Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਜੰਮੂ-ਕਸ਼ਮੀਰ ਦੇ ਸਸਪੈਂਡ ਕੀਤੇ ਹੋਏ ਡੀ ਐੱਸ ਪੀ ਦਵਿੰਦਰ ਸਿੰਘ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ

July 07, 2020 07:15 AM

ਨਵੀਂ ਦਿੱਲੀ, 6 ਜੁਲਾਈ, (ਪੋਸਟ ਬਿਊਰੋ)- ਨੈਸ਼ਨਲ ਜਾਂਚ ਏਜੰਸੀ (ਐੱਨ ਆਈ ਏ) ਨੇ ਅੱਜ ਜੰਮੂ-ਕਸ਼ਮੀਰ ਦੀ ਇੱਕ ਵਿਸ਼ੇਸ਼ ਅਦਾਲਤ ਸਾਹਮਣੇ ਜੰਮੂ-ਕਸ਼ਮੀਰ ਪੁਲਸ ਦੇ ਸਸਪੈਂਡ ਕੀਤੇ ਹੋਏ ਡੀ ਐੱਸ ਪੀ ਦਵਿੰਦਰ ਸਿੰਘ ਸਣੇ ਛੇ ਜਣਿਆਂ ਦੇ ਖਿਲਾਫ ਅੱਤਵਾਦੀਆਂ ਨਾਲ ਸਬੰਧ ਰੱਖਣ ਤੇ ਉਨ੍ਹਾਂ ਦੀ ਮਦਦ ਕਰਨ ਦੇ ਦੋਸ਼ ਹੇਠ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਸਪੈਂਡ ਕੀਤਾ ਹੋਇਆ ਡੀ ਐੱਸ ਪੀ ਦਵਿੰਦਰ ਸਿੰਘ ਦਿੱਲੀ ਵਿਚਲੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਕੁਝ ਅਧਿਕਾਰੀਆਂ ਨਾਲ ਵੀ ਸੰਪਰਕ ਰੱਖਦਾ ਰਿਹਾ ਸੀ।
ਦਵਿੰਦਰ ਸਿੰਘ ਦੇ ਨਾਲ ਜਿਨ੍ਹਾਂ ਹੋਰ ਲੋਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਉਨ੍ਹਾਂ ਵਿੱਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਸਈਦ ਨਾਵੇਦ ਮੁਸ਼ਤਾਕ ਉਰਫ ਨਾਵੇਦ ਬਾਬੂ, ਰਫ਼ੀ ਅਹਿਮਦ ਬਥੇਰ ਤੇ ਨਾਵੇਦ ਬਾਬੂ ਦੇ ਭਰਾ ਸਈਦ ਇਰਫਾਨ ਅਹਿਮਦ, ਜੰਮੂ ਕਸ਼ਮੀਰ ਦੇ ਐਕਸ ਐੱਲ ਓ ਸੀ ਵਪਾਰੀ ਤਨਵੀਰ ਅਹਿਮਦ ਵਾਨੀ ਅਤੇ ਇਰਫਾਨ ਸੈਫੀ ਮੀਰ ਦੇ ਨਾਂ ਵੀ ਸ਼ਾਮਲ ਹਨ।
ਜਾਂਚ ਏਜੰਸੀ ਦੇ ਇੱਕ ਸੀਨੀਅਰ ਅਫਸਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਨੇ ਪਿਛਲੇ ਸਾਲ ਅੱਤਵਾਦੀਆਂ ਨਾਲ ਉਸ ਦੀ ਆਪਣੀ ਕਾਰ ਵਿੱਚ ਜਾਂਦੇ ਡੀ ਐੱਸ ਪੀ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਨ੍ਹਾਂ ਲੋਕਾਂ ਤੋਂ ਗੋਲਾ ਬਾਰੂਦ ਵੀ ਮਿਲਿਆ ਸੀ। ਬਾਅਦ ਵਿਚ ਇਸ ਕੇਸ ਦੀ ਜਾਂਚ ਐੱਨ ਆਈ ਏ ਨੂੰ ਦੇ ਦਿੱਤੀ ਗਈ ਸੀ ਅਤੇ ਐੱਨ ਆਈ ਏ ਨੇ ਇਸ ਜਾਂਚ ਦੌਰਾਨ ਜੰਮੂ-ਕਸ਼ਮੀਰ ਵਿਚ 15 ਤੋਂ ਵੱਧ ਥਾਂਵਾਂ ਉੱਤੇ ਛਾਪੇ ਮਾਰੇ ਅਤੇ ਬਾਰੂਦ ਸਮੇਤ ਕਈ ਮਹੱਤਵ ਪੂਰਨ ਚੀਜ਼ਾਂ ਅਤੇ ਦਸਤਾਵੇਜ਼ ਵੀ ਬਰਾਮਦ ਕੀਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ