Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਪੰਜਾਬ

ਮਿਸ਼ਨ ਫਤਹਿ: ਹੁਣ ਸਿੱਖਿਆ ਵਿਭਾਗ ਵਲੋਂ ਕਰੋਨਾ ਦੀ ਮਹਾਂਮਾਰੀ ਬਾਰੇ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਗੱਡੀਆਂ ਵਿਚ ‘ਫੱਟੀਆਂ’ ਲਾਉਣ ਦੀ ਮੁਹਿੰਮ ਸ਼ੁਰੂ

July 06, 2020 06:27 PM

ਚੰਡੀਗੜ੍ਹ, 6 ਜੁਲਾਈ (ਪੋਸਟ ਬਿਊਰੋ): ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਆਰੰਭੀ ਪ੍ਰਭਾਵਸ਼ਾਲੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਹੁਣ ਗੱਡੀਆਂ ਵਿਚ ‘ਫੱਟੀਆਂ’ ਲਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ 'ਮਿਸ਼ਨ ਫਤਿਹ' ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿਚ ‘ਫੱਟੀਆਂ’ ਟੰਗਣ ਲਈ ਬਣਾ ਕੇ ਵੰਡਣ ਦਾ ਫੈਸਲਾ ਲਿਆ ਗਿਆ ਹੈ ਅਤੇ ਇਹ ‘ਫੱਟੀਆਂ’ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ ਜ਼ਿਲੇ ਤੋਂ ਕੀਤੀ ਗਈ ਹੈ ਅਤੇ ਕੁੱਝ ਦਿਨਾਂ ਵਿਚ ਹੀ ਇਹ ਮੁਹਿੰਮ ਸਮੁੱਚੇ ਸੂਬੇ ਵਿਚ ਅਮਲ 'ਚ ਆ ਜਾਵੇਗੀ।
ਬੁਲਾਰੇ ਦੇ ਅਨੁਸਾਰ ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਵੀ ਆਰੰਭੀ ਹੋਈ ਹੈ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ ‘ਪ੍ਰਣ’ ਕਰਾਇਆ ਜਾ ਰਿਹਾ ਹੈ। ਬੁਲਾਰੇ ਦੇ ਅਨੁਸਾਰ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪੋਸਟਰਾਂ ਵਿਚ ਕੋਰੋਨਾ ਮਹਾਂਮਾਰੀ ਵਿਰੁਧ ‘ਮਿਸ਼ਨ ਫਤਹਿ’ ਨੂੰ ਪੂਰੀ ਤਰਾਂ ਕਾਮਯਾਬ ਬਨਾਉਣ ਵਾਸਤੇ ਵਾਰ ਵਾਰ ਹੱਥ ਧੋਣ, ਮਾਸਕ ਪਹਿਣਨ, ਸਮਾਜਿਕ ਦੂਰੀ ਬਣਾਈ ਰੱਖਣ, ਨਿੱਜੀ ਜਾਂ ਸਰਵਜਨਕ ਸਾਧਨਾਂ ਰਾਹੀਂ ਸਫ਼ਰ ਕਰਨ ਸਮੇਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੋਵਾ ਐਪ ਡਾਊਨ ਲੋਰਡ ਕਰਨ ਵਾਸਤੇ ਵੀ ਪੋਸਟਰਾਂ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾ ਜੋ ਕਰੋਨਾ ਨਾਲ ਲੜਨ ਦਾ ਸੁਨੇਹਾ ਅਤੇ ਢੰਗ-ਤਰੀਕਾ ਹਰੇਕ ਵਿਅਕਤੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਇਆ ਜਾ ਸਕੇ।
ਗੌਰਤਲਬ ਹੈ ਕਿ ਇਸ ਸਮੇਂ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਮੱਦੇਨਜ਼ਰ ਜਾਗਰੂਕਤਾ ਮੁਹਿੰਮ ਅਤੇ ਹਰੇਕ ਨਾਗਰਿਕ ਵਲੋਂ ਸਰਕਾਰੀ ਹਦਾਇਤਾਂ ਨੂੰ ਮੰਨਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ