Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਲੱਦਾਖ ਵਿੱਚੋਂ ਚੀਨ ਦੀ ਫੌਜ ਪਿੱਛੇ ਹਟਣ ਨਾਲ ਤਨਾਅ ਟਲਿਆ

July 07, 2020 07:18 AM

* ਚੀਨ ਸਰਕਾਰ ਵੱਲੋਂ ਵੀ ਫੌਜਾਂ ਪਿੱਛੇ ਹਟਾਉਣ ਦੀ ਪੁਸ਼ਟੀ


ਨਵੀਂ ਦਿੱਲੀ/ ਬੀਜਿੰਗ, 6 ਜੁਲਾਈ, (ਪੋਸਟ ਬਿਊਰੋ)- ਪੂਰਬੀ ਲੱਦਾਖ ਵਿੱਚ ਬੀਤੇ ਦੋ ਮਹੀਨਿਆਂ ਤੋਂ ਭਾਰਤ-ਚੀਨ ਵਿੱਚ ਚੱਲਦੇ ਫੌਜੀ ਤਣਾਅ ਨੂੰ ਦੂਰ ਕਰਨ ਲਈ ਕੋਰ ਕਮਾਂਡਰਾਂ ਦੀ ਪਿਛਲੇ ਹਫਤੇ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਚੀਨ ਨੇ ਸਹਿਮਤੀ ਮੁਤਾਬਕ ਆਪਣੇ ਫੌਜੀਆਂ ਨੂੰ ਪਿੱਛੇ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਚੀਨ ਨੇ ਆਪਣੀ ਫੌਜ ਕਰੀਬ ਡੇਢ ਕਿਲੋਮੀਟਰ ਪਿੱਛੇ ਹਟਾ ਲਈ ਹੈ ਤੇ ਇਸ ਦੀ ਪੁਸ਼ਟੀ ਚੀਨ ਸਰਕਾਰ ਨੇ ਵੀ ਕੀਤੀ ਹੈ।
ਭਾਰਤ ਸਰਕਾਰ ਦੇ ਰੱਖਿਆ ਮਹਿਕਮੇ ਦੇ ਸੂਤਰਾਂ ਨੇ ਦੱਸਿਆ ਕਿ ਗਲਵਾਨ ਘਾਟੀ ਵਿੱਚ ਪੈਟਰੋਲ ਪੁਆਇੰਟ-14 ਤੋਂ ਚੀਨੀ ਫੌਜੀਆਂ ਨੂੰ ਟੈਂਟ ਅਤੇ ਹੋਰ ਚੀਜਾਂ ਨੂੰ ਹਟਾਉਂਦੇ ਦੇਖਿਆ ਗਿਆ ਹੈ। ਇਸ ਇਲਾਕੇ ਦੇ ਨਾਲ ਹੀ ਹਾਟਸਪ੍ਰਿੰਗ ਅਤੇ ਗੋਗਰਾ ਖੇਤਰਾਂ ਵਿੱਚ ਵੀ ਚੀਨੀ ਫੌਜਾਂ ਅਤੇ ਵਾਹਨਾਂ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ, ਜਿਹੜੇ ਪਿੱਛੇ ਹਟ ਰਹੇ ਸਨ। ਇਨ੍ਹਾਂ ਉੱਚ ਪੱਧਰੀ ਸੂਤਰਾਂ ਨੇ ਕਿਹਾ ਕਿ ਗਲਵਾਨ ਘਾਟੀ ਵਿੱਚ ਪੈਟਰੋਲ ਪੁਆਇੰਟ-14 ਤੋਂ ਤੰਬੂਆਂ ਅਤੇ ਹੋਰ ਢਾਂਚਿਆਂ ਅਤੇ ਫੌਜਾਂ ਦੇ ਪਿੱਛੇ ਹਟਣ ਤੋਂ ਸੰਕੇਤ ਹੈ ਕਿ ਉਹ ਇਲਾਕੇ ਵਿੱਚ ਡੇਢ ਕਿਲੋਮੀਟਰ ਤੋਂ ਵੱਧ ਪਿੱਛੇ ਹਟ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜੇ ਇਹ ਪਤਾ ਲਾਉਣਾ ਸੰਭਵ ਨਹੀਂ ਕਿ ਚੀਨੀ ਫੌਜੀ ਕਿੰਨੇ ਦੂਰ ਪਿੱਛੇ ਹਟੇ ਹਨ, ਕਿਉਂਕਿ ਸਮੁੱਚੀ ਜਾਣਕਾਰੀ ਇਸ ਪ੍ਰਕਿਰਿਆ ਦੇ ਪੂਰੀ ਹੋਣ ਤੋਂ ਬਾਅਦ ਮਿਲੇਗੀ। ਗਲਵਾਨ ਘਾਟੀ ਵਿੱਚ ਹਿੰਸਕ ਝੜਪ ਪੈਟਰੋਲ ਪੁਆਇੰਟ-14 ਕੋਲ ਚੀਨ ਵਲੋਂ ਸਰਵੇਲਾਂਸ ਚੌਕੀ ਬਣਾਉਣ ਵੇਲੇ ਭਾਰਤੀ ਫੌਜੀਆਂ ਦੇ ਵਿਰੋਧ ਕਰਨ ਕਰ ਕੇ ਹੋਈ ਸੀ। ਇਸ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਕਿ ਤਣਾਅ ਘੱਟ ਕਰਨ ਦੀ ਇਹ ਪਹਿਲ ਪੈਂਗੋਂਗ ਤਸੋ ਇਲਾਕੇ, ਅਤੇ ਖਾਸ ਕਰਕੇ ਫਿੰਗਰ ਫੋਰ ਅਤੇ ਫਿੰਗਰ 8 ਖੇਤਰ ਵਿਚ, ਜਿੱਥੇ ਚੀਨ ਨੇ ਕਾਫੀ ਹੱਦ ਤੱਕ ਆਪਣੀ ਫੌਜ ਵਧਾ ਲਈ ਸੀ, ਵਿੱਚ ਵੀ ਸ਼ੁਰੂ ਹੋਈ ਹੈ ਜਾਂ ਨਹੀਂ।
ਦੂਸਰੇ ਪਾਸੇ ਅੱਜ ਚੀਨ ਨੇ ਇਹ ਮੰਨਿਆ ਹੈ ਕਿ ਭਾਰਤ ਦੇ ਕੇਂਦਰੀ ਸ਼ਾਸਤ ਰਾਜ ਲੱਦਾਖ ਦੇ ਨੇੜੇ ਅਸਲ ਕੰਟਰਲ ਰੇਖਾ ਉੱਤੇ ਦੋਵਾਂ ਦੇਸ਼ਾਂ ਵੱਲੋਂ ਫੌਜਾਂ ਦਾ ਤਨਾਅ ਘਟਾਉਣ ਦੀ ਮਹੱਤਵ ਪੂਰਨ ਪਹਿਲ ਹੋਈ ਹੈ। ਚੀਨੀ ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਭਾਰਤ ਅਤੇ ਚੀਨ ਦੇ ਫੌਜੀ ਕਮਾਂਡਰਾਂ ਵਿਚਾਲੇ ਗੱਲਬਾਤ ਹੋਈ ਹੈ ਅਤੇ ਤਣਾਅ ਨੂੰ ਘਟਾਉਣ ਦੀ ਦਿਸ਼ਾ ਵਿੱਚ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ