Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੋਰੋਨਾ ਵਾਇਰਸ ਦੀ ਮਾਰ: ਪੰਜਾਬ ਵਿੱਚ 3 ਹੋਰ ਮਰੀਜ਼ ਮਰਨ ਨਾਲ ਮੌਤਾਂ ਦੀ ਗਿਣਤੀ 168 ਹੋਈ

July 07, 2020 07:15 AM

* ਫਤਿਹਗੜ੍ਹ ਸਾਹਿਬ ਜਿ਼ਲੇ ਵਿੱਚ ਪਹਿਲੀ ਮੌਤ ਦੀ ਖਬਰ


ਚੰਡੀਗ੍ਹੜ, 6 ਜੁਲਾਈ, (ਪੋਸਟ ਬਿਊਰੋ)- ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ ਕਾਰਨ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਫਤਿਹਗੜ੍ਹ ਸਾਹਿਬ ਜਿ਼ਲੇ ਵਿੱਚ ਅੱਜ ਇੱਕ 53 ਸਾਲਾ ਸ਼ਖਸ ਦੀ ਮੌਤ ਹੋਈ ਹੈ ਅਤੇ ਇਹ ਇਸ ਜਿ਼ਲੇ ਵਿਚ ਇਸ ਮਹਾਮਾਰੀ ਦੇ ਨਾਲ ਪਹਿਲੀ ਮੌਤ ਦੱਸੀ ਗਈ ਹੈ।
ਇਸ ਦੌਰਾਨ ਮਲੇਰਕੋਟਲਾ ਵਿਚ ਕੋਰੋਨਾ ਵਾਇਰਸ ਨਾਲ ਇਕ 60 ਸਾਲਾ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਉਸ ਦੀ ਮੌਤ ਲੁਧਿਆਣਾ ਦੇ ਸੀ ਐੱਮ ਸੀ ਹਸਪਤਾਲ ਵਿਚ ਹੋਈ ਹੈ। ਦੱਸਿਆ ਗਿਆ ਹੈ ਕਿ ਉਹ ਸ਼ੂਗਰ ਦੇ ਨਾਲ ਬਲ਼ੱਡ ਪ੍ਰੈਸ਼ਰ ਦਾ ਵੀ ਮਰੀਜ਼ ਸੀ ਅਤੇ ਕਈ ਦਿਨਾਂ ਤੋਂ ਉਸ ਦਾ ਇਸ ਹਸਪਤਾਲ ਤੋਂ ਇਲਾਜ ਚੱਲ ਰਿਹਾ ਸੀ। ਮਲੇਰਕੋਟਲਾ ਵਿਚ ਕੋਰੋਨਾ ਨਾਲ ਅੱਜ ਤੱਕ 12 ਮੌਤਾਂ ਚੁੱਕੀਆਂ ਹਨ।
ਅੱਜ ਬਠਿੰਡਾ ਵਿਚ ਵੀ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਨ੍ਹਾਂ ਤਿੰਨਾਂ ਮੌਤਾਂ ਦੇ ਨਾਲ ਪੰਜਾਬ ਵਿੱਚ ਮੌਤਾਂ ਦੀ ਕੁੱਲ ਗਿਣਤੀ 169 ਹੋ ਗਈ ਅਤੇ ਕੋਰੋਨਾ ਦੇ ਕੇਸਾਂ ਦੀ ਗਿਣਤੀ 6300 ਤੋਂ ਟੱਪ ਗਈ ਹੈ।
ਦੂਸਰੇ ਪਾਸੇ ਭਾਰਤ ਵਿੱਚ ਸਭ ਤੋਂ ਵੱਧ 8822 ਮੌਤਾਂ ਮਹਾਰਾਸ਼ਟਰ ਵਿੱਚ ਹੋਈਆਂ ਹਨ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੌਤਾਂ ਦੀ ਗਿਣਤੀ 3067 ਦੱਸੀ ਗਈ ਹੈ। ਇਸ ਤੋਂ ਬਿਨਾ ਅੱਜ ਤੱਕ ਗੁਜਰਾਤ ਵਿੱਚ 1943, ਤਾਮਿਲ ਨਾਡੂ ਵਿੱਚ 1510, ਉੱਤਰ ਪ੍ਰਦੇਸ਼ ਵਿੱਚ 785, ਪੱਛਮੀ ਬੰਗਾਲ ਵਿੱਚ 757, ਮੱਧ ਪ੍ਰਦੇਸ਼ ਵਿੱਚ 608 ਅਤੇ ਰਾਜਸਥਾਨ ਵਿੱਚ ਮੌਤਾਂ ਦੀ ਗਿਣਤੀ 456 ਹੋ ਚੁੱਕੀ ਹੈ। ਪੰਜਾਬ ਦੇ ਗਵਾਂਢ ਹਰਿਆਣਾ ਵਿਚ 265 ਮੌਤਾਂ ਹੋਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ