Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਈਰਾਨ ਦੇ ਹਰ ਹਾਦਸੇ ਵਿੱਚ ਇਜ਼ਰਾਈਲ ਦਾ ਹੱਥ ਨਹੀਂ ਹੋ ਸਕਦਾ

July 06, 2020 11:14 PM

ਯੇਰੂਸ਼ਲਮ, 6 ਜੁਲਾਈ (ਪੋਸਟ ਬਿਊਰੋ)- ਈਰਾਨ ਦੇ ਨਤਾਂਜ ਐਟਮੀ ਕੇਂਦਰ ਵਿੱਚ ਹੋਏ ਧਮਾਕੇ ਬਾਰੇ ਇਜ਼ਰਾਈਲ ਨੇ ਸਫਾਈ ਦਿੱਤੀ ਕਿ ਈਰਾਨ ਵਿੱਚ ਹੁੰਦੀ ਹਰ ਰਹੱਸਮਈ ਘਟਨਾ ਲਈ ਉਸ ਨੂੰ ਦੋਸ਼ੀ ਠਹਿਰਾਉਣਾ ਠੀਕ ਨਹੀਂ।
ਅਸਲ ਵਿੱਚ ਈਰਾਨੀ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਧਮਾਕਾ ਇੱਕ ਸਾਈਬਰ ਹਮਲੇ ਦਾ ਨਤੀਜਾ ਸੀ। ਕੱਲ੍ਹ ਇਸ ਅੰਡਰਗਰਾਊਂਡ ਯੂਰੇਨੀਅਮ ਵਿਕਾਸ ਕੇਂਦਰ ਦੇ ਇੱਕ ਹਿੱਸੇ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਸੀ। ਇਜ਼ਰਾਈਲੀ ਰੇਡੀਓ ਵੱਲੋਂ ਇੱਕ ਸਵਾਲ ਦੇ ਜਵਾਬ ਵਿੱਚ ਰੱਖਿਆ ਮੰਤਰੀ ਬੇਨੀ ਗੇਟਜ ਨੇ ਕਿਹਾ, ਈਰਾਨ ਵਿੱਚ ਹੋਣ ਵਾਲੀ ਹਰ ਘਟਨਾ ਦੇ ਪਿੱਛੇ ਸਾਡਾ ਹੱਥ ਹੋਣਾ ਜ਼ਰੂਰੀ ਨਹੀਂ। ਐਟਮੀ ਟੈਕਨਾਲੋਜੀ ਦੀਆਂ ਆਪਣੀਆਂ ਮੁਸ਼ਕਲਾਂ ਹਨ ਅਤੇ ਉਨ੍ਹਾਂ ਦੇ ਸੁਰੱਖਿਆ ਮਾਪਦੰਡਾਂ ਵਿੱਚ ਭਾਰੀ ਕਮੀ ਹੈ। ਮੈਂ ਇਹ ਪੱਕੇ ਤੌਰ 'ਤੇ ਨਹੀਂ ਕਹਿ ਸਕਦਾ ਕਿ ਉਹ ਇਸ ਨੂੰ ਤਰੀਕੇ ਨਾਲ ਚਲਾਉਣ ਦੇ ਸਮਰੱਥ ਵੀ ਹਨ।
ਦੂਸਰੇ ਪਾਸੇ ਰਾਈਟਰ ਨਾਲ ਗੱਲਬਾਤ ਵਿੱਚ ਤਿੰਨ ਈਰਾਨੀ ਅਧਿਕਾਰੀਆਂ ਨੇ ਕਿਹਾ ਹੈ ਕਿ ਨਤਾਂਜ ਵਿੱਚ ਹੋਇਆ ਧਮਾਕਾ ਸਾਈਬਰ ਹਮਲੇ ਦਾ ਨਤੀਜਾ ਸੀ, ਪਰ ਇਸ ਦਾ ਕੋਈ ਸਬੂਤ ਨਹੀਂ ਹੈ। ਇਨ੍ਹਾਂ ਵਿੱਚੋਂ ਦੋ ਅਧਿਕਾਰੀਆਂ ਨੇ ਇਸ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਸੀ। ਈਰਾਨ ਦੀ ਸਰਕਾਰੀ ਨਿਊਜ਼ ਏਜੰਸੀ ਇਰਨਾ ਵਿੱਚ ਛਪੇ ਇੱਕ ਲੇਖ ਵਿੱਚ ਕਿਹਾ ਗਿਆ ਹੈ ਕਿ ਇਸ ਹਮਲੇ ਪਿੱਛੇ ਇਜ਼ਰਾਈਲ ਅਤੇ ਅਮਰੀਕਾ ਵਰਗੇ ਦੁਸ਼ਮਣਾਂ ਦਾ ਹੱਥ ਹੋ ਸਕਦਾ ਹੈ, ਪਰ ਇਸ ਲਈ ਸਿੱਧੇ ਤੌਰ 'ਤੇ ਕਿਸੇ ਨੂੰ ਜ਼ਿੰਮੇਵਾਰ ਨਹੀਂ ਕਿਹਾ ਗਿਆ। ਮੰਨਿਆ ਜਾਂਦਾ ਹੈ ਕਿ ਪੱਛਮੀ ਏਸ਼ੀਆ ਵਿੱਚ ਇਜ਼ਰਾਈਲ ਇੱਕੋ-ਇੱਕ ਐਟਮੀ ਤਾਕਤ ਹੈ ਤੇ ਉਸ ਨੇ ਇਹ ਧਾਰਿਆ ਹੋਇਆ ਹੈ ਕਿ ਈਰਾਨ ਨੂੰ ਕਿਸੇ ਵੀ ਕੀਮਤ 'ਤੇ ਪਰਮਾਣੂ ਹਥਿਆਰ ਨਹੀਂ ਬਣਾਉਣ ਦੇਵੇਗਾ। ਇਜ਼ਰਾਈਲ ਇਸ ਨੂੰ ਆਪਣੀ ਹੋਂਦ ਲਈ ਖਤਰਾ ਮੰਨਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ