Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਜਲੰਧਰ ਵਿੱਚ ਗੈਂਗਵਾਰ ਵਿੱਚ ਨੌਜਵਾਨ ਨੂੰ ਗੋਲੀ ਮਾਰੀ

July 06, 2020 11:26 PM

ਜਲੰਧਰ, 6 ਜੁਲਾਈ (ਪੋਸਟ ਬਿਊਰੋ)- ਲਾਕਡਾਊਨ ਦੌਰਾਨ ਜਲੰਧਰ ਵਿੱਚ ਕੱਲ੍ਹ ਰਾਤ ਗੋਲੀ ਚੱਲਣ ਦੀ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਗੋਲੀ ਕਾਂਡ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਲੁਧਿਆਣੇ ਰੈਫਰ ਕਰ ਦਿੱਤਾ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਗਈ ਹੈ। ਪੁਲਸ ਨੇ ਇਸ ਕੇਸ ਵਿੱਚ ਨੌਜਵਾਨ ਵੱਲੋਂ ਦੱਸੀ ਕਹਾਣੀ ਨੂੰ ਗਲਤ ਦੱਸ ਕੇ ਇਸ ਨੂੰ ਅਪਰਾਧੀਆਂ ਦੀ ਆਪਸ ਵਿੱਚ ਵਾਪਰੀ ਘਟਨਾ ਦੱਸਿਆ ਹੈ।
ਇਸ ਸੰਬੰਧ ਵਿੱਚ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੂੰ ਇਹ ਸੂਚਨਾ ਮਿਲੀ ਸੀ ਕਿ ਨਿਤਿਨ ਅਰੋੜਾ ਨਾਂਅ ਦਾ ਨੌਜਵਾਨ ਨਕੋਦਰ ਰੋਡ ਨੇੜੇ ਲਵਲੀ ਟਿੰਬਰ ਹਾਊਸ ਵਿਖੇ ਗੋਲੀ ਲੱਗਣ ਕਰ ਕੇ ਜ਼ਖਮੀ ਹੋ ਗਿਆ ਹੈ। ਓਥੇ ਪੁਲਸ ਪਹੁੰਚੀ ਤਾਂ ਨੌਜਵਾਨ ਨੇ ਇਹ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਕਿ ਉਸ 'ਤੇ ਹਮਲਾ ਉਸ ਦੇ ਵਿਰੋਧੀ ਗਰੁੱਪ ਨੇ ਕੀਤਾ ਹੈ। ਭੁੱਲਰ ਨੇ ਦੱਸਿਆ ਕਿ ਕੇਸ ਦੀ ਬਰੀਕੀ ਨਾਲ ਜਾਂਚ ਕਰਨ ਉੱਤੇ ਪੁਲਸ ਨੇ ਰਜਤ ਗੰਗੋਤਰਾ ਨਾਂਅ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਗੋਲੀ ਚੱਲਣ ਦੀ ਇਸ ਘਟਨਾ ਵਿੱਚ ਨਿਤਿਨ ਅਰੋੜਾ ਨਾਲ ਸੀ। ਭੁੱਲਰ ਨੇ ਦੱਸਿਆ ਕਿ ਜੁਰਮ ਕਰਨ ਤੋਂ ਪਹਿਲਾਂ ਇਨ੍ਹਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ, ਜਿਸ 'ਤੇ ਰਜਤ ਗੰਗੋਤਰਾ ਨੇ ਆਕਾਸ਼ਦੀਪ ਨੂੰ ਨਿਤਿਨ ਅਰੋੜਾ ਉੱਤੇ ਗੋਲੀ ਚਲਾਉਣ ਲਈ ਉਕਸਾਇਆ ਸੀ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਰਜਤ ਗੰਗੋਤਰਾ, ਆਕਾਸ਼ਦੀਪ ਅਤੇ ਨਿਤਿਨ ਅਰੋੜਾ ਅਤੇ ਤਿੰਨ ਹੋਰਨਾਂ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ