਿਅਕਤੀ ਦੀ ਖੰਘ ਜਾਂ ਛਿੱਕ ਨਾਲ ਸਾਹ ਦੀਆਂ ਵੱਡੀਆਂ ਬੂੰਦਾਂ ਦੇ ਰਾਹੀਂ ਹੀ ਫੈਲਦਾ ਹੈ, ਪਰ ਇਹ ਵਿਗਿਆਨੀ ਇਸ ਨਾਲ ਸਹਿਮਤ ਨਹੀਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ