Welcome to Canadian Punjabi Post
Follow us on

02

July 2025
 
ਕੈਨੇਡਾ

ਬੌਬ ਰੇਅ ਹੋਣਗੇ ਸੰਯੁਕਤ ਰਾਸ਼ਟਰ ਵਿੱਚ ਕੈਨੇਡਾ ਦੇ ਨਵੇਂ ਅੰਬੈਸਡਰ

July 07, 2020 05:49 AM

ਓਟਵਾ, 6 ਜੁਲਾਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬੌਬ ਰੇਅ ਨੂੰ ਸੰਯੁਕਤ ਰਾਸ਼ਟਰ ਵਿੱਚ ਕੈਨੇਡਾ ਦਾ ਨਵਾਂ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ।

ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਵਿੱਚ ਆਪਣੀ ਆਰਜ਼ੀ ਸੀਟ ਗੁਆਉਣ ਤੋਂ ਕੁੱਝ ਹਫਤੇ ਬਾਅਦ ਕੈਨੇਡਾ ਵੱਲੋਂ ਇਸ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਟਰੂਡੋ ਸਰਕਾਰ ਵਿੱਚ 71 ਸਾਲਾ ਬੌਬ ਰੇਅ ਵੱਲੋਂ ਨਿਭਾਈਆਂ ਜਾਣ ਵਾਲੀਆਂ ਭੂਮਿਕਾਵਾਂ ਦੀ ਸੂਚੀ ਹੁਣ ਹੋਰ ਲੰਮੀ ਹੋ ਗਈ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬੌਬ ਰੇਅ ਆਪਣੇ ਪਿਤਾ ਦੇ ਨਕਸ਼ੇ ਕਦਮ ੳੱੁਤੇ ਚੱਲ ਰਹੇ ਹਨ। ਸੌਲ ਰੇਅ ਵੀ 1972 ਤੋਂ 1976 ਤੱਕ ਸੰਯੁਕਤ ਰਾਸ਼ਟਰ ਵਿੱਚ ਕੈਨੇਡਾ ਦੇ ਅੰਬੈਸਡਰ ਰਹੇ ਸਨ।

ਟਰੂਡੋ ਨੇ ਇੱਕ ਬਿਆਨ ਵਿੱਚ ਆਖਿਆ ਕਿ ਬੌਬ ਰੇਅ ਨੇ ਆਪਣੀ ਜਿ਼ੰਦਗੀ ਕੈਨੇਡੀਅਨਾਂ ਤੇ ਸਾਡੇ ਦੇਸ਼ ਦੀ ਸੇਵਾ ਕਰਨ ਲਈ ਸਮਰਪਿਤ ਕੀਤੀ ਹੋਈ ਹੈ। ਉਨ੍ਹਾਂ ਦਾ ਤਜਰਬਾ ਤੇ ਸੋਚ ਸੰਯੁਕਤ ਰਾਸ਼ਟਰ ਵਿੱਚ ਕੈਨੇਡਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੁਮਿਕਾ ਨਿਭਾਉਣਗੇ। ਰੇਅ, ਮਾਰਕ-ਆਂਦਰੇ ਬਲੈਂਚਰਡ ਦੀ ਥਾਂ ਲੈਣਗੇ। ਅਪਰੈਲ 2016 ਵਿੱਚ ਯੂਐਨ ਵਿੱਚ ਅੰਬੈਸਡਰ ਦਾ ਅਹੁਦਾ ਸਾਂਭਣ ਵਾਲੇ ਬਲੈਂਚਰਡ ਨੇ ਇਸ ਸਾਲ ਦੇ ਸੁ਼ਰੂ ਵਿੱਚ ਟਰੂਡੋ ਨੂੰ ਆਪਣਾ ਅਹੁਦਾ ਛੱਡਣ ਦੇ ਇਰਾਦੇ ਬਾਰੇ ਜਾਣੂ ਕਰਵਾ ਦਿੱਤਾ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ