Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਓਸ਼ਵਾ ਵਿੱਚ ਘਰ ਨੂੰ ਲੱਗੀ ਅੱਗ, 6 ਵਿਅਕਤੀਆਂ ਨੂੰ ਇਲਾਜ ਲਈ ਲਿਜਾਇਆ ਗਿਆ ਹਸਪਤਾਲ

July 06, 2020 05:16 PM

ਓਸਵਾ, 6 ਜੁਲਾਈ (ਪੋਸਟ ਬਿਊਰੋ) : ਓਸ਼ਵਾ ਵਿੱਚ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਛੇ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਓਨਟਾਰੀਓ ਫਾਇਰ ਮਾਰਸ਼ਲ ਆਫਿਸ ਨੂੰ ਇਸ ਮਾਮਲੇ ਦੀ ਜਾਂਚ ਦੀ ਜਿ਼ੰਮੇਵਾਰੀ ਸੌਂਪੀ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਘਰ ਵਿੱਚ ਕਿਰਾਏ ਉੱਤੇ ਕਮਰੇ ਦਿੱਤੇ ਜਾਂਦੇ ਸਨ।

ਫਾਇਰ ਅਮਲੇ ਨੇ ਦੱਸਿਆ ਕਿ ਬਲੂਅਰ ਸਟਰੀਟ ਈਸਟ ਨੇੜੇ ਐਲਬਰਟ ਸਟਰੀਟ ਉੱਤੇ ਸਥਿਤ ਘਰ ਵਿੱਚ ਸਵੇਰੇ 7:00 ਵਜੇ ਅੱਗ ਲੱਗਣ ਦੀ ਖਬਰ ਮਿਲਣ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ ਤਾਂ ਅੱਗ ਪੂਰੀ ਤਰ੍ਹਾਂ ਭੜਕ ਚੁੱਕੀ ਸੀ। ਫਾਇਰ ਚੀਫ ਡੈਰਿਕ ਕਲਾਰਕ ਨੇ ਦੱਸਿਆ ਕਿ ਮਾਮਲਾ ਉਸ ਸਮੇਂ ਵਿਗੜਦਾ ਲੱਗਿਆ ਜਦੋਂ ਅੱਗ ਨੇੜੇ ਸਥਿਤ ਗੈਸ ਸਟੇਸ਼ਨ ਵੱਲ ਵਧਣ ਲੱਗੀ।

ਮੌਕੇ ਉੱਤੇ ਪਹੁੰਚੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲਾਰਕ ਨੇ ਆਖਿਆ ਕਿ ਫਾਇਰ ਅਮਲੇ ਨੇ ਅੱਗ ਨੂੰ ਅਗੇ ਵਧਣ ਤੋਂ ਰੋਕ ਲਿਆ। ਪੈਰਾਮੈਡਿਕਸ ਨੇ ਛੇ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿੱਚ ਕਈਆਂ ਨੂੰ ਧੂੰਆਂ ਚੜ੍ਹ ਗਿਆ ਸੀ ਤੇ ਕਈ ਮਾਮੂਲੀ ਝੁਲਸ ਗਏ ਸਨ। ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਗਈ। ਸੱਤਵੇਂ ਵਿਅਕਤੀ ਨੂੰ ਕੋਈ ਸਮੱਸਿਆ ਨਹੀਂ ਹੋਈ ਤੇ ਅੱਠਵਾਂ ਵਿਅਕਤੀ, ਜਿਸ ਨੂੰ ਪਹਿਲਾਂ ਲਾਪਤਾ ਮੰਨਿਆ ਜਾ ਰਿਹਾ ਸੀ ਉਹ ਕਿਸੇ ਹੋਰ ਘਰ ਵਿੱਚੋਂ ਮਿਲ ਗਿਆ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ