Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਗੁਲਜ਼ਾਰ ਤੋਂ ਮਿਲੀ ਸਲਾਹ ਨਾਲ ਨਿਰਾਸ਼ਾ ਤੋਂ ਬਚੇ ਹਨ ਜਿਮੀ ਸ਼ੇਰਗਿੱਲ

July 06, 2020 09:28 AM

ਕਦੇ-ਕਦੇ ਜਾਣ-ਅਣਜਾਣੇ ਕੋਈ ਸਲਾਹ ਮਿਲ ਜਾਂਦੀ ਹੈ, ਜੋ ਸਾਰੀ ਉਮਰ ਕੰਮ ਆਉਂਦੀ ਹੈ। ਜਿਮੀ ਸ਼ੇਰਗਿੱਲ ਦੇ ਨਾਲ ਵੀ ਅਜਿਹਾ ਹੀ ਵਾਪਰਿਆ। ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਆਪਣੇ ਪ੍ਰਸ਼ੰਸਕਾਂ ਨਾਲ ਗੱਲ ਕਰਦੇ ਹੋਏ ਜਿਮੀ ਨੇ ਖੁਦ ਨੂੰ ਤਣਾਅ ਅਤੇ ਨਿਰਾਸ਼ਾ ਤੋਂ ਦੂਰ ਰੱਖਣ ਦੇ ਰਾਜ਼ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਕਰੀਅਰ ਦੇ ਸ਼ੁਰੂ ਵਿੱਚ ਇਹ ਹਰ ਚੀਜ਼ ਬਾਰੇ ਬਹੁਤ ਜ਼ਿਆਦਾ ਸੋਚਦੇ ਸਨ। ਸਾਲ 1996 ਵਿੱਚ ਫਿਲਮ ‘ਮਾਚਿਸ’ ਦੀ ਸ਼ੂਟਿੰਗ ਦੇ ਦੌਰਾਨ ਫਿਲਮ ਦੇ ਨਿਰਦੇਸ਼ਕ ਗੁਲਜ਼ਾਰ ਨੇ ਉਨ੍ਹਾਂ ਨੂੰ ਸਿਖਾਇਆ ਕਿ ਅਭਿਨੇਤਾ ਲਈ ਲਗਾਤਾਰ ਕੰਮ ਕਰਦੇ ਰਹਿਣਾ ਸਭ ਤੋਂ ਮਹੱਤਵ ਪੂਰਨ ਹੈ। ਕਿਸੇ ਪ੍ਰੋਜੈਕਟ ਦੀ ਸਫਲਤਾ 'ਤੇ ਜ਼ਿਆਦਾ ਘੁਮੰਡ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਅਸਫਲਤਾ ਤੋਂ ਜ਼ਿਆਦਾ ਪਰੇਸ਼ਾਨ ਹੋਣਾ ਚਾਹੀਦਾ ਹੈ। ਉਸ ਨੂੰ ਉਥੇ ਛੱਡ ਕੇ ਅੱਗੇ ਵਧਣਾ ਹੀ ਤਣਾਅ ਅਤੇ ਨਿਰਾਸ਼ਾ ਤੋਂ ਬਚਣ ਦਾ ਸਭ ਤੋਂ ਵੱਡਾ ਮੰਤਰ ਹੈ।
ਇਸ ਦੌਰਾਨ ਪਰਵਰਵਾਦ 'ਤੇ ਚੱਲਦੀ ਬਹਿਸ ਬਾਰੇ ਜਿਮੀ ਨੇ ਕਿਹਾ ਕਿ ਇਹ ਹਰ ਖੇਤਰ ਵਿੱਚ ਚੱਲਦਾ ਹੈ। ਜੇ ਕੋਈ ਵਪਾਰੀ ਆਪਣੇ ਬੇਟੇ ਨੂੰ ਵਪਾਰੀ ਬਣਾਉਣਾ ਚਾਹੁੰਦਾ ਹੈ ਤਾਂ ਇਸ ਵਿੱਚ ਬੁਰਾਈ ਨਹੀਂ। ਪਰਵਾਰਵਾਦ ਦੇ ਕਾਰਨ ਜੇ ਕਿਸੇ ਨਵੇਂ ਕਲਾਕਾਰ ਦੀ ਰਾਹ ਵਿੱਚ ਰੁਕਾਵਟ ਆਉਂਦੀ ਹੈ ਤਾਂ ਗਲਤ ਹੈ। ਅਗਲੇ ਦਿਨਾਂ ਵਿੱਚ ਜਿਮੀ ਪੰਜਾਬੀ ਫਿਲਮ ‘ਸ਼ਰੀਕ 2’ ਵਿੱਚ ਨਜ਼ਰ ਆਉਣਗੇ। ਪੰਜਾਬੀ ਫਿਲਮਾਂ ਵਿੱਚ ਆਪਣੀ ਦਿਲਚਸਪੀ ਦੇ ਬਾਰੇ ਵਿੱਚ ਜਿਮੀ ਕਹਿੰਦੇ ਨੇ ਕਿਹਾ ਡਾਇਰੈਕਟਰ ਮਨਮੋਹਨ ਸਿੰਘ ਦੇ ਨਾਲ ਪਹਿਲੀ ਫਿਲਮ ਵਿੱਚ ਕੰਮ ਕਰਨ ਦੇ ਬਾਅਦ ਹੀ ਉਨ੍ਹਾਂ ਨੇ ਤੈਅ ਕਰ ਲਿਆ ਸੀ ਕਿ ਉਹ ਹਰ ਸਾਲ ਘੱਟ ਤੋਂ ਘੱਟ ਇੱਕ ਪੰਜਾਬੀ ਫਿਲਮ ਜ਼ਰੂਰ ਕਰਨਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ