Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਪੁਰਾਣੇ ਜੋੜੀਦਾਰ ਲੱਖੋਵਾਲ ਤੇ ਬਾਦਲਾਂ ਦੇ ਰਿਸ਼ਤੇ ਵਿੱਚ ਕੁੜੱਤਣ ਦੇ ਸੰਕੇਤ

July 06, 2020 07:48 AM

* ਅਗਲਾ ਫੈਸਲਾ ਲੈਣ ਲਈ ਲੱਖੋਵਾਲ ਨੇ 10 ਨੂੰ ਮੀਟਿੰਗ ਸੱਦੀ


ਚੰਡੀਗੜ੍ਹ, 5 ਜੁਲਾਈ, (ਪੋਸਟ ਬਿਊਰੋ)- ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਮੰਡੀ ਬੋਰਡ ਦੇ ਮੁਖੀ ਵਜੋਂ ਮੰਤਰੀ ਦਾ ਦਰਜ਼ਾ ਲੈ ਕੇ ਸੱਤਾ ਦਾ ਸੁਖ ਮਾਣਦੇ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਆਸੀ ਸਾਂਝ ਟੁੱਟਣ ਵੱਲ ਵਧਦੀ ਦਿੱਸਣ ਲੱਗੀ ਹੈ। ਦੱਸਿਆ ਗਿਆ ਹੈ ਕਿ ਅਜਮੇਰ ਸਿੰਘ ਲੱਖੋਵਾਲ ਦੇ ਮੁਤਾਬਕ ਕਿਸਾਨਾਂ ਦਾ ਅਕਾਲੀ ਦਲ ਉੱਤੇ ਭਰੋਸਾ ਨਹੀਂ ਰਹਿ ਗਿਆ। ਲੱਖੋਵਾਲ ਧੜੇ ਦੀ ਇਸ ਨਵੀਂ ਸੋਚਣੀ ਦਾ ਮੁੱਢ ਜ਼ਿਲ੍ਹਾ ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਕਮੇਟੀ ਮੈਂਬਰ, ਜ਼ਿਲ੍ਹਾ ਪ੍ਰਧਾਨ, ਤਿੰਨ ਬਲਾਕ ਪ੍ਰਧਾਨਾਂ ਤੇ ਸੱਤ ਸਰਕਲ ਪ੍ਰਧਾਨਾਂ ਵੱਲੋਂ ਇਕ ਹੰਗਾਮੀ ਮੀਟਿੰਗ ਪਿੱਛੋਂ ਅਕਾਲੀ ਦਲ ਬਾਦਲ ਦੇ ਖਿਲਾਫ਼ ਬਿਆਨ ਦੇਣ ਨਾਲ ਹੋਇਆ ਹੈ, ਜਿਸ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ ਦਾ ਕੇਂਦਰ ਸਰਕਾਰ ਤੋਂ ਅਸਤੀਫਾ ਮੰਗਣ ਦੇ ਨਾਲ ਸੁਖਬੀਰ ਸਿੰਘ ਬਾਦਲ ਨੂੰ ਕਿਸਾਨ ਵਿਰੋਧੀ ਚਿਹਰਾ ਕਹਿ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਕਈ ਦਹਾਕਿਆਂ ਦੀ ਸਾਂਝ ਹੈ, ਪਰ ਇਸ ਵਕਤ ਇਹ ਸਿਆਸੀ ਘਟਨਾਵਾਂ ਕਾਰਨ ਟੁੱਟਣ ਕੰਢੇ ਪੁੱਜ ਗਈ ਸੁਣੀ ਜਾਂਦੀ ਹੈ। ਪਤਾ ਲੱਗਾ ਹੈ ਕਿ ਇਸ ਗਰੁੱਪ ਵਿੱਚ ਬਗਾਵਤੀ ਰੌਂਅ ਅਸਲ ਵਿੱਚ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਹਾਰ ਤੋਂ ਉੱਠਿਆ ਹੈ। ਕਿਹਾ ਜਾ ਰਿਹਾ ਹੈ ਕਿ ਜ਼ਿਲ੍ਹਾ ਬਰਨਾਲਾ ਤੋਂ ਇਸ ਪਾਟਕ ਦਾ ਮੁੱਢ ਬੱਝਾ ਹੈ ਤੇ ਛੇਤੀ ਹੀ ਪੰਜਾਬ ਪੱਧਰ ਉੱਤੇ ਫੈਲ ਸਕਦਾ ਹੈ। ਇਸ ਮਕਸਦ ਲਈ ਅਜਮੇਰ ਸਿੰਘ ਲੱਖੋਵਾਲ ਨੇ 10 ਜੁਲਾਈ ਨੂੰ ਲੁਧਿਆਣਾ ਵਿਖੇ ਸੂਬਾ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਸੱਦੀ ਹੈ, ਜਿਸ ਵਿੱਚ ਬਾਦਲਾਂ ਦੇ ਖਿਲਾਫ਼ ਸੂਬਾ ਪੱਧਰ ਉੱਤੇ ਮੁਹਿੰਮ ਛੇੜਨ ਲਈ ਲੱਖੋਵਾਲ ਕਿਸਾਨ ਯੂਨੀਅਨ ਦੇ ਆਗੂ ਅਤੇ ਵਰਕਰ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਤੋਂ ਨਿਖੇੜਨ ਵਾਲਾ ਕੋਈ ਫੈਸਲਾ ਵੀ ਲੈ ਸਕਦੇ ਹਨ।
ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਵਲੋਂ ਖੇਤੀ ਖੇਤਰ ਬਾਰੇ ਆਰਡੀਨੈਂਸ ਜਾਰੀ ਕਰਨ ਉੱਤੇ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਕਾਰਨ ਅਜਮੇਰ ਸਿੰਘ ਲੱਖੋਵਾਲ ਨਾਰਾਜ਼ ਹਨ ਅਤੇ ਇਹ ਨਾਰਾਜ਼ਗੀ ਭਾਰੀ ਪੈ ਸਕਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ