Welcome to Canadian Punjabi Post
Follow us on

29

March 2024
 
ਕੈਨੇਡਾ

ਤਿਕੋਣੀ ਮੀਟਿੰਗ ਵਿੱਚ ਹਿੱਸਾ ਲੈਣ ਡੀਸੀ ਨਹੀਂ ਜਾਣਗੇ ਟਰੂਡੋ

July 06, 2020 11:09 PM

ਓਟਵਾ, 6 ਜੁਲਾਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਹਫਤੇ ਵਾਸਿ਼ੰਗਟਨ, ਡੀਸੀ ਦਾ ਦੌਰਾ ਨਹੀਂ ਕਰਨਗੇ। ਉਨ੍ਹਾਂ ਮੈਕਸਿਕੋ ਦੇ ਰਾਸ਼ਟਰਪਤੀ ਆਂਦਰੇਸ ਮੈਨੂਅਲ ਲੋਪੇਜ਼ ਓਬ੍ਰਾਡੌਰ ਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਕਰਨ ਲਈ ਜਾਣਾ ਸੀ।

ਪ੍ਰਧਾਨ ਮੰਤਰੀ ਆਫਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਬੱੁਧਵਾਰ ਨੂੰ ਹੋਣ ਵਾਲੀ ਮੀਟਿੰਗ ਲਈ ਅਸੀਂ ਅਮਰੀਕਾ ਤੇ ਮੈਕਸਿਕੋ ਨੂੰ ਸੁ਼ੱਭ ਕਾਮਨਾਵਾਂ ਦਿੰਦੇ ਹਾਂ। ਇਹ ਵੀ ਆਖਿਆ ਗਿਆ ਕਿ ਇਸ ਮੀਟਿੰਗ ਵਿੱਚ ਕੈਨੇਡਾ ਦੇ ਹਿੱਸਾ ਲੈਣ ਦੀ ਵੀ ਸੰਭਾਵਨਾ ਸੀ ਪਰ ਪ੍ਰਧਾਨ ਮੰਤਰੀ ਇਸ ਹਫਤੇ ਕੈਬਨਿਟ ਮੀਟਿੰਗਾਂ ਤੇ ਪਾਰਲੀਆਮੈਂਟ ਦੀ ਲੰਮੇਂ ਸਮੇਂ ਤੋਂ ਤੈਅ ਕੀਤੀ ਸਿਟਿੰਗ ਵਿੱਚ ਰੁੱਝੇ ਹੋਣ ਕਾਰਨ ਇਸ ਵਾਰੀ ਇਸ ਤਿਕੋਣੀ ਮੀਟਿੰਗ ਵਿੱਚ ਹਿੱਸਾ ਨਹੀਂ ਲੈ ਸਕਣਗੇ।

ਇਹ ਤਿਕੋਣੀ ਮੀਟਿੰਗ ਨਵੇਂ ਨਾਫਟਾ ਸਮਝੌਤੇ ਦੇ ਲਾਗੂ ਹੋਣ ਦੇ ਮੱਦੇਨਜ਼ਰ ਹੋਣ ਜਾ ਰਹੀ ਸੀ। ਇਸ ਦੌਰਾਨ ਇਸ ਬਿਆਨ ਵਿੱਚ ਕੈਨੇਡਾ ਨੇ ਇਹ ਵੀ ਆਖਿਆ ਕਿ ਉਹ ਆਪਣੇ ਨਾਫਟਾ ਭਾਈਵਾਲਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ ਤਾਂ ਕਿ ਤਿੰਨਾਂ ਦੇਸ਼ਾਂ ਵਿੱਚ ਇਹ ਸਮਝੌਤਾ ਕਾਰਗਰ ਹੋ ਸਕੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਲੋਪੇਜ਼ ਓਬ੍ਰਾਡੌਰ ਦੀ ਇਸ ਹਫਤੇ ਟਰੰਪ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਟਰੂਡੋ ਵੱਲੋਂ ਮੈਕਸਿਕੋ ਦੇ ਰਾਸ਼ਟਰਪਤੀ ਨਾਲ ਫੋਨ ਉੱਤੇ ਗੱਲ ਕੀਤੀ ਜਾਵੇਗੀ।

ਇਹ ਪੱੁਛੇ ਜਾਣ ਉੱਤੇ ਕਿ ਕੀ ਉਹ ਜੀ7 ਮੀਟਿੰਗ ਵਿੱਚ ਹਿੱਸਾ ਲੈਣ ਬਾਰੇ ਵਿਚਾਰ ਕਰ ਰਹੇ ਹਨ ਤਾਂ ਟਰੂਡੋ ਨੇ ਆਖਿਆ ਕਿ ਕੈਨੇਡਾ-ਅਮਰੀਕਾ ਸਰਹੱਦੀ ਪਾਬੰਦੀਆਂ ਕਾਰਨ ਉਹ ਪਬਲਿਕ ਹੈਲਥ ਅਧਿਕਾਰੀਆਂ ਦੀ ਸਲਾਹ ਮੁਤਾਬਕ ਹੀ ਫੈਸਲਾ ਕਰਨਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼